ਉੱਤਰ ਪ੍ਰਦੇਸ਼ ਦੇ ਨੋਇਡਾ ਅਤੇ ਗਾਜ਼ੀਆਬਾਦ ਜ਼ਿਲ੍ਹਿਆਂ ਦੇ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਕੋਰੋਨਾ ਪੀੜਤ ਪਾਏ ਜਾਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਇਸ ਵਿੱਚ ਗਾਜ਼ੀਆਬਾਦ ਦੇ ਦੋ ਪ੍ਰਾਈਵੇਟ ਸਕੂਲਾਂ ਵਿੱਚ ਪੰਜ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਨੋਇਡਾ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਤਿੰਨ ਕਲਾਸਾਂ ਵਿੱਚ ਕੋਰੋਨਾ ਪੀੜਤ ਵਿਦਿਆਰਥੀ ਪਾਏ ਗਏ ਹਨ। ਜਿਸ ਕਾਰਨ ਹੁਣ ਕਲਾਸਾਂ ਆਨਲਾਈਨ ਚੱਲਣਗੀਆਂ।
ਨੋਇਡਾ ਵਿੱਚ ਕੋਰੋਨਾ ਸੰਕ੍ਰਮਣ ਦੇ ਘਟਦੇ ਮਾਮਲਿਆਂ ਵਿਚਾਲੇ ਸੈਕਟਰ-40 ਸਥਿਤ ਇੱਕ ਪ੍ਰਾਈਵੇਟ ਸਕੂਲ ਵਿੱਚ ਤਿੰਨ ਕਲਾਸਾਂ ਦੇ ਵਿਦਿਆਰਥੀਆਂ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਵਿਦਿਆਰਥੀਆਂ ਦੇ ਅਚਾਨਕ ਕੋਰੋਨਾ ਸੰਕ੍ਰਮਿਤ ਪਾਏ ਜਾਣ ਨਾਲ ਲੋਕਾਂ ਦੀ ਚਿੰਤਾ ਵਧ ਗਈ ਹੈ । ਉੱਥੇ ਹੀ ਸਕੂਲ ਪ੍ਰਬੰਧਨ ਵੱਲੋਂ ਮਾਪਿਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ: ਚੜੂਨੀ ਦੀ ਸਰਕਾਰ ਨੂੰ ਚੇਤਾਵਨੀ ‘ਘੱਟੋ-ਘੱਟ 6 ਘੰਟੇ ਦਿਓ ਬਿਜਲੀ ਦੀ ਸਪਲਾਈ, ਨਹੀਂ ਤਾਂ ਕਰਾਂਗੇ ਸੰਘਰਸ਼’
ਦੱਸ ਦੇਈਏ ਕਿ ਜਿਹੜੀਆਂ ਕਲਾਸਾਂ ਦੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਉਨ੍ਹਾਂ ਤਿੰਨੋਂ ਜਮਾਤਾਂ ਦੀ ਆਫ਼ਲਾਈਨ ਪੜ੍ਹਾਈ 13 ਅਪ੍ਰੈਲ ਤੱਕ ਬੰਦ ਰਹੇਗੀ। ਇਸ ਦੇ ਨਾਲ ਹੀ ਇਨ੍ਹਾਂ ਤਿੰਨਾਂ ਕਲਾਸਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਵਿਦਿਆਰਥੀ ਵਿੱਚ ਕੋਰੋਨਾ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਸ ਨੂੰ 18 ਅਪ੍ਰੈਲ ਨੂੰ RT-PCR ਨੈਗੇਟਿਵ ਰਿਪੋਰਟ ਸਣੇ ਸਕੂਲ ਭੇਜਣ ।
ਜ਼ਿਕਰਯੋਗ ਹੈ ਕਿ ਨੋਇਡਾ ਦੇ ਨਾਲ ਲੱਗਦੇ ਗਾਜ਼ੀਆਬਾਦ ਵਿੱਚ ਵੀ ਐਤਵਾਰ ਨੂੰ ਕੋਰੋਨਾ ਸੰਕ੍ਰਮਣ ਦੇ ਮਾਮਲੇ ਵਧੇ ਹਨ। ਸ਼ਨੀਵਾਰ ਨੂੰ ਦੋ ਮਰੀਜ਼ਾਂ ਦੇ ਕੋਰੋਨਾ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਸੀ । ਐਤਵਾਰ ਨੂੰ ਇਹ ਗਿਣਤੀ ਪੰਜ ਤੱਕ ਪਹੁੰਚ ਗਈ, ਜਦੋਂ ਕਿ ਇੱਕ ਮਰੀਜ਼ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 30 ਹੋ ਗਈ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”