ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਰ ਜਾਰੀ ਹੈ। ਭਾਰਤ ਵਿੱਚ ਰੋਜ਼ਾਨਾ ਕੋਰਨਾ ਵਾਇਰਸ ਦੇ ਢਾਈ ਲੱਖ ਤੋਂ ਵੱਧ ਨਵੇਂ ਕੇਸ ਸਾਹਮਣੇ ਆ ਰਹੇ ਹਨ। ਹਾਲਾਂਕਿ ਵੀਰਵਾਰ ਨੂੰ ਮੌਤਾਂ ਦੀ ਗਿਣਤੀ ਵਿੱਚ ਕਮੀ ਦਰਜ ਕੀਤੀ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸਵੇਰੇ 8 ਵਜੇ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿੱਛਲੇ 24 ਘੰਟਿਆਂ ਦੌਰਾਨ 2,76,110 ਨਵੇਂ ਕੇਸ ਸਾਹਮਣੇ ਆਏ ਹਨ।
ਜਦਕਿ ਇਸ ਸਮੇਂ ਦੌਰਾਨ, 3,874 ਲੋਕਾਂ ਦੀ ਮੌਤ ਹੋ ਗਈ ਹੈ। ਇਸਦੇ ਨਾਲ, 3,69,077 ਲੋਕ ਠੀਕ ਹੋਏ ਹਨ। ਮੰਤਰਾਲੇ ਦੇ ਅਨੁਸਾਰ, ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਦੇਸ਼ ਦੇ ਕੁੱਲ ਐਕਟਿਵ ਮਾਮਲਿਆਂ ਵਿੱਚ 96,841 ਕੇਸਾਂ ਦੀ ਕਮੀ ਆਈ ਹੈ। ਮੰਤਰਾਲੇ ਦੇ ਅਨੁਸਾਰ, ਇਸ ਸਮੇਂ ਦੇਸ਼ ਵਿੱਚ 31,29,878 ਐਕਟਿਵ ਮਾਮਲੇ ਹਨ, 2,23,55, 440 ਲੋਕ ਠੀਕ ਹੋ ਗਏ ਹਨ ਅਤੇ 2,87,122 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮੰਤਰਾਲੇ ਦੇ ਅਨੁਸਾਰ, ਹੁਣ ਤੱਕ ਦੇਸ਼ ਵਿੱਚ 18, 70,09, 792 ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ, ਜਿਨ੍ਹਾਂ ਵਿੱਚੋਂ 11, 66, 090 ਲੋਕਾਂ ਨੇ ਬੁੱਧਵਾਰ ਨੂੰ ਟੀਕਾ ਲਗਵਾਇਆ ਹੈ। ਦੂਜੇ ਪਾਸੇ, ਆਈਸੀਐਮਆਰ ਨੇ ਜਾਣਕਾਰੀ ਦਿੱਤੀ ਹੈ ਕਿ ਦੇਸ਼ ਵਿੱਚ ਹੁਣ ਤੱਕ 32, 23, 56,187 ਲੋਕਾਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 20,55,010 ਲੋਕਾਂ ਦੀ ਜਾਂਚ ਬੁੱਧਵਾਰ ਨੂੰ ਕੀਤੀ ਗਈ ਸੀ।
ਇਹ ਵੀ ਪੜ੍ਹੋ : PM ਮੋਦੀ ਅੱਜ 10 ਰਾਜਾਂ ਦੇ 54 DM ਤੇ CM ਨਾਲ ਕਰਨਗੇ ਗੱਲਬਾਤ, ਮਮਤਾ ਬੈਨਰਜੀ ਵੀ ਹੋਣਗੇ ਸ਼ਾਮਿਲ
ਬੁੱਧਵਾਰ ਨੂੰ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਕੋਵਿਡ -19 ਦੇ ਕ੍ਰਮਵਾਰ 6,407, 6,818, 3,396 ਅਤੇ 3,969 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ ਕ੍ਰਮਵਾਰ 208, 153, 69 ਅਤੇ 62 ਮਰੀਜ਼ਾਂ ਦੀ ਮੌਤ ਹੋਈ ਹੈ। ਇਨ੍ਹਾਂ ਸੂਬਿਆਂ/ ਕੇਂਦਰ ਸ਼ਾਸਤ ਪ੍ਰਦੇਸ਼ ਦੇ ਸਿਹਤ ਵਿਭਾਗਾਂ / ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਹੈਲਥ ਬੁਲੇਟਿਨ ਦੇ ਅਨੁਸਾਰ, 6,407 ਨਵੇਂ ਕੇਸਾਂ ਦੀ ਆਮਦ ਤੋਂ ਬਾਅਦ, ਰਾਜ ਵਿੱਚ ਪੀੜਤਾਂ ਦੀ ਗਿਣਤੀ ਵੱਧ ਕੇ 5,17,954 ਹੋ ਗਈ ਹੈ, ਜਦਕਿ 208 ਨਵੇਂ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 12,525 ਹੋ ਗਈ ਹੈ। ਹਾਲਾਂਕਿ ਬੁਲੇਟਿਨ ਦੇ ਅਨੁਸਾਰ ਸੂਬੇ ਵਿੱਚ ਬੁੱਧਵਾਰ ਨੂੰ 7,872 ਮਰੀਜ਼ ਸਿਹਤਮੰਦ ਵੀ ਹੋਏ ਹਨ, ਜੋ ਨਵੇਂ ਮਾਮਲਿਆਂ ਦੀ ਰਿਪੋਰਟ ਨਾਲੋਂ ਵੱਧ ਹਨ। ਹੁਣ ਤੱਕ 4,34,930 ਮਰੀਜ਼ ਸੰਕਰਮਿਤ ਹੋ ਚੁੱਕੇ ਹਨ। ਇਸ ਵੇਲੇ 70,499 ਮਰੀਜ਼ ਇਲਾਜ ਅਧੀਨ ਹਨ, ਕੱਲ ਉਨ੍ਹਾਂ ਦੀ ਗਿਣਤੀ 72,277 ਸੀ। ਲਾਗ ਦੀ ਦਰ 8.71 ਫੀਸਦੀ ਹੈ।