corona vaccine: ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੌਰਾਨ ਨਿਰੰਤਰ ਟੀਕੇ ਦੀ ਖ਼ੋਜ ਕੀਤੀ ਜਾ ਰਹੀ ਹੈ। ਹੁਣ ਖ਼ਬਰ ਇਹ ਹੈ ਕਿ ਦੇਸ਼ ਵਿੱਚ ਕੋਰੋਨਾ ਟੀਕੇ ਦੀ ਮਨੁੱਖੀ ਅਜ਼ਮਾਇਸ਼ ਸ਼ੁਰੂ ਹੋ ਗਈ ਹੈ। ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ, “ਭਾਰਤ ਵਿੱਚ ਤਿਆਰ ਕੀਤੇ ਜਾ ਰਹੇ ਕੋਰੋਨਾ ਟੀਕੇ ਦੀ ਮਨੁੱਖੀ ਅਜ਼ਮਾਇਸ਼ ਪੀਜੀਆਈ ਰੋਹਤਕ ਵਿੱਚ ਸ਼ੁਰੂ ਹੋ ਗਈ ਹੈ। ਭਾਰਤੀ ਬਾਇਓਟੈਕ ਕੰਪਨੀ ਦੁਆਰਾ ਤਿਆਰ ਕੀਤੇ ਗਏ ਕੋਵੈਕਸੀਨ ਦਾ ਚੂਹਿਆਂ ਅਤੇ ਖਰਗੋਸ਼ਾਂ ‘ਤੇ ਸਫਲਤਾਪੂਰਵਕ ਪ੍ਰਯੋਗ ਕੀਤਾ ਗਿਆ ਹੈ। ਇਸ ਤੋਂ ਬਾਅਦ ਇਸ ਦੀ ਵਰਤੋਂ ਇਨਸਾਨਾਂ ‘ਤੇ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।” ਅਨਿਲ ਵਿਜ ਦੇ ਅਨੁਸਾਰ, ਜਿਨ੍ਹਾਂ ਲੋਕਾਂ ਨੂੰ ਵੈਕਸੀਨ ਦਿੱਤੀ ਗਈ ਹੈ,ਉਨ੍ਹਾਂ ਤੇ ਅਜੇ ਤੱਕ ਕੋਈ ਮਾੜਾ ਪ੍ਰਭਾਵ ਨਹੀਂ ਦੀਖਿਆ ਹੈ।
ਭਾਰਤ ਬਾਇਓਟੈਕ ਨੂੰ ਹਾਲ ਹੀ ਵਿੱਚ ਦੇਸ਼ ਦੇ ਡਰੱਗ ਰੈਗੂਲੇਟਰ ਵੱਲੋਂ ਆਪਣੇ ਐਂਟੀ-ਕੋਰੋਨਾ ਵਾਇਰਸ ਟੀਕੇ ਕੋਵੈਕਸਿਨ ਦਾ ਕਲੀਨਿਕਲ ਟਰਾਇਲ ਸ਼ੁਰੂ ਕਰਨ ਦੀ ਮਨਜ਼ੂਰੀ ਮਿਲੀ ਸੀ।ਇਸ ਸਮੇਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸੱਤ ਟੀਕੇ ਇਸ ਸਮੇਂ ਵਿਕਾਸ ਦੇ ਵੱਖ ਵੱਖ ਪੜਾਵਾਂ ਅਧੀਨ ਹਨ, ਜਿਨ੍ਹਾਂ ਵਿੱਚੋਂ ਦੋ ਨੂੰ ਮਨੁੱਖਾਂ ਉੱਤੇ ਕਲੀਨਿਕਲ ਅਜ਼ਮਾਇਸ਼ ਸ਼ੁਰੂ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ ਜ਼ੈਡਸ ਕੰਪਨੀ ਨੇ ਕਿਹਾ ਸੀ ਕਿ ਇਸ ਨੂੰ ਅਧਿਕਾਰੀਆਂ ਦੁਆਰਾ ਟੀਕੇ ਨੂੰ ਮਨੁੱਖਾਂ ‘ਤੇ ਜਾਂਚ ਸ਼ੁਰੂ ਕਰਨ ਦੀ ਮਨਜ਼ੂਰੀ ਮਿਲ ਗਈ ਹੈ।