ਕੋਰੋਨਾ ਦੀ ਦੂਜੀ ਲਹਿਰ ਦੌਰਾਨ ਮਾਮਲਿਆਂ ‘ਚ ਆਈ ਕਮੀ ਦੇ ਮੱਦੇਨਜ਼ਰ ਤੇਲੰਗਾਨਾ ਸਰਕਾਰ ਨੇ ਰਾਜ ਨੂੰ ਪੂਰੀ ਤਰ੍ਹਾਂ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਤਾਲਾਬੰਦੀ ਦੌਰਾਨ ਲਗਾਈਆਂ ਗਈਆਂ ਸਾਰੀਆਂ ਕਿਸਮਾਂ ਦੀਆਂ ਪਬੰਦੀਆਂ ਅਤੇ ਨਿਯਮਾਂ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਜਾਵੇ।
ਰਾਜ ਸਰਕਾਰ ਨੇ ਮੰਤਰੀ ਮੰਡਲ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਹੈ। ਇਸ ਤਰ੍ਹਾਂ, ਤੇਲੰਗਾਨਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਤਾਲਾਬੰਦੀ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦਫਤਰ ਨੇ ਫੇਸਬੁੱਕ ‘ਤੇ ਪੋਸਟ ਪਾਈ ਅਤੇ ਲਿਖਿਆ, “ਮੈਡੀਕਲ ਅਫਸਰਾਂ ਦੁਆਰਾ ਦਿੱਤੀਆਂ ਰਿਪੋਰਟਾਂ ਦੀ ਪੜਤਾਲ ਕਰਨ ਤੋਂ ਬਾਅਦ ਤਾਲਾਬੰਦੀ ਨੂੰ ਹਟਾਉਣ ਦਾ ਫੈਸਲਾ ਕੀਤਾ ਗਿਆ ਹੈ ਕਿ ਕੋਰੋਨਾ ਮਾਮਲਿਆਂ ਦੀ ਸੰਭਾਵਨਾ, ਸਕਾਰਾਤਮਕਤਾ ਪ੍ਰਤੀਸ਼ਤਤਾ ਕਾਫ਼ੀ ਘੱਟ ਗਈ ਹੈ ਅਤੇ ਕੋਰੋਨਾ ਪੂਰੀ ਤਰ੍ਹਾਂ ਕਾਬੂ ਵਿੱਚ ਆ ਗਿਆ ਹੈ।”
ਇਹ ਵੀ ਪੜ੍ਹੋ : ਦਿੱਲੀ ‘ਚ ਡਿਊਟੀ ਦੌਰਾਨ ਸ਼ਹੀਦ ਹੋਏ 6 ਸੈਨਿਕਾਂ ਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1-1 ਕਰੋੜ ਦੇਵੇਗੀ ਕੇਜਰੀਵਾਲ ਸਰਕਾਰ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਜ ਸਰਕਾਰ ਨੇ 19 ਜੂਨ ਤੱਕ ਤਾਲਾਬੰਦੀ ਵਧਾਉਣ ਦਾ ਫੈਸਲਾ ਲਿਆ ਸੀ, ਹਾਲਾਂਕਿ ਇਸ ਦੌਰਾਨ ਲੋਕਾਂ ਨੂੰ ਕੁੱਝ ਢਿੱਲ ਵੀ ਦਿੱਤੀ ਗਈ ਸੀ।
ਇਹ ਵੀ ਦੇਖੋ : ਮਿਲਖਾ ਸਿੰਘ ਦੇ ਘਰ ਤੋਂ ਸਿੱਧਾ LIVE, ਸ਼ਰਧਾ ਦੇ ਫੁੱਲ ਭੇਟ ਕਾਰਨ ਵਾਲਿਆਂ ਦੀਆਂ ਲੱਗੀਆਂ ਲਾਈਨਾਂ