Corona virus vaccination : ਭਾਰਤ ਸਰਕਾਰ ਨੇ ਕੋਰੋਨਾ ਟੀਕਾਕਰਨ ਦੇ ਸੰਬੰਧ ‘ਚ ਬੁੱਧਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਹੈ। ਇਹ ਟੀਕਾ 1 ਮਾਰਚ ਤੋਂ ਦੇਸ਼ ‘ਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਬੁੱਧਵਾਰ ਨੂੰ ਮੰਤਰੀ ਮੰਡਲ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਇਹ ਐਲਾਨ ਕੀਤਾ। ਪ੍ਰਕਾਸ਼ ਜਾਵਡੇਕਰ ਅਨੁਸਾਰ 1 ਮਾਰਚ ਤੋਂ ਇਹ ਟੀਕਾ 45 ਸਾਲ ਤੋਂ ਉਪਰ ਦੀ ਉਮਰ ਦੇ ਉਨ੍ਹਾਂ ਲੋਕਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਨੂੰ ਗੰਭੀਰ ਬਿਮਾਰੀ ਹੈ। ਦੇਸ਼ ਦੇ 10 ਹਜ਼ਾਰ ਸਰਕਾਰੀ ਕੇਂਦਰ ਜਿਨ੍ਹਾਂ ‘ਤੇ ਲੋਕ ਨੂੰ ਟੀਕਾ ਮੁਫਤ ‘ਚ ਲਗਾਇਆ ਜਾਵੇਗਾ।
ਪ੍ਰਕਾਸ਼ ਜਾਵੜੇਕਰ ਨੇ ਕਿਹਾ ਕਿ ਜਿਹੜੇ ਵਿਅਕਤੀ ਪ੍ਰਾਈਵੇਟ ਹਸਪਤਾਲਾਂ ‘ਚ ਟੀਕਾ ਲਾਗਵਾਉਂਗੇ ਉਨ੍ਹਾਂ ਨੂੰ ਪੈਸੇ ਦੇਣੇ ਪੈਣਗੇ। ਸਿਹਤ ਮੰਤਰਾਲੇ ਵੱਲੋਂ ਜਲਦੀ ਹੀ ਟੀਕੇ ਦੀ ਕੀਮਤ ਦੱਸੀ ਜਾਵੇਗੀ। ਪ੍ਰੈਸ ਕਾਨਫਰੰਸ ‘ਚ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਘੋਸ਼ਣਾ ਕੀਤੀ ਹੈ ਕਿ ਕੇਂਦਰ ਸਰਕਾਰ ਦੇ ਸਾਰੇ ਮੰਤਰੀ ਟੀਕੇ ਦੀ ਅਦਾਇਗੀ ਕਰਕੇ ਹੀ ਟੀਕਾ ਲਾਗਵਾਉਂਗੇ । 60 ਸਾਲ ਤੋਂ ਵੱਧ ਉਮਰ ਦੇ ਮੰਤਰੀਆਂ ਨੂੰ ਵੀ ਸਰਕਾਰੀ ਕੇਂਦਰਾਂ ‘ਤੇ ਮੁਫਤ ਟੀਕਾ ਨਹੀਂ ਲਗਾਇਆ ਜਾਵੇਗਾ। ਪ੍ਰੈਸ ਕਾਨਫਰੰਸ ‘ਚ ਕੇਂਦਰੀ ਮੰਤਰੀ ਨੇ ਕਿਹਾ ਕਿ 16 ਜਨਵਰੀ ਤੋਂ 24 ਫਰਵਰੀ ਤੱਕ ਲਗਭਗ 1.07 ਕਰੋੜ ਲੋਕਾਂ ਨੂੰ ਕੋਰੋਨਾ ਟੀਕਾ ਲਗਾਇਆ ਜਾ ਚੁੱਕਾ ਹੈ, ਜਦੋਂਕਿ 14 ਲੱਖ ਲੋਕਾਂ ਨੂੰ ਟੀਕੇ ਦੀ ਦੂਜੀ ਡੋਜ਼ ਵੀ ਲਗਾ ਦਿੱਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਕੋਰੋਨਾ ਟੀਕਾਕਰਣ ਦਾ ਕੰਮ ਭਾਰਤ ‘ਚ ਜਨਵਰੀ ‘ਚ ਸ਼ੁਰੂ ਹੋਇਆ ਸੀ, ਜਿਸ ਤੋਂ ਬਾਅਦ ਦੇਸ਼ ਵਾਸੀਆਂ ਨੂੰ ਵੱਖ-ਵੱਖ ਪੜਾਵਾਂ ‘ਚ ਟੀਕਾ ਲਗਾਇਆ ਜਾਵੇਗਾ। ਹੁਣ ਤੱਕ ਕੋਰੋਨਾ ਯੋਧਿਆਂ ਨੂੰ ਟੀਕਾ ਲਗਾਇਆ ਜਾ ਰਿਹਾ ਹੈ, ਜਿਸ ‘ਚ ਸਿਹਤ ਕਰਮਚਾਰੀ, ਸਫਾਈ ਸੇਵਕ ਤੇ ਹੋਰ ਸ਼ਾਮਲ ਹਨ। ਹੁਣ ਦੂਜੇ ਪੜਾਅ ‘ਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਤੇ ਗੰਭੀਰ ਬਿਮਾਰੀ ਨਾਲ ਪੀੜਤ 45 ਸਾਲ ਤੋਂ ਉਮਰ ਦੇ ਲੋਕਾਂ ਨੂੰ ਟੀਕੇ ਦੀ ਪਹਿਲੀ ਦੋਜ਼ ਦਿੱਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਦੇਸ਼ ‘ਚ ਕੋਰੋਨਾ ਟੀਕਾਕਰਨ ਦਾ ਦੂਜਾ ਪੜਾਅ ਉਦੋਂ ਸ਼ੁਰੂ ਹੋ ਰਿਹਾ ਹੈ, ਜਦੋਂ ਮਹਾਰਾਸ਼ਟਰ-ਕੇਰਲਾ ਵਰਗੇ ਸੂਬਿਆਂ ‘ਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧ ਰਹੇ ਹਨ ਤੇ ਕੁਝ ਸੂਬਿਆਂ ਨੇ ਪਾਬੰਦੀਆਂ ਵਧਾ ਦਿੱਤੀਆਂ ਹਨ।