ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਸਾਰੀਆਂ ਸਿਆਸੀ ਪਾਰਟੀਆਂ ਵੋਟਰਾਂ ਨੂੰ ਵੱਖ -ਵੱਖ ਵਾਅਦੇ ਕਰਕੇ ਲੁਭਾਉਣ ਵਿੱਚ ਰੁੱਝੀਆਂ ਹੋਈਆਂ ਹਨ।
ਇੱਕ ਪਾਸੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਇੰਟਰ ਪਾਸ ਵਿਦਿਆਰਥਣਾਂ ਨੂੰ ਸਮਾਰਟਫੋਨ ਅਤੇ ਗ੍ਰੈਜੂਏਸ਼ਨ ਪਾਸ ਲੜਕੀਆਂ ਨੂੰ ਇਲੈਕਟ੍ਰਿਕ ਸਕੂਟੀ ਦੇਣ ਦਾ ਵਾਅਦਾ ਕੀਤਾ ਹੈ । ਉੱਥੇ ਹੀ ਦੂਜੇ ਪਾਸੇ ਕਾਂਗਰਸ ਦੇ ਇਸ ਐਲਾਨ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਵਿਦਿਆਰਥੀਆਂ ਲਈ ਵੱਡਾ ਐਲਾਨ ਕੀਤਾ ਹੈ ।
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਆਏ ਕੈਪਟਨ, ਪੰਜਾਬ ‘ਚ ਗਠਜੋੜ ਦਾ ਸੁਪਨਾ ਦੇਖ ਰਹੀ BJP ਨੂੰ ਦਿੱਤਾ ਕਰਾਰਾ ਜਵਾਬ
ਦਰਅਸਲ, ਸ਼ਨੀਵਾਰ ਨੂੰ ਸੁਲਤਾਨਪੁਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਸੂਬੇ ਦੇ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ । ਮੁੱਖ ਮੰਤਰੀ ਯੋਗੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਵੰਬਰ ਦੇ ਅੰਤ ਤੋਂ ਸੂਬੇ ਦੇ ਨੌਜਵਾਨਾਂ ਨੂੰ ਮੁਫਤ ਟੈਬਲੇਟ ਅਤੇ ਲੈਪਟਾਪ ਮੁਹੱਈਆ ਕਰਵਾਏਗੀ ।
ਸੁਲਤਾਨਪੁਰ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਨੌਜਵਾਨਾਂ ਨੂੰ ਨਵੀਨਤਮ ਤਕਨੀਕ ਨਾਲ ਲੈਸ ਕਰਨ ਲਈ ਸਾਡੀ ਸਰਕਾਰ ਨਵੰਬਰ ਦੇ ਆਖਰੀ ਹਫਤੇ ਤੋਂ ਟੈਬਲੇਟ ਅਤੇ ਲੈਪਟਾਪ ਦੇਣਾ ਸ਼ੁਰੂ ਕਰੇਗੀ । ਸੀਐਮ ਯੋਗੀ ਦਾ ਇਹ ਐਲਾਨ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੱਲੋਂ ਉਨ੍ਹਾਂ ਨੂੰ ਸਮਾਰਟਫੋਨ ਅਤੇ ਸਕੂਟੀ ਦੇਣ ਤੋਂ ਬਾਅਦ ਆਇਆ ਹੈ।
ਇਹ ਵੀ ਪੜ੍ਹੋ: ਟੀ-20 ਵਰਲਡ ਕੱਪ : ਭਾਰਤ-ਪਾਕਿਸਤਾਨ ਦੇ ਮੈਚ ‘ਤੇ ਲੱਗਾ 1,000 ਕਰੋੜ ਦਾ ਸੱਟਾ
ਜ਼ਿਕਰਯੋਗ ਹੈ ਕਿ ਸੀਐੱਮ ਯੋਗੀ ਦੇ ਟੈਬਲੇਟ ਅਤੇ ਲੈਪਟਾਪ ਦੇ ਐਲਾਨ ਤੋਂ ਪਹਿਲਾਂ ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਕਾਂਗਰਸ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਨੇ ਵਿਦਿਆਰਥਣਾਂ ਲਈ ਇੱਕ ਵੱਡਾ ਐਲਾਨ ਕੀਤਾ ਸੀ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਸੀ ਕਿ ਜੇ ਸਾਡੀ ਸਰਕਾਰ ਬਣੀ ਤਾਂ ਅਸੀਂ ਇੰਟਰ ਪਾਸ ਵਿਦਿਆਰਥਣਾਂ ਨੂੰ ਮੁਫਤ ਸਮਾਰਟਫੋਨ ਅਤੇ ਗ੍ਰੈਜੂਏਟ ਪਾਸ ਵਿਦਿਆਰਥਣਾਂ ਨੂੰ ਪ੍ਰੀ ਇਲੈਕਟ੍ਰਿਕ ਸਕੂਟੀ ਦੇਵਾਂਗੇ।
ਵੀਡੀਓ ਲਈ ਕਲਿੱਕ ਕਰੋ -: