CM Uddhav Thackeray hints: ਮਹਾਂਰਾਸਟਰ: ਪੂਰੇ ਵਿੱਚ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਤਬਾਹੀ ਮਚਾ ਰਿਹਾ ਹੈ । ਇਸ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਮਹਾਂਰਾਸ਼ਟਰ ਹੈ, ਜਿੱਥੇ ਕੋਰੋਨਾ ਵਾਇਰਸ ਬੇਕਾਬੂ ਹੋ ਚੁੱਕਿਆ ਹੈ । ਇੱਥੇ ਮਰੀਜ਼ਾਂ ਦੀ ਗਿਣਤੀ 95 ਹਜ਼ਾਰ ਦੇ ਨੇੜੇ ਹੋ ਗਈ ਹੈ, ਜਦੋਂ ਕਿ ਲਗਭਗ 3500 ਲੋਕਾਂ ਦੀ ਮੌਤ ਹੋ ਚੁੱਕੀ ਹੈ । ਪਿਛਲੇ 24 ਘੰਟਿਆਂ ਵਿੱਚ ਇੱਥੇ 3254 ਨਵੇਂ ਕੇਸ ਸਾਹਮਣੇ ਆਏ ਹਨ ਅਤੇ 149 ਵਿਅਕਤੀਆਂ ਦੀ ਮੌਤ ਹੋ ਗਈ ਹੈ । ਮੁੱਖ ਮੰਤਰੀ ਊਧਵ ਠਾਕਰੇ ਨੇ ਰਾਜ ਵਿੱਚ ਵੱਧ ਰਹੇ ਮਾਮਲਿਆਂ ਵਿਚਾਲੇ ਲਾਕਡਾਊਨ ਨੂੰ ਫਿਰ ਤੋਂ ਲਾਗੂ ਕਰਨ ਦੀ ਗੱਲ ਕਹੀ ਹੈ ।
ਊਧਵ ਠਾਕਰੇ ਨੇ ਬੁੱਧਵਾਰ ਨੂੰ ਕਿਹਾ ਕਿ ਜੇ ਲੋਕ ਪਾਬੰਦੀਆਂ ਦਾ ਸਨਮਾਨ ਕਰਨ ਵਿੱਚ ਅਸਫਲ ਰਹੇ ਤਾਂ ਫਿਰ ਇੱਕ ਵਾਰ ਫਿਰ ਰਾਜ ਵਿੱਚ ਲਾਕਡਾਊਨ ਲਾਗੂ ਕਰਨਾ ਪੈ ਸਕਦਾ ਹੈ । ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕੇਂਦਰ ਤੋਂ ਲੋਕਲ ਟ੍ਰੇਨਾਂ ਨੂੰ ਮੁੜ ਚਾਲੂ ਕਰਨ ਦੀ ਮੰਗ ਕੀਤੀ ਹੈ । ਬੰਦ ਕਾਰਨ ਕਈ ਲੋਕ ਆਪਣੀਆਂ ਡਿਊਟੀਆਂ ਦੁਬਾਰਾ ਸ਼ੁਰੂ ਨਹੀਂ ਕਰ ਪਾ ਰਹੇ ਹਨ ।
ਦੱਸ ਦੇਈਏ ਕਿ ਮਹਾਂਰਾਸ਼ਟਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 94041 ਹੋ ਗਈ ਹੈ, ਜਦਕਿ 3438 ਲੋਕਾਂ ਦੀ ਮੌਤ ਹੋ ਚੁੱਕੀ ਹੈ । ਮਹਾਂਰਾਸ਼ਟਰ ਵਿੱਚ ਕੋਰੋਨਾ ਦੇ 46074 ਸਰਗਰਮ ਮਾਮਲੇ ਹਨ । ਇਸ ਦੇ ਨਾਲ ਹੀ ਇਲਾਜ ਤੋਂ ਬਾਅਦ 44517 ਵਿਅਕਤੀ ਠੀਕ ਹੋ ਗਏ ਹਨ । ਮੁੰਬਈ ਦੀ ਗੱਲ ਕਰੀਏ ਤਾਂ ਇੱਥੇ 52667 ਕੇਸ ਹਨ ਅਤੇ 1857 ਲੋਕਾਂ ਦੀ ਮੌਤ ਹੋ ਚੁੱਕੀ ਹੈ । ਪਿਛਲੇ 24 ਘੰਟਿਆਂ ਵਿੱਚ ਇੱਥੇ 1567 ਨਵੇਂ ਕੇਸ ਆਏ ਹਨ ਅਤੇ 97 ਲੋਕਾਂ ਦੀ ਮੌਤ ਹੋ ਗਈ ਹੈ ।
ਮੁੱਖ ਮੰਤਰੀ ਊਧਵ ਠਾਕਰੇ ਨੇ ਕਿਹਾ ਕਿ ਸਰਕਾਰ ‘ਮਿਸ਼ਨ ਸਟਾਰਟ ਅਗੇਨ’ ਲਈ ਸਾਵਧਾਨ ਕਦਮ ਚੁੱਕ ਰਹੀ ਹੈ । ਅਸੀਂ ਪੜਾਅਵਾਰ ਲਾਕਡਾਊਨ ਨੂੰ ਲਾਗੂ ਕੀਤਾ ਅਤੇ ਇਸਨੂੰ ਹਟਾਉਣਾ ਚਾਹੁੰਦੇ ਹਾਂ । ਖ਼ਤਰਾ ਅਜੇ ਟਲਿਆ ਨਹੀਂ ਹੈ । ਉਨ੍ਹਾਂ ਕਿਹਾ ਕਿ ਜੇਕਰ ਲਾਕਡਾਊਨ ਵਿੱਚ ਦਿੱਤੀ ਢਿੱਲ ਨਾਲ ਖਤਰਾ ਪੈਦਾ ਹੋਣ ਲਗੇਗਾ ਤਾਂ ਅਸੀਂ ਲਾਕਡਾਊਨ ਨੂੰ ਮੁੜ ਲਾਗੂ ਕਰਨ ਲਈ ਮਜਬੂਰ ਹੋਵਾਂਗੇ । ਮਹਾਂਰਾਸ਼ਟਰ ਦੇ ਲੋਕ ਸਰਕਾਰ ਦਾ ਸਹਿਯੋਗ ਕਰ ਰਹੇ ਹਨ ਅਤੇ ਨਿਰਦੇਸ਼ਾਂ ਦਾ ਪਾਲਣ ਕਰ ਰਹੇ ਹਨ । ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਸਰਕਾਰ ਉਨ੍ਹਾਂ ਦੇ ਹਿੱਤ ਵਿੱਚ ਕੰਮ ਕਰ ਰਹੀ ਹੈ ।