ਦਿੱਲੀ ਦੇ ਜੰਤਰ-ਮੰਤਰ ‘ਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਹਿਲਵਾਨ ਅੱਜ ਵੀ ਧਰਨੇ ‘ਤੇ ਬੈਠੇ ਹਨ। ਪਹਿਲਵਾਨਾਂ ਦੇ ਧਰਨੇ ਨੂੰ ਲੈ ਕੇ ਇੱਕ ਵਾਰ ਫਿਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਐਫਆਈਆਰ ਵੀ ਦਰਜ ਕਰ ਲਈ ਗਈ ਹੈ । ਇਸ ਲਈ ਮੈਂ ਖਿਡਾਰੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਵਿਸ਼ੇ ਨੂੰ ਇੱਕ ਸੀਮਾ ਤੋਂ ਅੱਗੇ ਨਾ ਵਧਾਉਣ।
ਦੱਸ ਦੇਈਏ ਕਿ ਪਹਿਲਵਾਨਾਂ ਤੇ ਦਿੱਲੀ ਪੁਲਿਸ ਵਿਚਾਲੇ ਹੋਈ ਝੜਪ ਤੋਂ ਬਾਅਦ ਵੀ CM ਮਨੋਹਰ ਲਾਲ ਖੱਟਰ ਦਾ ਬਿਆਨ ਸਾਹਮਣੇ ਆਇਆ ਸੀ । ਉਨ੍ਹਾਂ ਕਿਹਾ ਸੀ ਕਿ ਖਿਡਾਰੀਆਂ ਦਾ ਮਾਮਲਾ ਹਰਿਆਣਾ ਸਰਕਾਰ ਦੇ ਧਿਆਨ ਵਿੱਚ ਹੈ, ਪਰ ਹਰਿਆਣਾ ਨਾਲ ਨਾ ਜੁੜੇ ਹੋਣ ਕਾਰਨ ਉਹ ਕਾਰਵਾਈ ਨਹੀਂ ਕਰ ਸਕਦੇ । ਇਹ ਵਿਸ਼ਾ ਦਿੱਲੀ ਤੇ ਕੇਂਦਰੀ ਟੀਮਾਂ ਨਾਲ ਸਬੰਧਤ ਹੈ।
ਇਹ ਵੀ ਪੜ੍ਹੋ: ਬਰਨਾਲਾ ਦਾ ਜਵਾਨ ਜੰਮੂ ‘ਚ ਡਿਊਟੀ ਦੌਰਾਨ ਸ਼ਹੀਦ, ਮਾਪਿਆਂ ਦਾ ਇਕਲੌਤਾ ਪੁੱਤ ਸੀ ਜਸਵੀਰ ਸਿੰਘ
ਸੂਬੇ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਪਹਿਲਵਾਨਾਂ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਉੱਚ ਪੱਧਰ ‘ਤੇ ਚੁੱਕਿਆ ਜਾ ਰਿਹਾ ਹੈ, ਮੈਂ ਪੂਰੀ ਤਰ੍ਹਾਂ ਖਿਡਾਰੀਆਂ ਦੇ ਨਾਲ ਹਾਂ। ਜੇਕਰ ਮੈਨੂੰ ਉੱਪਰ ਸਰਕਾਰ ਵਿੱਚ ਗੱਲ ਕਰਨੀ ਹੋਛੇਗੀ ਤਾਂ ਮੈਂ ਕਰਾਂਗਾ। ਉਥੇ ਹੀ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਕਿਹਾ ਸੀ ਕਿ ਦਿੱਲੀ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ । ਖਿਡਾਰੀਆਂ ਦੇ ਬਿਆਨ ਦਰਜ ਕਰਵਾ ਦਿੱਤੇ ਗਏ ਹਨ । ਦਿੱਲੀ ਪੁਲਿਸ ਨੂੰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਦੱਸ ਦੇਈਏ ਕਿ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਧਰਨੇ ਦੇ ਵਿਚਾਲੇ CM ਖੱਟਰ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ । CM ਖੱਟਰ ਨੇ ਧਰਨੇ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਸ਼ਮੂਲੀਅਤ ਦੀ ਗੱਲ ਕੀਤੀ ਸੀ । ਪਹਿਲਵਾਨਾਂ ਦਾ ਧਰਨਾ ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਲਈ ਵੀ ਮੁਸੀਬਤ ਦਾ ਕਾਰਨ ਬਣ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: