Congress leaders addressed press conference : ਕੋਰੋਨਾ ਸੰਕਟ ਤੋਂ ਬਾਅਦ ਹੁਣ ਲੋਕਾਂ ‘ਤੇ ਮਹਿੰਗਾਈ ਦੀ ਮਾਰ ਭਾਰੀ ਪੈ ਰਹੀ ਹੈ। ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇਤਿਹਾਸਕ ਵਾਧਾ ਹੋਇਆ ਹੈ। ਕਈ ਰਾਜਾਂ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ, ਇਸ ਦੇ ਨਾਲ ਹੀ ਐਲਪੀਜੀ ਦੀਆਂ ਕੀਮਤਾਂ ਵੀ ਲਗਾਤਾਰ ਵੱਧ ਰਹੀਆਂ ਹਨ। ਜਿਸ ਦੇ ਕਾਰਨ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੱਧਦੀ ਮਹਿੰਗਾਈ ਦੇ ਕਾਰਨ ਹੁਣ ਵਿਰੋਧੀ ਪਾਰਟੀਆਂ ਵੀ ਸਰਗਰਮ ਹੋ ਗਈਆਂ ਹਨ। ਐਲਪੀਜੀ ਅਤੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕੀਤੀ ਹੈ। ਪਰ ਇਸ ਪ੍ਰੈਸ ਕਾਨਫ਼ਰੰਸ ਵਿੱਚ ਇੱਕ ਵੱਖਰੀ ਚੀਜ਼ ਦੇਖਣ ਨੂੰ ਮਿਲੀ ਹੈ, ਕਾਂਗਰਸ ਦੇ ਬੁਲਾਰੇ ਸੁਪ੍ਰੀਆ ਸ਼੍ਰੀਨੇਤ ਅਤੇ ਵਿਨੀਤ ਪੂਨੀਆ ਨੇ ਸਿਲੰਡਰ ਤੇ ਬੈਠ ਕੇ ਮੀਡੀਆ ਨਾਲ ਗੱਲਬਾਤ ਕੀਤੀ ਹੈ।
ਇਸ ਤੋਂ ਪਹਿਲਾ 15 ਫਰਵਰੀ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 50 ਰੁਪਏ ਦੇ ਵਾਧੇ ਦੇ ਵਿਰੋਧ ਵਿੱਚ ਸੁਪ੍ਰੀਆ ਸਿਲੰਡਰ ਦੇ ਨਾਲ ਪ੍ਰੈਸ ਕਾਨਫ਼ਰੰਸ ਵਿੱਚ ਪਹੁੰਚੀ ਸੀ, ਅਤੇ ਸਰਕਾਰ ਨੂੰ ਤੁਰੰਤ ਵਧੀਆ ਕੀਮਤਾਂ ਵਾਪਿਸ ਲੈਣ ਦੀ ਮੰਗ ਕੀਤੀ ਸੀ। ਇਸ ਪ੍ਰੈਸ ਕਾਨਫਰੰਸ ਵਿੱਚ ਸੁਪ੍ਰੀਆ ਸ਼੍ਰੀਨੇਤ ਨੇ ਪੁੱਛਿਆ ਕਿ ਯੂਪੀਏ ਸਰਕਾਰ ਦੌਰਾਨ ਸਿਲੰਡਰ ਲੈ ਸੜਕ ‘ਤੇ ਬੈਠਣ ਲਈ BJP ਦੀ ਮਹਿਲਾ ਆਗੂ ਹੁਣ ਚੁੱਪ ਕਿਉਂ ਹੈ? ਉਨ੍ਹਾਂ ਨਰਿੰਦਰ ਮੋਦੀ ਸਰਕਾਰ ਨੂੰ ਬੇਰਹਿਮ ਕਰਾਰ ਦਿੰਦਿਆਂ ਕਿਹਾ ਹੈ ਕਿ ਸਰਕਾਰ ਦੇ ਇਸ ਕਦਮ ਨੇ ਘਰੇਲੂ ਔਰਤਾਂ ਅਤੇ ਆਮ ਆਦਮੀ ਦੀ ਕਮਰ ਤੋੜ ਦਿੱਤੀ ਹੈ। ਇਹ ਨੋਟ ਕਰਨਾ ਮਹੱਤਵਪੂਰਨ ਹੈ ਕਿ ਕੁੱਝ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ 90 ਰੁਪਏ ਤੋਂ ਉਪਰ ਪਹੁੰਚ ਗਈਆਂ ਹਨ।
ਇਹ ਵੀ ਦੇਖੋ : ਪੈਰ ਦੇ ਅੰਗੂਠੇ ਤੋਂ ਲੈ ਕੇ ਸਿਰ ਤਕ ਦੇ ਸਾਰੇ ਦੁੱਖਾਂ ਦਾ ਤੋੜ ਹਰਿਆਣੇ ਦੇ ਇਹ ਕਿਸਾਨ ਵੈਦ ਕੋਲ