Corona cases india 1 may 2021 : ਨਿਯੰਤਰਣ ਵਿੱਚ ਆਉਣ ਦੀ ਬਜਾਏ, ਕੋਰੋਨਾ ਦਾ ਭਿਆਨਕ ਰੂਪ ਹਰ ਰੋਜ਼ ਵੱਧਦਾ ਜਾ ਰਿਹਾ ਹੈ। ਹਰ ਰੋਜ ਕੋਰੋਨਾ ਆਪਣਾ ਪਿਛਲਾ ਰਿਕਾਰਡ ਤੋੜ ਰਿਹਾ ਹੈ। ਦੇਸ਼ ਵਿੱਚ ਪਿੱਛਲੇ ਚੌਵੀ ਘੰਟਿਆਂ ਵਿੱਚ ਚਾਰ ਲੱਖ ਤੋਂ ਵੱਧ ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ, ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਦੇਸ਼ ਵਿੱਚ 4,01,993 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ, ਜੋ ਆਪਣੇ ਆਪ ਵਿੱਚ ਬਹੁਤ ਡਰਾਉਣੇ ਹਨ, ਬੀਤੇ ਚੌਵੀ ਘੰਟਿਆਂ ਵਿੱਚ 3535 ਲੋਕਾਂ ਨੇ ਕੋਰੋਨਾ ਕਾਰਨ ਆਪਣੀ ਜਾਨ ਵੀ ਗਵਾ ਦਿੱਤੀ ਹੈ।
ਇਸ ਸਮੇਂ ਦੇਸ਼ ਵਿੱਚ ਕੋਰੋਨਾ ਦੇ 32 ਲੱਖ ਤੋਂ ਵੱਧ ਸਰਗਰਮ ਮਰੀਜ਼ ਹਨ। ਕੇਂਦਰੀ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਸ ਸਮੇਂ ਦੇਸ਼ ਵਿੱਚ ਸੰਕਰਮਣ ਦੇ 32,68,710 ਮਰੀਜ਼ ਹਨ। ਪਿੱਛਲੇ 24 ਘੰਟਿਆਂ ਵਿੱਚ, 2,99,988 ਪੀੜਤ ਮਰੀਜ਼ ਕਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ, ਇਸ ਵਾਇਰਸ ਨੂੰ ਹਰਾਉਣ ਵਾਲੇ ਲੋਕਾਂ ਦੀ ਗਿਣਤੀ 1,56,84,406 ਹੋ ਗਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਟੀਕਾਕਰਨ ਦਾ ਤੀਜਾ ਪੜਾਅ ਵੀ ਅੱਜ ਤੋਂ ਸ਼ੁਰੂ ਹੋ ਗਿਆ ਹੈ। ਅੱਜ ਤੋਂ, 18-45 ਸਾਲ ਦੀ ਉਮਰ ਦੇ ਲੋਕ ਵੀ ਟੀਕਾ ਲਗਵਾ ਸਕਣਗੇ। ਪਰ ਬਦਕਿਸਮਤੀ ਨਾਲ ਬਹੁਤ ਸਾਰੇ ਵੱਡੇ ਰਾਜਾਂ ਵਿੱਚ ਟੀਕਿਆਂ ਦੀ ਭਾਰੀ ਘਾਟ ਹੈ, ਜਿਸ ਕਾਰਨ ਰਾਜਾਂ ਨੇ 1 ਮਈ ਤੋਂ ਸ਼ੁਰੂ ਹੋਣ ਵਾਲੇ ਟੀਕਾਕਰਨ ਪ੍ਰੋਗਰਾਮ ਨੂੰ ਸ਼ੁਰੂ ਕਰਨ ਵਿੱਚ ਅਸਮਰੱਥਾ ਜ਼ਾਹਿਰ ਕੀਤੀ ਹੈ ਜਾਂ ਸਿਰਫ ਅੰਸ਼ਕ ਤੌਰ ਤੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਹੈ।