ਦੇਸ਼ ‘ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਸੰਕਰਮਣ ਦੇ 2,208 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਕ ਦਿਨ ਵਿੱਚ ਕੋਰੋਨਾ ਦੇ ਮਾਮਲੇ ਲਗਭਗ ਦੁੱਗਣੇ ਹੋ ਗਏ ਹਨ। ਕੱਲ੍ਹ ਯਾਨੀ 27 ਅਕਤੂਬਰ ਨੂੰ ਕੋਵਿਡ ਦੇ 1,112 ਮਾਮਲੇ ਦਰਜ ਕੀਤੇ ਗਏ ਸਨ।
ਹਾਲਾਂਕਿ ਕੋਰੋਨਾ ਦੇ ਮਾਮਲੇ ਵਧੇ ਹਨ ਪਰ ਐਕਟਿਵ ਕੇਸ ਲਗਾਤਾਰ ਘਟ ਰਹੇ ਹਨ। ਰਿਪੋਰਟ ਦੇ ਅਨੁਸਾਰ, ਇੱਕ ਦਿਨ ਵਿੱਚ 3,619 ਮਰੀਜ਼ ਕੋਰੋਨਾ ਤੋਂ ਠੀਕ ਹੋਏ ਹਨ। ਐਕਟਿਵ ਕੇਸ ਹੁਣ ਘੱਟ ਕੇ 19,398 ਰਹਿ ਗਏ ਹਨ। 27 ਅਕਤੂਬਰ ਨੂੰ ਦੇਸ਼ ਵਿੱਚ ਐਕਟਿਵ ਮਰੀਜ਼ਾਂ ਦੀ ਗਿਣਤੀ 20,821 ਸੀ। ਦੱਸ ਦਈਏ ਕਿ ਇਕ ਦਿਨ ‘ਚ ਕੋਰੋਨਾ ਕਾਰਨ 12 ਲੋਕਾਂ ਦੀ ਮੌਤ ਹੋ ਗਈ ਹੈ। ਕੇਰਲ ਵਿੱਚ ਸਭ ਤੋਂ ਵੱਧ 8 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ ਕੁੱਲ 4 ਕਰੋੜ 46 ਲੱਖ 49 ਹਜ਼ਾਰ 88 ਮਾਮਲੇ ਸਾਹਮਣੇ ਆ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਤੋਂ ਇਲਾਵਾ 4 ਕਰੋੜ 41 ਲੱਖ 691 ਲੋਕ ਠੀਕ ਹੋ ਚੁੱਕੇ ਹਨ। ਇਸ ਦੇ ਨਾਲ ਹੀ 5 ਲੱਖ 28 ਹਜ਼ਾਰ 999 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਵੈਕਸੀਨ ਦੀਆਂ 219.60 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। 24 ਘੰਟਿਆਂ ਵਿੱਚ 1 ਲੱਖ 60 ਹਜ਼ਾਰ 714 ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ।