ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਅੱਜ ਦੇਸ਼ ਭਰ ਵਿੱਚ ‘ਕਿਸਾਨ ਵਿਜੇ ਦਿਵਸ’ ਮਨਾਇਆ ਜਾਵੇਗਾ। ਕਾਂਗਰਸ ਵੱਲੋਂ ਥਾਂ-ਥਾਂ ਮੀਟਿੰਗਾਂ ਦਾ ਆਯੋਜਨ ਵੀ ਕੀਤਾ ਜਾਵੇਗਾ । ਦਰਅਸਲ, ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰ ਦੇ ਨਾਮ ਆਪਣੇ ਸੰਬੋਧਨ ਵਿੱਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਸੀ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਇਸ ਦੇ ਲਈ ਢੁੱਕਵੇਂ ਕਦਮ ਚੁੱਕੇ ਜਾਣਗੇ । ਕਾਂਗਰਸ ਦੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਸਾਰੀਆਂ ਸੂਬਾ ਇਕਾਈਆਂ ਨੂੰਕਿਹਾ ਕਿ ਉਹ 20 ਨਵੰਬਰ ਨੂੰ ਰਾਜ, ਜ਼ਿਲ੍ਹਾ ਤੇ ਬਲਾਕ ਪੱਧਰ ‘ਤੇ ਕਿਸਾਨ ਵਿਜੇ ਦਿਵਸ ਮਨਾਉਂਦੇ ਹੋਏ ਰੈਲੀਆਂ ਤੇ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਸਨਮਾਨ ਵਿੱਚ ਕੈਂਡਲ ਮਾਰਚ ਦਾ ਆਯੋਜਨ ਕਰਨ ਲਈ ਕਿਹਾ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਅੱਜ ਜਾਣਗੇ ਪਾਕਿਸਤਾਨ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਣਗੇ ਨਤਮਸਤਕ
ਦਰਅਸਲ, ਰਾਜ ਇਕਾਈਆਂ ਨੂੰ ਭੇਜੇ ਪੱਤਰ ਵਿੱਚ ਵੇਣੂਗੋਪਾਲ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਅਤੇ ਕੁਰਬਾਨੀ ਅਤੇ ਕਾਂਗਰਸ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇੱਕਜੁੱਟ ਵਿਰੋਧੀ ਧਿਰ ਦੀ ਲੜਾਈ ਤੋਂ ਬਾਅਦ ਰੱਦ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਬੁਰਾਈ ‘ਤੇ ਸਮੂਹਿਕ ਜਿੱਤ ਸਾਡੇ ਦੇਸ਼ ਦੇ ਅੰਨਦਾਤਿਆਂ ਨੂੰ ਸਮਰਪਿਤ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਦੇ ਨਾਲ ਹੀ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਨਾਲ ਜੁੜੇ ਮੁੱਦਿਆਂ ‘ਤੇ ਵਿਚਾਰ ਕਰਨ ਲਈ ਇੱਕ ਕਮੇਟੀ ਬਣਾਏਗੀ। ਇਸ ਦਾ ਐਲਾਨ ਕਰਦੇ ਹੋਏ ਪੀਐਮ ਨੇ ਕਿਹਾ ਕਿ ਇਸ ਮਹੀਨੇ ਦੇ ਅੰਤ ਵਿੱਚ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਵਿੱਚ ਅਸੀਂ ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਸੰਵਿਧਾਨਕ ਪ੍ਰਕਿਰਿਆ ਨੂੰ ਪੂਰਾ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -: