ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਦਾ ਇੱਕ ਵਫ਼ਦ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲਿਆ ਹੈ। ਕਾਂਗਰਸ ਦੇ ਆਗੂਆਂ ਨੇ ਲਖੀਮਪੁਰ ਖੀਰੀ ਘਟਨਾ ‘ਤੇ ਰਾਸ਼ਟਰਪਤੀ ਨਾਲ ਗੱਲਬਾਤ ਕੀਤੀ ਹੈ।

ਕਾਂਗਰਸ ਆਗੂਆਂ ਨੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਅਸਤੀਫੇ ਦੀ ਮੰਗ ਵੀ ਕੀਤੀ ਹੈ। ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਕਾਂਗਰਸ ਦੇ ਵਫ਼ਦ ਵਿੱਚ ਪ੍ਰਿਯੰਕਾ ਗਾਂਧੀ ਅਤੇ ਮਲਿਕਾਰਜੁਨ ਖੜਗੇ, ਏਕੇ ਐਂਟਨੀ ਅਤੇ ਗੁਲਾਮ ਨਬੀ ਆਜ਼ਾਦ ਵੀ ਸ਼ਾਮਿਲ ਸਨ। ਇਸ ਦੌਰਾਨ ਵਫ਼ਦ ਨੇ ਲਖੀਮਪੁਰ ਮਾਮਲੇ ਵਿੱਚ ਤੱਥਾਂ ਨਾਲ ਸਬੰਧਿਤ ਇੱਕ ਮੰਗ ਪੱਤਰ ਵੀ ਰਾਸ਼ਟਰਪਤੀ ਨੂੰ ਸੌਂਪਿਆ ਹੈ ਅਤੇ ਮਾਮਲੇ ਵਿੱਚ ਪੀੜਤ ਧਿਰ ਨੂੰ ਨਿਆਂ ਦਿਵਾਉਣ ਲਈ ਉਨ੍ਹਾਂ ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਅਮਰੀਕਾ ਦੇ ਕੈਲੀਫੋਰਨੀਆ ‘ਚ ਕਰੈਸ਼ ਹੋਇਆ ਜਹਾਜ਼, ਦੋ ਦੀ ਮੌਤ
ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਦੋਸ਼ੀ ਦੇ ਪਿਤਾ, ਜੋ ਗ੍ਰਹਿ ਰਾਜ ਮੰਤਰੀ ਹਨ, ਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇ ਕਿਉਂਕਿ ਉਨ੍ਹਾਂ ਦੀ ਮੌਜੂਦਗੀ ਵਿੱਚ ਨਿਰਪੱਖ ਜਾਂਚ ਸੰਭਵ ਨਹੀਂ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਦੇ ਦੋ ਮੌਜੂਦਾ ਜੱਜਾਂ ਤੋਂ ਵੀ ਜਾਂਚ ਦੀ ਮੰਗ ਕੀਤੀ ਗਈ ਹੈ। ਪ੍ਰਿਯੰਕਾ ਗਾਂਧੀ ਨੇ ਦੱਸਿਆ ਕਿ ਮੁਲਾਕਾਤ ਦੌਰਾਨ ਰਾਸ਼ਟਰਪਤੀ ਨੇ ਅੱਜ ਹੀ ਇਸ ਮੁੱਦੇ ‘ਤੇ ਸਰਕਾਰ ਨਾਲ ਚਰਚਾ ਕਰਨ ਦਾ ਭਰੋਸਾ ਦਿੱਤਾ ਹੈ।
Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe
