congress leader sonia gandhi: ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਤਵਾਰ ਨੂੰ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।ਸੋਨੀਆ ਗਾਂਧੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਅਜਿਹੀ ਹੰਕਾਰੀ ਸਰਕਾਰ ਸੱਤਾ ‘ਚ ਆਈ ਹੈ, ਜਿਸ ਨੂੰ ਆਮ ਜਨਤਾ ਤਾਂ ਦੂਰ, ਦੇਸ਼ ਦਾ ਪੇਟ ਭਰਨ ਵਾਲੇ ਅੰਨਦਾਤਿਆਂ ਦਾ ਦਰਦ ਅਤੇ ਸੰਘਰਸ਼ ਵੀ ਦਿਖਾਈ ਨਹੀਂ ਦੇ ਰਿਹਾ।ਇਸ ਦੇ ਨਾਲ ਹੀ ਉਨ੍ਹਾਂ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਬਿਨਾਂ ਸ਼ਰਤ ਵਾਪਸ ਲੈਣ ਦੀ ਮੰਗ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਹੱਡ ਕੰਬਾਉਣ ਵਾਲੀ ਠੰਡ ਅਤੇ ਬਾਰਿਸ਼ ਦੇ ਬਾਵਜੂਦ ਦਿੱਲੀ ਦੀਆਂ ਸਰਹੱਦਾਂ ‘ਤੇ ਆਪਣੀਆਂ ਮੰਗਾਂ ਦੇ ਸਮਰਥਨ ‘ਚ 39 ਦਿਨਾਂ ਤੋਂ ਸੰਘਰਸ਼ ਕਰ ਰਹੇ ਅੰਨਦਾਤਿਆਂ ਦੀ ਹਾਲਤ ਦੇਖ ਕੇ ਦੇਸ਼ ਵਾਸੀਆਂ ਸਮੇਤ ਮੇਰਾ ਮਨ ਵੀ ਬਹੁਤ ਵਿਆਕੁਲ ਹੈ।ਉਨ੍ਹਾਂ ਕਿਹਾ ਕਿ ਅੰਦੋਲਨ ਨੂੰ ਲੈ ਕੇ ਸਰਕਾਰ ਦੀ ਬੇਰੁਖੀ ਦੇ ਚਲਦਿਆਂ
ਹੁਣ ਤੱਕ 50 ਤੋਂ ਵੱਧ ਕਿਸਾਨਾਂ ਦੀ ਜਾਨ ਕੁਰਬਾਨੀ ਦਿੱਤੀ ਗਈ ਹੈ।ਪਰ ਇਹ ਬੇਰਹਿਮ ਮੋਦੀ ਸਰਕਾਰ ਦਾ ਨਾ ਤਾਂ ਦਿਲ ਪਸੀਜ਼ ਰਿਹਾ ਅਤੇ ਨਾ ਹੀ ਅੱਜ ਤੱਕ ਪ੍ਰਧਾਨ ਮੰਤਰੀ ਜਾਂ ਕਿਸੇ ਹੋਰ ਮੰਤਰੀ ਦੇ ਮੂੰਹੋਂ ਦਿਲਾਸੇ ਦਾ ਇੱਕ ਸ਼ਬਦ ਨਿਕਲਿਆ।ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਲੋਕਤੰਤਰ ਦਾ ਅਰਥ ਹੀ ਜਨਤਾ ਅਤੇ ਕਿਸਾਨ-ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ।ਕਾਂਗਰਸ ਪ੍ਰਧਾਨ ਦਾ ਕਹਿਣਾ ਹੈ ਕਿ ਲੋਕਤੰਤਰ ‘ਚ ਜਨਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੀਆਂ ਸਰਕਾਰਾਂ ਅਤੇ ਉਨ੍ਹਾਂ ਦੇ ਨੇਤਾ ਲੰਬੇ ਸਮੇਂ ਤੱਕ ਸ਼ਾਸਨ ਕਰ ਨਹੀਂ ਸਕਦੀਆਂ।ਹੁਣ ਇਹ ਬਿਲਕੁਲ ਸਾਫ ਹੈ ਕਿ ਮੌਜੂਦਾ ਕੇਂਦਰ ਸਰਕਾਰ ਦੀ ‘ਥਕਾਉ ਅਤੇ ਭਗਾਉ’ ਨੀਤੀ ਦੇ ਸਾਹਮਣੇ ਅੰਦੋਲਨਕਾਰੀ ਧਰਤੀ ਪੁੱਤਰ ਕਿਸਾਨ ਮਜ਼ਦੂਰ ਗੋਡੇ ਟੇਕਣ ਵਾਲੇ ਨਹੀਂ ਹਨ।
ਮੋਦੀ ਸਰਕਾਰ ਨੂੰ ਹਿਲਾਕੇ ਰੱਖ ਦੇਵੇਗਾ ਇਹ Tractor March, ਨਹੀਂ ਕਰ ਸਕਦੇ ਟਰੈਕਟਰਾਂ ਦੀ ਗਿਣਤੀ