Cold breaks record in Delhi: ਉੱਤਰ ਭਾਰਤ ਦੇ ਬਹੁਤੇ ਸ਼ਹਿਰ ਸ਼ੀਤ ਲਹਿਰ ਦੀ ਚਪੇਟ ਵਿੱਚ ਹਨ। ਦਿੱਲੀ-ਐਨਸੀਆਰ ਵਿੱਚ 4 ਡਿਗਰੀ ਸੈਲਸੀਅਸ ਘੱਟੋ-ਘੱਟ ਤਾਪਮਾਨ ਨੇ ਠੰਢ ਦਾ ਰਿਕਾਰਡ ਤੋੜ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਮੈਦਾਨੀ ਰਾਜਾਂ ਵਿੱਚ ਠੰਢ ਜੋ ਸਿਤਮ ਢਾਅ ਰਹੀ ਹੈ, ਉਸਦਾ ਮੁੱਖ ਕਾਰਨ ਪਹਾੜਾਂ ‘ਤੇ ਭਾਰੀ ਬਰਫਬਾਰੀ ਹੈ। ਉੱਤਰੀ ਭਾਰਤ ਦੇ ਬਹੁਤੇ ਹਿੱਸਿਆਂ ਵਿੱਚ ਔਸਤਨ ਘੱਟੋ-ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਗਿਆ । ਤਾਪਮਾਨ ਵਿੱਚ ਗਿਰਾਵਟ ਦੇ ਨਾਲ ਕੰਬਾਉਣ ਵਾਲੀ ਠੰਢ ਦਾ ਪ੍ਰਕੋਪ ਵੱਧ ਰਿਹਾ ਹੈ। ਦਰਅਸਲ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਬਰਫਬਾਰੀ ਹੋ ਰਹੀ ਹੈ। ਮੌਸਮ ਵਿਭਾਗ ਦੇ ਅਨੁਸਾਰ ਪਹਾੜਾਂ ‘ਤੇ ਜਿੰਨੀ ਜ਼ਿਆਦਾ ਬਰਫਬਾਰੀ ਹੋਵੇਗੀ, ਮੈਦਾਨੀ ਖੇਤਰਾਂ ਵਿੱਚ ਉਨੀ ਹੀ ਠੰਢ ਵੱਧੇਗੀ।
ਦਿੱਲੀ-ਐਨਸੀਆਰ ਵਿੱਚ ਸ਼ੁੱਕਰਵਾਰ ਨੂੰ ਘੱਟੋ-ਘੱਟ ਤਾਪਮਾਨ 4 ਡਿਗਰੀ ਰਿਹਾ । ਇਸ ਦੇ ਨਾਲ ਹੀ ਇਸ ਨੇ 10 ਸਾਲਾਂ ਦਾ ਰਿਕਾਰਡ ਵੀ ਤੋੜ ਦਿੱਤਾ । ਇਸ ਤੋਂ ਪਹਿਲਾਂ 2011 ਵਿੱਚ 16 ਦਸੰਬਰ ਨੂੰ ਘੱਟੋ-ਘੱਟ ਤਾਪਮਾਨ 5 ਡਿਗਰੀ ਸੀ। ਦਸੰਬਰ ਦੇ ਆਖਿਰ ਤੱਕ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਭਾਰਤ ਦੇ ਮੌਸਮ ਵਿਭਾਗ ਨੇ ਅਗਲੇ ਹਫ਼ਤੇ ਤੱਕ ਇਸੇ ਤਰ੍ਹਾਂ ਠੰਡ ਦੀ ਸਥਿਤੀ ਬਣੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ, ਇੱਕ ਹਫਤੇ ਬਾਅਦ ਕੁਝ ਰਾਹਤ ਦੀ ਉਮੀਦ ਕੀਤੀ ਜਾ ਸਕਦੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਹਫਤੇ ਉੱਤਰ ਭਾਰਤ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ ਘੱਟ ਰਹੇਗਾ। ਵਿਭਾਗ ਨੇ 17 ਤੋਂ 24 ਦਸੰਬਰ ਅਤੇ 24 ਤੋਂ 30 ਦਸੰਬਰ ਤੱਕ ਦੇ ਲਈ ਆਪਣੀ ਭਵਿੱਖਬਾਣੀ ਵਿੱਚ ਕਿਹਾ ਕਿ ਉੱਤਰ ਪੱਛਮੀ, ਕੇਂਦਰੀ ਅਤੇ ਪੂਰਬੀ ਭਾਰਤ ਦੇ ਬਹੁਤੇ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2-6 ਡਿਗਰੀ ਸੈਲਸੀਅਸ ਘੱਟ ਰਹੇਗਾ।
ਮੌਸਮ ਵਿਭਾਗ ਅਨੁਸਾਰ 24 ਦਸੰਬਰ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਵਿੱਚ ਕੋਲਡ ਵੇਵ ਵਿੱਚ ਵਾਧਾ ਹੋ ਜਾਵੇਗਾ । ਦੱਸ ਦੇਈਏ ਕਿ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਤਿੰਨ ਡਿਗਰੀ ਤੱਕ ਪਹੁੰਚ ਗਿਆ ਹੈ । ਮੌਸਮ ਵਿਭਾਗ ਅਨੁਸਾਰ ਦਿੱਲੀ ਵਿੱਚ ਸ਼ੀਤ ਲਹਿਰ ਸੋਮਵਾਰ ਤੱਕ ਜਾਰੀ ਰਹਿ ਸਕਦੀ ਹੈ । ਅੰਮ੍ਰਿਤਸਰ ਵਿੱਚ ਪਾਰਾ 0.4 ਡਿਗਰੀ ਸੈਲਸੀਅਸ ਤੱਕ ਡਿੱਗਣ ਦੇ ਨਾਲ ਪੰਜਾਬ-ਹਰਿਆਣਾ ਸ਼ੀਤ ਲਹਿਰ ਦੀ ਚਪੇਟ ਵਿੱਚ ਹੈ।
ਇਸ ਤੋਂ ਇਲਾਵਾ ਸ੍ਰੀਨਗਰ ਅਤੇ ਗੁਲਮਰਗ ਸਮੇਤ ਕਸ਼ਮੀਰ ਘਾਟੀ ਦੇ ਕਈ ਸ਼ਹਿਰਾਂ ਵਿੱਚ ਰਾਤ ਦਾ ਤਾਪਮਾਨ ਜ਼ੀਰੋ ਡਿਗਰੀ ਸੈਲਸੀਅਸ ਤੋਂ ਹੇਠਾਂ ਪਹੁੰਚ ਗਿਆ ਹੈ । ਮੌਸਮ ਵਿਭਾਗ ਅਨੁਸਾਰ 21-22 ਦਸੰਬਰ ਨੂੰ ਘਾਟੀ ਵਿਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਰਫਬਾਰੀ ਹੋ ਸਕਦੀ ਹੈ ।
ਇਹ ਵੀ ਦੇਖੋ: ਪੰਜਾਬ ‘ਚ ਸਿਆਸੀ ਪਾਰਟੀਆਂ ਲਈ ਵੱਡਾ ਖ਼ਤਰਾ !ਮੁਲਾਜਮਾਂ ਨੇ ਚੋਣ ਲੜਨ ਦਾ ਕੀਤਾ ਐਲਾਨ