Coronavirus cases in india 20 april 2021 : ਦੇਸ਼ ਵਿੱਚ ਮਾਰੂ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਲਾਗ ਦੇ ਮਾਮਲਿਆਂ ਦੀ ਗਤੀ ਤੇਜ਼ੀ ਨਾਲ ਵੱਧਦੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮੰਗਲਵਾਰ ਨੂੰ ਦੇਸ਼ ਵਿੱਚ ਢਾਈ ਲੱਖ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਲਗਾਤਾਰ ਚੌਥਾ ਦਿਨ ਹੈ ਜਦੋਂ ਦੇਸ਼ ਵਿੱਚ ਢਾਈ ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਹਨ, ਸਿਹਤ ਮੰਤਰਾਲੇ ਦੇ ਅਨੁਸਾਰ ਪਿੱਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 2,59,170 ਨਵੇਂ ਕੇਸ ਆਉਣ ਤੋਂ ਬਾਅਦ ਪੀੜਤਾਂ ਦੀ ਸੰਖਿਆ 1,53,21,089 ਹੋ ਗਈ ਹੈ, ਇਸ ਦੇ ਨਾਲ ਹੀ ਇਸ ਸਮੇਂ ਵਿੱਚ ਸਭ ਤੋਂ ਵੱਧ ਮੌਤਾਂ ਦੀ ਗਿਣਤੀ 1761 ਹੋ ਗਈ ਹੈ, ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 1,80,530 ਹੋ ਗਈ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ 20 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ, ਇਸ ਸਮੇਂ ਦੇਸ਼ ਵਿੱਚ ਕੋਵਿਡ ਦੇ 20,31,977 ਸਰਗਰਮ ਮਾਮਲੇ ਹਨ। ਯਾਨੀ ਉਨ੍ਹਾਂ ਦਾ ਇਲਾਜ਼ ਜਾਂ ਤਾਂ ਹਸਪਤਾਲ ਵਿੱਚ ਚੱਲ ਰਿਹਾ ਹੈ ਜਾਂ ਡਾਕਟਰਾਂ ਦੇ ਨਿਰਦੇਸ਼ਾਂ ‘ਤੇ ਇਹ ਘਰ ਵਿੱਚ ਏਕਾਂਤਵਾਸ ਹਨ। ਦੂਜੇ ਪਾਸੇ, ਜੇ ਅਸੀਂ ਉਨ੍ਹਾਂ ਲੋਕਾਂ ਦੀ ਗੱਲ ਕਰੀਏ ਜੋ ਕੋਰੋਨਾ ਦੇ ਪ੍ਰਕੋਪ ਤੋਂ ਮੁਕਤ ਹੋਏ ਹਨ, ਤਾਂ ਦੇਸ਼ ਵਿੱਚ 1,31,08,582 ਮਰੀਜ਼ ਕੋਰੋਨਾ ਦੀ ਲਾਗ ਤੋਂ ਮੁਕਤ ਹੋਣ ਵਿੱਚ ਕਾਮਯਾਬ ਹੋਏ ਹਨ। ਪਿੱਛਲੇ 24 ਘੰਟਿਆਂ ਵਿੱਚ 154761 ਲੋਕ ਇਸ ਵਾਇਰਸ ਤੋਂ ਠੀਕ ਹੋਏ ਹਨ। ਮੰਗਲਵਾਰ ਨੂੰ ਲਗਾਤਾਰ ਛੇਵਾਂ ਦਿਨ ਹੈ ਜਦੋਂ ਦੇਸ਼ ਵਿੱਚ ਸੰਕਰਮਣ ਦੇ ਦੋ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।