ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਹਾੜ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ। ਇਸ ਤੋਂ ਪਹਿਲਾਂ ਤਿਹਾੜ ਜੇਲ੍ਹ ਨੂੰ ਪੰਜਾਬ ਦੇ ਮੁੱਖ ਮੰਤਰੀ ਦਫਤਰ ਨੇ ਚਿੱਠੀ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀਸੀ। ਇਸ ‘ਤੇ ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮੁਲਾਕਾਤ ਜੰਗਲੇ ਤਹਿਤ ਸਾਧਾਰਨ ਮੁਲਾਕਾਤ ਦੀ ਇਜਾਜ਼ਤ ਦਿੱਤੀ ਹੈ।
ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਸੀਐੱਮ ਨੂੰ ਮੁਲਾਕਾਤ ਦੀ ਇਜਾਜ਼ਤ ਦਿੰਦੇ ਹੋਏ ਕਿਹਾ ਕਿ ਉਹ ਇਕ ਸਾਧਾਰਨ ਮੁਲਾਕਾਤੀ ਦੀ ਤਰ੍ਹਾਂ ਕੇਜਰੀਵਾਲ ਨੂੰ ਮਿਲ ਸਕਦੇ ਹਨ। ਇਸ ਵਿਚ ਉਨ੍ਹਾਂ ਨੂੰ ਜਿਸ ਨਿਯਮ ਤਹਿਤ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ, ਇਸ ਨੂੰ ‘ਮੁਲਾਕਾਤ ਜੰਗਲਾ ਦੱਸਿਆ ਗਿਆ ਹੈ। ਇਸ ਵਿਚ ਇਕ ਲੋਹੇ ਦੀ ਜਾਲੀ ਹੈ ਜੋ ਜੇਲ੍ਹ ਦੇ ਅੰਦਰ ਇਕ ਕਮਰੇ ਵਿਚ ਕੈਦੀ ਨੂੰ ਆਉਣ ਵਾਲਿਆਂ ਤੋਂ ਵੱਖ ਕਰਦੀ ਹੈ। ਇਸ ਵਿਚ ਮਿਲਣ ਵਾਲੇ ਤੇ ਕੈਦੀ ਜਾਲੀ ਦੇ ਵੱਖ-ਵੱਖ ਕਿਨਾਰਿਆਂ ‘ਤੇ ਬੈਠ ਕੇ ਇਕ-ਦੂਜੇ ਨਾਲ ਗੱਲ ਕਰ ਸਕਦੇ ਹਨ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ CM ਮਾਨ ਨੇ ਸੰਭਾਲੀ ਕਮਾਨ, ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਦੀ ਲੈਣਗੇ ਮੀਟਿੰਗ
ਦੱਸ ਦੇਈਏ ਕਿ ਪੰਜਾਬ ਸੀਐੱਮਓ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਕੇਜਰੀਵਾਲ ਨੂੰ ਮਿਲਣ ਦਾ ਸਮਾਂ ਮੰਗਿਆ ਸੀ, ਨਾਲ ਹੀ ਜੇਲ੍ਹ ਵਿਚ ਮੁਲਾਕਾਤ ਲਈ ਜ਼ਰੂਰੀ ਵਿਵਸਥਾ ਕਰਨ ਨੂੰ ਕਿਹਾ ਸੀ। ਇਸ ‘ਤੇ ਤਿਹਾੜ੍ਹ ਡਾਇਰੈਕਟੋਰੇਟ ਸੰਜੇ ਬੈਨੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਸੀਐੱਮਓ ਨੂੰ ਇਸ ਦਾ ਜਵਾਬ ਭੇਜ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: