ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਹੈ। ਕਾਂਗਰਸ ਨੇ ਅੱਜ ਸੋਮਵਾਰ ਨੂੰ ਦਿੱਲੀ ਦੀਆਂ ਮਹਿਲਾਵਾਂ ਲਈ ‘ਪਿਆਰੀ ਦੀਦੀ’ ਸਕੀਮ ਲਾਂਚ ਕੀਤੀ। ਇਸ ਯੋਜਨਾ ਤਹਿਤ ਦਿੱਲੀ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 2500 ਰੁਪਏ ਮਿਲਣਗੇ। ਇਸ ਯੋਜਨਾ ਦਾ ਐਲਾਨ ਕਰਦੇ ਹੋਏ ਕਾਂਗਰਸ ਨੇਤਾ ਅਤੇ ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੇ ਕਿਹਾ ਕਿ ਉਹ ਸੱਤਾ ‘ਚ ਆਉਣ ਤੋਂ ਬਾਅਦ ਪਹਿਲੀ ਕੈਬਨਿਟ ਬੈਠਕ ‘ਚ ਇਸ ਯੋਜਨਾ ਨੂੰ ਮਨਜ਼ੂਰੀ ਦੇਣਗੇ।
ਕਰਨਾਟਕ ਦੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ ਦਿੱਲੀ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਸਾਡੀ ਪਹਿਲੀ ਕੈਬਨਿਟ ਵਿੱਚ ‘ਪਿਆਰੀ ਦੀਦੀ’ ਸਕੀਮ ਨੂੰ ਲਾਗੂ ਕੀਤਾ ਜਾਵੇਗਾ। ਦਿੱਲੀ ਦੀਆਂ ਮਹਿਲਾਵਾਂ ਨੂੰ 2500 ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਕੀਮ ਉਸੇ ਮਾਡਲ ‘ਤੇ ਹੈ ਜੋ ਅਸੀਂ ਕਰਨਾਟਕ ਵਿੱਚ ਲਾਗੂ ਕੀਤਾ ਸੀ।
ਇਹ ਵੀ ਪੜ੍ਹੋ : ਕੰਗਨਾ ਦੀ ਫ਼ਿਲਮ ‘ਐਮਰਜੈਂਸੀ’ ਦਾ ਨਵਾਂ ਟ੍ਰੇਲਰ ਹੋਇਆ ਰਿਲੀਜ਼, 17 ਜਨਵਰੀ ਨੂੰ ਰਿਲੀਜ਼ ਹੋਵੇਗੀ ਫ਼ਿਲਮ
ਇਸ ਮੌਕੇ ਦਿੱਲੀ ਕਾਂਗਰਸ ਦੇ ਇੰਚਾਰਜ ਕਾਜ਼ੀ ਨਿਜ਼ਾਮੂਦੀਨ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਸਮਾਜ ਭਲਾਈ ਅਤੇ ਮਹਿਲਾ ਸਸ਼ਕਤੀਕਰਨ ਨਾਲ ਸਬੰਧਤ ਪਹਿਲੀ ਗਾਰੰਟੀ ਸ਼ੁਰੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਮਾਜ ਭਲਾਈ ਅਤੇ ਮਹਿਲਾਵਾਂ ਦੇ ਸਸ਼ਕਤੀਕਰਨ ਲਈ ਹਮੇਸ਼ਾ ਤਤਪਰ ਰਹੀ ਹੈ। ਨਿਜ਼ਾਮੂਦੀਨ ਨੇ ਕਿਹਾ ਕਿ ਕਰਨਾਟਕ ‘ਚ ਵੀ ਸਰਕਾਰ ਬਣਦੇ ਹੀ ਕਾਂਗਰਸ ਨੇ ਪਹਿਲੀ ਕੈਬਨਿਟ ‘ਚ ਸਮਾਜ ਭਲਾਈ ਦੀ ਆਪਣੀ ਯੋਜਨਾ ਤੈਅ ਕਰਕੇ ਲਾਗੂ ਕੀਤੀ ਸੀ। ਇਸ ਲਈ ਮਹਿਲਾ ਸਸ਼ਕਤੀਕਰਨ ਲਈ ਦਿੱਲੀ ਵਿੱਚ ਕਾਂਗਰਸ ਜ਼ਰੂਰੀ ਹੈ।
ਵੀਡੀਓ ਲਈ ਕਲਿੱਕ ਕਰੋ -: