congress leader rahul gandhi: ਕਿਸਾਨਾਂ ਦਾ ਤਿੰਨ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਜ਼ੋਰਾਂ-ਸ਼ੋਰਾਂ ‘ਤੇ ਹੈ।ਅੱਜ ਕਿਸਾਨਾਂ ਤੇ ਸਰਕਰਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਹੋਈ ਹੈ ਪਰ ਕੋਈ ਸਾਰਥਕ ਸਿੱਟਾ ਨਹੀਂ ਨਹੀਂ ਨਿਕਲਿਆ।ਦੂਜੇ ਪਾਸੇ ਕਿਸਾਨਾਂ ਅੰਦੋਲਨ ਦੌਰਾਨ ਸਾਰੀਆਂ ਸਿਆਸੀ ਪਾਰਟੀਆਂ ਆਪਣੀ ਸਿਆਸੀ ਰੋਟੀਆਂ ‘ਤੇ ਸੇਕਣ ਲੱਗੀਆਂ ਹੋਈਆਂ ਹਨ।ਇਸੇ ਦੌਰਾਨ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਜੇਕਰ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਦੱਸਦੇ ਹਨ ਤਾਂ ਉਹ ਕਿਸਾਨਾਂ ਨੂੰ ਨਵੇਂ ਸਾਲ ‘ਤੇ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰ ਕੇ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ।ਰਾਹੁਲ ਗਾਂਧੀ ਨੇ ਮੋਦੀ ‘ਤੇ ਦੋਸ਼ ਲਾਉਂਦਿਆਂ ਕਿਹਾ ਹੈ ਕਿ ਹੁਣ ਦੇਸ਼ ਦੇ ਕਿਸਾਨ ਮੋਦੀ ਸਰਕਾਰ ‘ਤੇ ਕੋਈ ਭਰੋਸਾ
ਨਹੀਂ ਕਰਦੇ।ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਕੁਝ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਮੋਦੀ ਨੇ ਜਨਤਾ ਨਾਲ ਵਾਅਦਾ ਕੀਤਾ ਸੀ ਕਿ ਲਾਕਡਾਊਨ ਦੌਰਾਨ ਹਰ ਵਿਅਕਤੀ ਦੇ ਬੈਂਕ ਖਾਤੇ ‘ਚ 15 ਲੱਖ ਰੁਪਏ ਅਤੇ ਹਰ ਸਾਲ 2 ਕਰੋੜ ਨੌਕਰੀਆਂ ਦਿੱਤੀਆਂ ਜਾਣਗੀਆਂ।ਲਾਕਡਾਊਨ ਲਾਉਣ ਦੌਰਾਨ ਉਨ੍ਹਾਂ ਕਿਹਾ ਸੀ ਕਿ ਜੇਕਰ ਅਸੀਂ 21 ਦਿਨ ਨਾ ਸੰਭਲੇ ਤਾਂ ਅਸੀਂ ਅਗਲੇ 21 ਸਾਲਾਂ ਤੱਕ ਪਿੱਛੇ ਚਲੇ ਜਾਵਾਂਗੇ।ਰਾਹੁਲ ਗਾਂਧੀ ਨੇ ਮੋਦੀ ‘ਤੇ ਬੇਰੁਜ਼ਗਾਰੀ ਨੂੰ ਲੈ ਕੇ ਵੀ ਉਨ੍ਹਾਂ ‘ਤੇ ਤੰਜ ਕੱਸਿਆ ਹੈ।ਉਨ੍ਹਾਂ ਕਿਹਾ ਕਿ ਮੋਦੀ ਜੀ ਨੇ ਆਪ ਤਾਂ ਕਿਸੇ ਨੂੰ ਨੌਕਰੀ ਦਿੱਤੀ ਨਹੀਂ।ਪਰ ਜਿਹੜੀ ਉਨਾਂ੍ਹ ਕੋਲ ਕੋਈ ਨਿੱਕੀ ਮੋਟੀ ਨੌਕਰੀ ਸੀ ਉਹ ਵੀ ਲਾਕਡਾਊਨ ਦੌਰਾਨ ਉਨਾਂ ਤੋਂ ਖੋਹ ਲਈ ਗਈ।ਉਨ੍ਹਾਂ ਦਾ ਕਹਿਣਾ ਹੈ ਕਿ ਜਨਤਾ ਹੁਣ ਮੋਦੀ ਸਰਕਾਰ ਦੇ ਝਾਂਸਿਆ ‘ਚ ਆਉਣ ਵਾਲੀ ਨਹੀਂ ਹੈ।ਦੂਜੇ ਪਾਸੇ ਮੋਦੀ ਸਰਕਾਰ ਆਪਣੀ ਜਿੱਦ ‘ਤੇ ਅੜੀ ਹੋਈ ਹੈ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਰਾਜ਼ੀ ਨਹੀਂ ਹੋ ਰਹੀ।ਪਰ ਕਿਸਾਨ ਵੀ ਆਪਣੀਆਂ ਮੰਗਾਂ ਮੰਨਵਾਉਣ ਲਈ ਡਟੇ ਹੋਏ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਨਵਾ ਕੇ ਹੀ ਵਾਪਸ ਜਾਣਗੇ ਨਹੀਂ ਤਾਂ ਉਹ ਆਪਣਾ ਸਾਲ, ਛੇ ਮਹੀਨਿਆਂ ਦਾ ਰਾਸ਼ਨ ਨਾਲ ਲੈ ਕੇ ਆਏ ਹਨ।ਉਹ ਉਥੇ ਹੀ ਡਟੇ ਰਹਿਣਗੇ।
ਮੰਤਰੀਆਂ ਤੇ ਕਿਸਾਨਾਂ ਨੂੰ ਲੰਗਰ ਛਕਾਕੇ ਆਏ ਸ਼ਖਸ ਨੇ ਦੱਸੀ Meeting ਦੀ ਅੰਦਰਲੀ ਗੱਲ