Cold snap in North India: ਨਵੀਂ ਦਿੱਲੀ: ਦੇਸ਼ ਦਾ ਉੱਤਰੀ ਹਿੱਸਾ ਅਜੇ ਵੀ ਠੰਡ ਦੀ ਲਪੇਟ ਵਿੱਚ ਹੈ। ਪਹਾੜੀ ਇਲਾਕਿਆਂ ਵਿੱਚ ਹੋਈ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਡ ਪਹਿਲਾਂ ਹੀ ਵੱਧ ਗਈ ਹੈ। ਇਸ ਨਾਲ ਠੰਡੀਆਂ ਹਵਾਵਾਂ ਨੇ ਠੰਡ ਨੂੰ ਹੋਰ ਵਧਾ ਦਿੱਤਾ ਹੈ। ਇਸ ਵਿਚਾਲੇ ਭਾਰਤ ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਭਵਿੱਖਬਾਣੀ ਕੀਤੀ ਹੈ ਕਿ ਸੋਮਵਾਰ ਤੋਂ ਦਿੱਲੀ, ਯੂਪੀ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ ਇੱਕ ਵਾਰ ਫਿਰ ਘੱਟ ਹੋਣਾ ਸ਼ੁਰੂ ਹੋ ਜਾਵੇਗਾ । ਜਿਸ ਨਾਲ ਠੰਡ ਵਿੱਚ ਵਾਧਾ ਹੋਵੇਗਾ ਅਤੇ ਠੰਡੀਆਂ ਹਵਾਵਾਂ ਵੀ ਚੱਲਣਗੀਆਂ।
IMD ਅਨੁਸਾਰ ਯੂਪੀ ਵਿੱਚ 26 ਜਨਵਰੀ ਤੱਕ ਅਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅਗਲੇ ਦੋ ਦਿਨਾਂ ਤੱਕ ਕੜਾਕੇ ਦੀ ਠੰਡ ਪਵੇਗੀ । ਇਸ ਦੇ ਨਾਲ ਹੀ 27 ਜਨਵਰੀ ਤੱਕ ਉੱਤਰੀ ਰਾਜਸਥਾਨ, ਪੰਜਾਬ, ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਸ਼ੀਤ ਲਹਿਰ ਦਾ ਦੌਰ ਜਾਰੀ ਰਹੇਗਾ । ਇਹ ਸੋਮਵਾਰ ਤੋਂ ਜੰਮੂ-ਕਸ਼ਮੀਰ ਤੋਂ ਉੱਤਰ-ਪੂਰਬ ਵੱਲ ਵਧਣ ਵਾਲੀ ਪੱਛਮੀ ਗੜਬੜੀ ਕਾਰਨ ਹੋਵੇਗਾ। ਇਸਦੇ ਅਸਰ ਨਾਲ ਮੈਦਾਨੀ ਇਲਾਕਿਆਂ ਵਿੱਚ ਠੰਡੀਆਂ ਹਵਾਵਾਂ ਚੱਲਣਗੀਆਂ।
ਉੱਥੇ ਹੀ ਦੂਜੇ ਪਾਸੇ ਰਾਜਧਾਨੀ ਦਿੱਲੀ ਵਿੱਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ ਆਮ ਨਾਲੋਂ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ । ਇਸਦੇ ਨਾਲ ਹੀ ਐਤਵਾਰ ਨੂੰ ਵੀ ਦਿੱਲੀ ਅਤੇ ਇਸਦੇ ਆਸ-ਪਾਸ ਦੇ ਇਲਾਕਿਆਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੀ । ਆਈਐਮਡੀ ਨੇ ਖਦਸ਼ਾ ਜਤਾਇਆ ਹੈ ਕਿ ਦਿੱਲੀ ਦਾ ਘੱਟੋ-ਘੱਟ ਤਾਪਮਾਨ ਇੱਕ ਵਾਰ ਫਿਰ ਸੋਮਵਾਰ ਤੋਂ ਹੇਠਾਂ ਆ ਜਾਵੇਗਾ ਤੇ ਨਾਲ ਹੀ ਠੰਡੀਆਂ ਹਵਾਵਾਂ ਵੀ ਚੱਲਣਗੀਆਂ।
ਦੱਸ ਦੇਈਏ ਕਿ ਐਤਵਾਰ ਨੂੰ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ । ਉੱਥੇ ਹੀ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਸੈਲਸੀਅਸ ਰਿਹਾ । ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦੇ ਨਾਲ ਪ੍ਰਦੂਸ਼ਣ ਵਿੱਚ ਵੀ ਵਾਧਾ ਹੋਇਆ ਹੈ। ਐਤਵਾਰ ਨੂੰ ਦਿੱਲੀ ਵਿੱਚ ਹਵਾ ਦੀ ਕੁਆਲਟੀ 365 ਮਾਪੀ ਗਈ । ਇਹ ਇੱਕ ਬਹੁਤ ਮਾੜੀ ਸ਼੍ਰੇਣੀ ਵਿੱਚ ਆਉਂਦੀ ਹੈ।
ਇਹ ਵੀ ਦੇਖੋ: ਬਿੱਟੂ ਦੀ ਕੁੱਟਮਾਰ ਤੇ ਰੂਟ ਮੈਪ ਫਾਈਨਲ ਹੋਣ ‘ਤੇ ਕਿਸਾਨਾਂ ਦੀ ਪ੍ਰੈਸ ਕਾਨਫਰੈਂਸ Live