ਤੇਲ ਤੇ ਗੈਸ ਦੀਆਂ ਵਧਦੀਆਂ ਕੀਮਤਾਂ ਤੋਂ ਪਰੇਸ਼ਾਨ ਦੇਸ਼ ਦੀ ਜਨਤਾ ਨੂੰ ਇੱਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਿਆ ਹੈ। ਦਿੱਲੀ ਵਿੱਚ CNG ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਕੀਤਾ ਗਿਆ ਹੈ। ਹੁਣ ਗਾਹਕਾਂ ਨੂੰ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਜ਼ਿਆਦਾ ਕੀਮਤ ਚੁਕਾਉਣੀ ਪਵੇਗੀ। ਇਹ ਵਧੀਆਂ ਹੋਈਆਂ ਕੀਮਤਾਂ ਐਤਵਾਰ ਸਵੇਰ ਤੋਂ ਹੀ ਲਾਗੂ ਹੋ ਗਈਆਂ ਹਨ। ਇਨ੍ਹਾਂ ਵਧੀਆਂ ਹੋਈਆਂ ਕੀਮਤਾਂ ਨੂੰ ਜੋੜ ਕੇ ਦਿੱਲੀ ਵਿੱਚ CNG ਹੁਣ 73.61 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਿਲ ਰਹੀ ਹੈ।
ਕੀਮਤ ਵਿੱਚ ਵਾਧੇ ਤੋਂ ਬਾਅਦ ਹੁਣ ਦਿੱਲੀ ਵਿੱਚ CNG 73.61 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਮਿਲੇਗੀ। ਦੂਜੇ ਪਾਸੇ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਇੱਕ ਕਿਲੋ ਸੀਐਨਜੀ ਲਈ ਤੁਹਾਨੂੰ 76.17 ਰੁਪਏ ਦੇਣੇ ਹੋਣਗੇ । ਗੁਰੂਗ੍ਰਾਮ ਵਿੱਚ 81.94 ਰੁਪਏ, ਰੇਵਾੜੀ ਵਿੱਚ 84.07 ਰੁਪਏ, ਮੁਜ਼ੱਫਰ ਨਗਰ, ਮੇਰਠ ਅਤੇ ਸ਼ਾਮਲੀ ਵਿੱਚ 80.84 ਰੁਪਏ, ਕਰਨਾਲ ਅਤੇ ਕੈਥਲ ਵਿੱਚ 82.27 ਰੁਪਏ ਵਿੱਚ ਉਪਲਬਧ ਹੋਵੇਗੀ।
ਇਹ ਵੀ ਪੜ੍ਹੋ: ਵਿਵਾਦਿਤ ਕਿਤਾਬਾਂ ਦੇ ਮਾਮਲੇ ‘ਚ ਵੱਡਾ ਐਕਸ਼ਨ, ਲੇਖਕਾਂ ਤੇ ਪਬਲਿਸ਼ਰਾਂ ਖਿਲਾਫ ਕੇਸ ਦਰਜ
ਉਥੇ ਹੀ ਦੂਜੇ ਪਾਸੇ ਭਾਰਤੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਦਰਾਂ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਦੇ ਵਿਚਕਾਰ ਰਾਸ਼ਟਰੀ ਪੱਧਰ ‘ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਸਥਿਰ ਹਨ। ਕੱਚੇ ਤੇਲ ਦੀ ਕੀਮਤ 110 ਡਾਲਰ ਪ੍ਰਤੀ ਬੈਰਲ ਦੇ ਨੇੜੇ ਹੋਣ ਤੋਂ ਬਾਅਦ ਵੀ ਭਾਰਤੀ ਤੇਲ ਕੰਪਨੀਆਂ ਨੇ ਅੱਜ ਭਾਵ 15 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। ਦੱਸ ਦੇਈਏ ਕਿ 7 ਅਪ੍ਰੈਲ ਤੋਂ ਰਾਸ਼ਟਰੀ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਤੋਂ ਵਧ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: