Cold wave grips North India: ਪਹਾੜਾਂ ‘ਤੇ ਹੋਈ ਬਰਫਬਾਰੀ ਨਾਲ ਮੈਦਾਨੀ ਰਾਜਾਂ ਵਿੱਚ ਠੰਡ ਵੱਧ ਗਈ ਹੈ । ਦਿੱਲੀ ਵਿੱਚ ਪਾਰਾ 4 ਡਿਗਰੀ ‘ਤੇ ਆ ਗਿਆ ਹੈ । ਮੌਸਮ ਵਿਭਾਗ ਨੇ ਅੱਜ ਯਾਨੀ ਕਿ 16 ਦਸੰਬਰ ਨੂੰ ਦਿੱਲੀ ਦਾ ਪਾਰਾ 4 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਲਗਾਇਆ ਗਿਆ ਹੈ । ਦਿੱਲੀ-ਐਨਸੀਆਰ ਅਤੇ ਉੱਤਰੀ ਭਾਰਤ ਵਿੱਚ ਠੰਡ ਜੋ ਸਿਤਮ ਢਾਅ ਰਹੀ ਹੈ, ਉਸਦਾ ਮੁੱਖ ਕਾਰਨ ਪਹਾੜਾਂ ‘ਤੇ ਹੋ ਰਹੀ ਭਾਰੀ ਬਰਫ਼ਬਾਰੀ ਤੇ ਬਾਰਿਸ਼ ਹੈ। ਦਰਅਸਲ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਵਿੱਚ ਭਾਰੀ ਬਰਫਬਾਰੀ ਹੋ ਰਹੀ ਹੈ । ਮੌਸਮ ਵਿਭਾਗ ਅਨੁਸਾਰ ਪਹਾੜਾਂ ‘ਤੇ ਬਰਫਬਾਰੀ ਅਤੇ ਬਾਰਿਸ਼ ਨਾਲ ਮੈਦਾਨੀ ਇਲਾਕਿਆਂ’ ਵਿੱਚ ਠੰਡ ਵਧੇਗੀ । ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਸੈਲਸੀਅਸ ਰਹਿ ਸਕਦਾ ਹੈ ।
ਇਸ ਮਾਮਲੇ ਵਿੱਚ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦੋ-ਤਿੰਨ ਦਿਨਾਂ ਵਿੱਚ ਉੱਤਰ ਭਾਰਤ ਦੇ ਤਾਪਮਾਨ ਵਿੱਚ ਤਿੰਨ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ । ਮੌਸਮ ਦੀ ਭਵਿੱਖਬਾਣੀ ਦੇ ਅਨੁਸਾਰ ਦਸੰਬਰ ਦੇ ਆਖਰੀ ਹਫਤੇ ਵਿੱਚ ਦਿੱਲੀ ਦਾ ਤਾਪਮਾਨ 2 ਡਿਗਰੀ ਤੋਂ ਵੀ ਹੇਠਾਂ ਜਾ ਸਕਦਾ ਹੈ। ਦਿੱਲੀ ਵਿਚ ਹੀ ਨਹੀਂ ਬਲਕਿ ਪੰਜਾਬ ਵਿੱਚ ਵੀ ਠੰਡ ਦਾ ਪ੍ਰਕੋਪ ਵਧੇਗਾ । ਉੱਤਰ ਭਾਰਤ ਦਾ ਪਾਰਾ ਘੱਟ ਕੇ 3-5 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਦਰਅਸਲ, ਪਹਾੜਾਂ ਦੀ ਇਹ ਬਰਫਬਾਰੀ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕੰਬਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਲੋਕਾਂ ਨੂੰ ਅਗਲੇ ਦੋ-ਤਿੰਨ ਦਿਨਾਂ ਦੀ ਠੰਡ ਲਈ ਤਿਆਰ ਰਹਿਣਾ ਪਵੇਗਾ । ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਦਾ ਤਾਪਮਾਨ ਘੱਟ ਸਕਦਾ ਹੈ । ਇਸ ਦੇ ਨਾਲ ਹੀ ਮੁੰਬਈ ਸਮੇਤ ਮਹਾਰਾਸ਼ਟਰ, ਗੁਜਰਾਤ ਅਤੇ ਮੱਧ ਪ੍ਰਦੇਸ਼ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਇਸ ਤੋਂ ਇਲਾਵਾ ਪੁਡੂਚੇਰੀ, ਕੇਰਲ ਅਤੇ ਤਾਮਿਲਨਾਡੂ ਵਿੱਚ 17-18 ਦਸੰਬਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸਦੇ ਨਾਲ ਹੀ ਹਰਿਆਣਾ, ਚੰਡੀਗੜ੍ਹ ਅਤੇ ਉੱਤਰ ਪੱਛਮੀ ਰਾਜਸਥਾਨ ਵਿੱਚ ਵੀ ਠੰਡ ਰਿਕਾਰਡ ਤੋੜ ਸਕਦੀ ਹੈ। ਤਾਪਮਾਨ ਵਿੱਚ ਗਿਰਾਵਟ ਆਉਣ ਕਾਰਨ ਉੱਤਰੀ ਭਾਰਤ ਦੇ ਬਹੁਤੇ ਹਿੱਸਿਆਂ ਵਿੱਚ ਧੁੰਦ ਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ । ਹਾਲਾਂਕਿ, ਠੰਡੀਆਂ ਹਵਾਵਾਂ ਕਾਰਨ ਦਿੱਲੀ-ਐਨਸੀਆਰ ਅਤੇ ਯੂਪੀ ਦੀ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਹੋਇਆ ਹੈ।
ਇਹ ਵੀ ਦੇਖੋ: ਕਿਸਾਨ ਅੰਦੋਲਨ ਦੇ 21ਵੇਂ ਦਿਨ, ਮੰਚ ਤੋਂ ਸੁਣੋ ਧਾਕੜ ਤਕਰੀਰਾਂ