congress senior leaader p. chidambaram: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਅਤੇ ਸਰਕਾਰ ਵਿਚਾਲੇ ਅੱਜ ਫਿਰ 7ਵੇਂ ਦੌਰ ਦੀ ਬੈਠਕ ਜਾਰੀ ਹੈ।ਕਿਸਾਨ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮਐਸਪੀ ਦੀ ਗਾਰੰਟੀ ਦੇਣ ਦੀ ਮੰਗ ‘ਤੇ ਡਟੇ ਹੋਏ ਹਨ।ਬੈਠਕ ਤੋਂ ਪਹਿਲਾਂ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਸਾਬਕਾ ਵਿੱਤ ਮੰਤਰੀ ਪੀ.ਚਿਦਾਂਬਰਮ ਨੇ ਸਰਕਾਰ ਨੂੰ ਕਿਸਾਨਾਂ ਦੇ ਗੁੱਸੇ ਦੇ ਪ੍ਰਤੀ ਸੁਚੇਤ ਕੀਤਾ ਹੈ।ਉਨ੍ਹਾਂ ਨੇ ਤਮਿਲ ਕਵੀ ਤਿਰੂਵਲਲੁਵਰ ਦੀ ਇੱਕ ਪੰਕਤੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਅੱਜ ਕੋਈ ਵੀ ਸਰਕਾਰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਨਹੀਂ ਕਰ ਸਕਦੀ।ਚਿਦਾਂਬਰਮ ਵਲੋਂ ਇਹ ਚਿਤਾਵਨੀ ਅਜਿਹੇ ਸਮੇਂ ਦਿੱਤੀ ਗਈ ਜਦੋਂ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਕਿਸਾਨ ਸੰਗਠਨਾਂ ਅਤੇ ਸਰਕਾਰ ਦੇ ਵਿਚਾਲੇ ਚੱਲ ਰਹੀ ਹੈ।ਕਿਸਾਨ ਸੰਗਠਨਾਂ ਦੇ ਨੇਤਾ ਅੱਜ ਦੀ ਬੈਠਕ ਤੋਂ ਪਹਿਲਾਂ ਇਸ ਗੱਲ ਦੇ ਸੰਕੇਤ ਦੇ ਚੁੱਕੇ ਹਨ ਕਿ ਸਰਕਾਰ ਦੇ ਕੋਲ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਇਲਾਵਾ ਕੋਈ ਬਦਲਾਅ ਨਹੀਂ ਹੈ।
ਸਾਬਕਾ ਵਿੱਤ ਮੰਤਰੀ ਚਿਦਾਂਬਰਮ ਨੇ ਆਪਣੇ ਟਵੀਟ ‘ਚ ਲਿਖਿਆ, ਮੇਰੇ ਪਿਆਰੇ ਕਵਿ-ਸੰਤ ਤਿਰੁਵਲਲੁਵਰ ਨੇ 2000 ਸਾਲ ਪਹਿਲਾਂ ਲਿਖਿਆ ਸੀ ਕਿ ‘ਜੇਕਰ ਕਿਸਾਨ ਆਪਣੇ ਹੱਥ ਬੰਨ੍ਹ ਲੈਣ ਤਾਂ ਉਹ ਵਿਅਕਤੀ ਜਿਸਨੇ ਸੰਨਿਆਸ ਲੈ ਲਿਆ, ਉਹ ਵੀ ਜਿੰਦਾ ਨਹੀਂ ਰਹਿ ਸਕਦਾ।ਉਨਾਂ੍ਹ ਨੇ ਕਿਹਾ, ਅੱਜ ਇਹ ਕਿੰਨਾ ਸੱਚ ਹੈ।ਕੋਈ ਵੀ ਸਰਕਾਰ ਉਨ੍ਹਾਂ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਨਹੀਂ ਕਰ ਸਕਦੀ ਹੈ, ਜੋ ਇਹ ਮੰਨਦੇ ਹਨ ਕਿ ਉਨ੍ਹਾਂ ਨੁੂੰ ਧੋਖਾ ਦਿੱਤਾ ਜਾ ਰਿਹਾ ਹੈ।ਚਿਦਾਂਬਰਮ ਨੇ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਕਿਹਾ, ਸਰਕਾਰ ਨੂੰ ਚਾਹੀਦਾ ਹੈ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸਹਿਮਤ ਹੋਵੇ ਅਤੇ ਕਾਨੂੰਨ ਰੱਦ ਕਰੇ।
ਕੇਂਦਰ ਨਾਲ 7 ਵੇਂ ਗੇੜ ਦੀ ਮੀਟਿੰਗ ਸ਼ੁਰੂ, MSP ਬਣ ਸਕਦਾ ਏ ਕਨੂੰਨਾ ਦਸਤਾਵੇਜ਼