ਭਾਰਤ ਦੇ ਗੋਲਡਨ ਬੁਆਏ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ 2024 ਵਿੱਚ ਸਿਲਵਰ ਮੈਡਲ ਹਾਸਿਲ ਕੀਤਾ। ਫਾਈਨਲ ਮੁਕਾਬਲੇ ਵਿੱਚ ਨੀਰਜ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 89.45 ਮੀਟਰ ਦਾ ਥ੍ਰੋਅ ਸੁੱਟਿਆ। ਇਹ ਇਸ ਸੀਜ਼ਨ ਨੀਰਜ ਦਾ ਸਭ ਤੋਂ ਵਧੀਆ ਥ੍ਰੋਅ ਰਿਹਾ। ਨੀਰਜ ਅਜਿਹੇ ਪਹਿਲੇ ਭਾਰਤੀ ਖਿਡਾਰੀ ਬਣ ਗਏ ਹਨ, ਜਿਨ੍ਹਾਂ ਨੇ ਓਲੰਪਿਕ ਦੇ ਵਿਅਕਤੀਗਤ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਣ ਤੋਂ ਬਾਅਦ ਇੱਕ ਹੋਰ ਤਮਗਾ ਜਿੱਤਿਆ ਹੈ। ਨੀਰਜ ਇੱਕ ਗੋਲਡ ਤੇ ਇੱਕ ਸਿਲਵਰ ਜਿੱਤਣ ਵਾਲੇ ਪਹਿਲੇ ਭਾਰਤੀ ਐਥਲੀਟ ਹਨ।

CM mann and PM Modi congratulates
ਨੀਰਜ ਚੋਪੜਾ ਦੇ ਸਿਲਵਰ ਮੈਡਲ ਜਿੱਤਣ ‘ਤੇ CM ਭਗਵੰਤ ਮਾਨ ਨੇ ਵੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਨੀਰਜ ਚੋਪੜਾ ਨੂੰ ਵਧਾਈ ਦਿੰਦਿਆਂ ਕਿਹਾ, “ਓਲੰਪਿਕ ਤੇ ਵਿਸ਼ਵ ਚੈਂਪੀਅਨ ਭਾਰਤ ਦੇ ਜੈਵਲਿਨ ਥਰੋਅਰ ਅਥਲੀਟ ਨੀਰਜ ਚੋਪੜਾ ਨੂੰ ਪੈਰਿਸ ਓਲੰਪਿਕਸ ਵਿੱਚ ਚਾਂਦੀ ਦਾ ਤਮਗ਼ਾ ਜਿੱਤਣ ਉੱਤੇ ਬਹੁਤ ਬਹੁਤ ਮੁਬਾਰਕਾਂ। ਨੀਰਜ ਭਾਰਤੀ ਅਥਲੈਟਿਕਸ ਤੇ ਖੇਡਾਂ ਦੀ ਸ਼ਾਨ ਹੈ ਜਿਸ ਨੇ ਓਲੰਪਿਕਸ ਵਿੱਚ ਪਿਛਲੀ ਵਾਰ ਸੋਨੇ ਅਤੇ ਐਤਕੀਂ ਚਾਂਦੀ ਦਾ ਤਮਗ਼ਾ ਜਿੱਤਿਆ।”
ਇਹ ਵੀ ਪੜ੍ਹੋ: ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ‘ਚ ਦਿੱਤੀ ਜ਼ਮਾਨਤ
ਇਸ ਤੋਂ ਇਲਾਵਾ PM ਮੋਦੀ ਨੇ ਨੀਰਜ ਚੋਪੜਾ ਨੂੰ ਸਿਲਵਰ ਮੈਡਲ ਜਿੱਤਣ ਵਾਲੇ ਵਧਾਈ ਦਿੱਤੀ ਹੈ। ਪੀਐੱਮ ਮੋਦੀ ਨੇ ਵਧਾਈ ਦਿੰਦਿਆਂ ਕਿਹਾ,”ਨੀਰਜ ਚੋਪੜਾ ਉੱਤਮਤਾ ਦੀ ਸੱਚੀ ਮਿਸਾਲ ਹਨ। ਉਨ੍ਹਾਂ ਨੇ ਵਾਰ-ਵਾਰ ਆਪਣੀ ਪ੍ਰਤਿਭਾ ਦਿਖਾਈ ਹੈ। ਭਾਰਤ ਨੂੰ ਖੁਸ਼ੀ ਹੈ ਕਿ ਉਹ ਇੱਕ ਵਾਰ ਫਿਰ ਓਲੰਪਿਕ ਵਿੱਚ ਸਫਲ ਰਹੇ ਹਨ। ਸਿਲਵਰ ਮੈਡਲ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈ। ਉਹ ਆਉਣ ਵਾਲੇ ਅਣਗਿਣਤ ਅਥਲੀਟਾਂ ਨੂੰ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਤੇ ਸਾਡੇ ਦੇਸ਼ ਦਾ ਮਾਣ ਵਧਾਉਣ ਲਈ ਪ੍ਰੇਰਿਤ ਕਰਦੇ ਰਹਿਣਗੇ।”

CM mann and PM Modi congratulates
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਨੀਰਜ ਚੋਪੜਾ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਨੀਰਜ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਾਨਦਾਰ ਨੀਰਜ ਚੋਪੜਾ ਨੇ ਦੇਸ਼ ਨੂੰ ਮਾਣ ਦਿਵਾਇਆ। ਬਹੁਤ ਸ਼ਾਨਦਾਰ ਚੈਂਪੀਅਨ। ਪੈਰਿਸ ਓਲੰਪਿਕ ਵਿੱਚ ਸਿਲਵਰ ਜਿੱਤਣ ‘ਤੇ ਵਧਾਈ। ਆਪਣੇ ਭਾਰਤੀ ਖੇਡਾਂ ਦੇ ਇਤਿਹਾਸ ਵਿੱਚ ਇੱਕ ਸ਼ਾਨਦਾਰ ਕਿੱਸਾ ਲਿਖ ਕੇ ਤਿਰੰਗੇ ਦਾ ਮਾਣ ਵਧਾਇਆ ਹੈ। ਪੂਰਾ ਦੇਸ਼ ਤੁਹਾਡੀ ਇਸ ਉਪਲਬਧੀ ‘ਤੇ ਖੁਸ਼ੀ ਮਨਾ ਰਿਹਾ ਹੈ ।
ਵੀਡੀਓ ਲਈ ਕਲਿੱਕ ਕਰੋ -: