congress rahul gandhi attacks pm modi; ਅੰਤਰਰਾਸ਼ਟਰੀ ਬਾਜ਼ਾਰਾਂ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ ਦੇ ਚੱਲਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਕੀਤੀਆਂ ਗਈਆਂ ਹਨ।ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਨੂੰ ਲੈ ਕੇ ਹਮੇਸ਼ਾਂ ਮੋਦੀ ਸਰਕਾਰ ‘ਤੇ ਹਮਲਾਵਰ ਰਹਿਣ ਵਾਲੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।ਸਰਕਾਰ ਨੇ ਪੈਟਰੋਲ-ਡੀਜ਼ਲ ਦੇ ਭਾਅ ‘ਚ 17-18 ਪੈਸੇ ਪ੍ਰਤੀ ਲੀਟਰ ਘੱਟ ਕੀਤੀ ਹੈ।ਅਜਿਹੇ ‘ਚ ਰਾਹੁਲ ਗਾਂਧੀ ਦਾ ਕਹਿਣਾ ਹੈ ਕਿ ਚੋਣਾਂ ਨੂੰ ਦੇਖਦੇ ਹੋਏ ਇਹ ਕਟੌਤੀ ਕੀਤੀ ਗਈ ਹੈ।ਐਤਵਾਰ ਨੂੰ ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਲਿਖਿਆ ਹੈ,’ ਚੋਣਾਂ ਕਾਰਨ ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ 17/18 ਪੈਸੇ ਪ੍ਰਤੀ ਲੀਟਰ ਸਸਤਾ ਕੀਤਾ ਹੈ।
ਬੱਚਤ ਦੀ ਇਸ ਧਨਰਾਸ਼ੀ ਨਾਲ ਤੁਸੀਂ ਕੀ-ਕੀ ਕਰੋਗੇ?ਦੱਸਣਯੋਗ ਹੈ ਕਿ ਐਤਵਾਰ ਨੂੰ ਸਾਰੇ ਚਾਰ ਮੈਟਰੋ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੇ ਭਾਅ ‘ਚ ਕੋਈ ਬਦਲਾਅ ਦੇਖਣ ਨੂੰ ਨਹੀਂ ਮਿਲਿਆ।ਇੰਡੀਅਲ ਆਇਲ ਕਾਰਪੋਰੇਸ਼ਨ ਮੁਤਾਬਕ ਦਿੱਲੀ ‘ਚ ਪੈਟਰੋਲ ਦੀ ਕੀਮਤ 90.78 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 81.10 ਰੁਪਏ ਪ੍ਰਤੀ ਲੀਟਰ ਹੈ।ਸਾਰੇ ਚਾਰ ਮੈਟਰੋ ਸ਼ਹਿਰਾਂ ‘ਚ ਮੁੰਬਈ ਤੋਂ ਅਜੇ ਸਭ ਤੋਂ ਜਿਆਦਾ ਪੈਟਰੋਲ-ਡੀਜ਼ਲ ਦੇ ਭਾਅ ਹਨ।ਮੁੰਬਈ ‘ਚ ਪੈਟਰੋਲ 97.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.20 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
Ludhiana ਤੋਂ ਕਿਸਾਨਾਂ ਦੀ ਵੱਡੀ Mahapanchayat LIVE, Rajewal ਸਮੇਤ ਪਹੁੰਚੇ ਵੱਡੇ ਕਿਸਾਨ ਆਗੂ ਤੇ ਨਾਮੀ ਕਲਾਕਾਰ