congress leader rahul gandhi: ਦਿੱਲੀ ਕੇਂਦਰ ਸਰਕਾਰ ਨੇ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੇ ਵੱਖ-ਵੱਖ ਬਾਰਡਰ ‘ਤੇ ਜਾਰੀ ਕਿਸਾਨ ਅੰਦੋਲਨ ਦਾ ਅੱਜ 44ਵਾਂ ਦਿਨ ਹੈ।ਕੁਝ ਹੀ ਦੇਰ ‘ਚ ਦਿੱਲੀ ਦੇ ਵਿਗਿਆਨ ਭਵਨ ‘ਚ ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਹੋਣੀ ਹੈ।ਕਿਸਾਨਾਂ ਦੇ ਨਾਲ ਹੋਣ ਵਾਲੀ ਗੱਲਬਾਤ ਤੋਂ ਪਹਿਲਾਂ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ।ਰਾਹੁਲ ਗਾਂਧੀ ਨੇ ਟਵੀਟ ਕੀਤਾ ਹੈ ਕਿ ਮੋਦੀ ਸਰਕਾਰ ਨੇ ਆਪਣੇ ਸਰਮਾਏਦਾਰ ਦੋਸਤਾਂ ਦੇ ਫਾਇਦੇ ਲਈ ਦੇਸ਼ ਦੇ ਅੰਨਦਾਤਾ ਨਾਲ ਧੋਖਾ ਕੀਤਾ ਹੈ। ਅੰਦੋਲਨ ਦੇ ਜ਼ਰੀਏ, ਕਿਸਾਨ ਬੋਲ ਚੁੱਕੇ ਹਨ।
ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਆਵਾਜ਼ ਬੁਲੰਦ ਕਰੀਏ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਸਮਰਥਨ ਕਰੀਏ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਇੱਕ ਟਵੀਟ ਵਿੱਚ ਕਿਹਾ ਸੀ ਕਿ ਸ਼ਾਂਤਮਈ ਅੰਦੋਲਨ ਲੋਕਤੰਤਰ ਦਾ ਅਟੁੱਟ ਅੰਗ ਹੈ। ਸਾਡੇ ਕਿਸਾਨ ਜੋ ਅੰਦੋਲਨ ਕਰ ਰਹੇ ਹਨ ਨੂੰ ਪੂਰੇ ਦੇਸ਼ ਵਿੱਚ ਸਮਰਥਨ ਮਿਲ ਰਿਹਾ ਹੈ। ਤੁਸੀਂ ਵੀ ਉਨ੍ਹਾਂ ਦੇ ਸਮਰਥਨ ਵਿਚ ਆਪਣੀ ਆਵਾਜ਼ ਜੋੜ ਕੇ ਆਪਣੀ ਆਵਾਜ਼ ਬੁਲੰਦ ਕਰੋ ਤਾਂ ਜੋ ਖੇਤੀਬਾੜੀ ਵਿਰੋਧੀ ਕਾਨੂੰਨ ਖਤਮ ਹੋ ਜਾਵੇ।
ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਮੋਰਚੇ ਦੀ ਸਟੇਜ਼ ਤੋਂ ਸਿੱਧੀਆਂ ਤਸਵੀਰਾਂ, ਆਗੂਆਂ ਦੇ ਜੋਸ਼ੀਲੇ ਬੋਲ…