CM Yogi targets Captain: ਪੰਜਾਬ ਦੇ ਮਲੇਰਕੋਟਲਾ ਨੂੰ ਰਾਜ ਦਾ ਨਵਾਂ ਜ਼ਿਲ੍ਹਾ ਐਲਾਨਿਆ ਗਿਆ ਹੈ । ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਲਾਨ ਤੋਂ ਬਾਅਦ ਰਾਜ ਦੇ ਜ਼ਿਲ੍ਹਿਆਂ ਦੀ ਗਿਣਤੀ ਹੁਣ 22 ਤੋਂ ਵੱਧ ਕੇ 23 ਹੋ ਗਈ ਹੈ।
ਉੱਥੇ ਹੀ ਦੂਜੇ ਪਾਸੇ ਪੰਜਾਬ ਸਰਕਾਰ ਦੇ ਇਸ ਕਦਮ ‘ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਰਾਏ ਅਤੇ ਧਰਮ ਦੇ ਅਧਾਰ ‘ਤੇ ਕੋਈ ਵਿਤਕਰਾ ਕਰਨਾ ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੇ ਉਲਟ ਹੈ । ਮਲੇਰਕੋਟਲਾ ਦਾ ਗਠਨ ਕਾਂਗਰਸ ਦੀ ਵੰਡਣ ਵਾਲੀ ਨੀਤੀ ਦਾ ਪ੍ਰਤੀਬਿੰਬ ਹੈ ।
ਦਰਅਸਲ, ਸੀਐਮ ਯੋਗੀ ਨੇ ਟਵੀਟ ਕਰਦਿਆਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਰਾਏ ਅਤੇ ਧਰਮ ਦੇ ਅਧਾਰ ‘ਤੇ ਕੋਈ ਵਿਤਕਰਾ ਭਾਰਤ ਦੇ ਸੰਵਿਧਾਨ ਦੀ ਮੁੱਢਲੀ ਭਾਵਨਾ ਦੇ ਉਲਟ ਹੈ। ਇਸ ਸਮੇਂ ਮਲੇਰਕੋਟਲਾ (ਪੰਜਾਬ) ਦਾ ਗਠਨ ਕਰਨਾ ਕਾਂਗਰਸ ਦੀ ਵੰਡ ਵਾਲੀ ਨੀਤੀ ਦਾ ਪ੍ਰਤੀਬਿੰਬ ਹੈ।”
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਈਦ-ਉਲ-ਫਿਤਰ ਦੇ ਸੂਬਾ ਪੱਧਰੀ ਸੰਮੇਲਨ ਦੌਰਾਨ ਕੀਤਾ ਹੈ । ਕੋਰੋਨਾ ਮਹਾਂਮਾਰੀ ਦੇ ਕਾਰਨ ਇਹ ਸੰਮੇਲਨ ਵਰਚੁਅਲ ਢੰਗ ਨਾਲ ਆਯੋਜਿਤ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਥਾਨਕ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਇਆ ਜਾਵੇ।