ਭਾਰਤ ਵਿੱਚ ਇਲੈਕਟ੍ਰਿਕ ਸਕੂਟਰਾਂ ਦੀ ਮੰਗ ਵਧਦੀ ਜਾ ਰਹੀ ਹੈ, ਇਸ ਦੌਰਾਨ ਗੁਜਰਾਤ ਦੇ ਸੂਰਤ ਜ਼ਿਲ੍ਹੇ ਦੀ ਇੱਕ ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫੇ ਵਜੋਂ ਇਲੈਕਟ੍ਰਿਕ ਸਕੂਟਰ ਦਿੱਤਾ ਹੈ। ਕੰਪਨੀ ਨੇ ਇਹ ਫੈਸਲਾ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਅਤੇ ਹੋਰ ਕਾਰਨਾਂ ਕਰਕੇ ਲਿਆ ਹੈ। ਕੰਪਨੀ ਨੇ ਇਸ ਦੀਵਾਲੀ ‘ਤੇ ਆਪਣੇ 35 ਕਰਮਚਾਰੀਆਂ ਨੂੰ ਇਲੈਕਟ੍ਰਿਕ ਸਕੂਟਰ ਗਿਫਟ ਕੀਤੇ ਹਨ।
ਕੰਪਨੀ ਦੇ ਡਾਇਰੈਕਟਰ ਸੁਭਾਸ਼ ਡਾਵਰ ਨੇ ਕਿਹਾ, “ਬਾਲਣ ਦੀਆਂ ਵਧਦੀਆਂ ਕੀਮਤਾਂ ਅਤੇ ਹੋਰ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਆਪਣੇ ਕਰਮਚਾਰੀਆਂ ਨੂੰ ਇਲੈਕਟ੍ਰਿਕ ਵਾਹਨਾਂ ਦਾ ਤੋਹਫਾ ਦੇਣ ਦਾ ਫੈਸਲਾ ਕੀਤਾ ਹੈ। ਸੁਭਾਸ਼ ਡਾਵਰ ਦਾ ਕਹਿਣਾ ਹੈ ਕਿ ਇਸ ਨਾਲ ਸਵੱਛ ਵਾਤਾਵਰਣ ਅਤੇ ਹਰਿਆ ਭਰਿਆ ਸ਼ਹਿਰ ਬਣਾਉਣ ਵਿੱਚ ਮਦਦ ਮਿਲੇਗੀ। ਇਸ ਦੇ ਨਾਲ ਹੀ ਤੇਲ ਦੀ ਖਪਤ ਦੀ ਲਾਗਤ ‘ਤੇ ਵੀ ਲਗਾਮ ਲੱਗੇਗੀ। ਇਸ ਤੋਂ ਇਲਾਵਾ ਮੁਲਾਜ਼ਮਾਂ ਦੇ ਆਉਣ-ਜਾਣ ਦੀ ਸਹੂਲਤ ਵੀ ਹੋਵੇਗੀ। ਅਜਿਹੇ ‘ਚ ਇਸ ਫੈਸਲੇ ਨਾਲ ਉਨ੍ਹਾਂ ਨੂੰ ਦੋਹਰਾ ਫਾਇਦਾ ਤਾਂ ਮਿਲੇਗਾ ਹੀ, ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਸਹੂਲਤ ‘ਚ ਵੀ ਮਦਦ ਮਿਲੇਗੀ।
ਕਾਰੋਬਾਰ ਦੀ ਨਿਗਰਾਨੀ ਕਰਨ ਵਾਲੇ ਸੁਭਾਸ਼ ਡਾਵਰ ਦੇ ਪੁੱਤਰ ਚਿਰਾਗ ਡਾਵਰ ਨੇ ਕਿਹਾ ਕਿ ਕੰਪਨੀ ਨੇ ਆਪਣੇ 35 ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਇਲੈਕਟ੍ਰਿਕ ਸਕੂਟਰ ਗਿਫਟ ਕੀਤੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਅਤੇ ਹੋਰ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਕੰਪਨੀ ਨੇ ਆਪਣੇ ਕਰਮਚਾਰੀਆਂ ਨੂੰ ਇਲੈਕਟ੍ਰਿਕ ਸਕੂਟਰ ਪੇਸ਼ ਕਰਨ ਦਾ ਫੈਸਲਾ ਕੀਤਾ ਹੈ। ਮੁਲਾਜ਼ਮਾਂ ਨੂੰ ਜਿਵੇਂ ਹੀ ਤੋਹਫੇ ਵਜੋਂ ਇਲੈਕਟ੍ਰਿਕ ਸਕੂਟਰ ਮਿਲੇ ਤਾਂ ਉਨ੍ਹਾਂ ਦੇ ਚਿਹਰੇ ‘ਤੇ ਇਕ ਅਲਗ ਹੀ ਖੁਸ਼ੀ ਸੀ। ਇਹ ਸਕੂਟਰ ਕਰਮਚਾਰੀਆਂ ਨੂੰ ਦੀਵਾਲੀ ਦੇ ਮੌਕੇ ‘ਤੇ ਆਯੋਜਿਤ ਇਕ ਪ੍ਰੋਗਰਾਮ ‘ਚ ਵੰਡੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: