Coronavirus in India: ਕੋਰੋਨਾ ਦੀ ਲਾਗ ਦੇ ਵੱਧ ਰਹੇ ਕੇਸ ਇੱਕ ਵਾਰ ਫਿਰ ਦੇਸ਼ ਨੂੰ ਖਤਰੇ ਵਿੱਚ ਪਾ ਰਹੇ ਹਨ। ਸਥਿਤੀ ਕਿੰਨੀ ਭਿਆਨਕ ਬਣ ਰਹੀ ਹੈ, ਇਸ ਦਾ ਅੰਦਾਜਾ ਇਸ ਤੋਂ ਲਗਾਇਆ ਜਾ ਸਕਦਾ ਹੈ ਕਿ 27 ਦਿਨਾਂ ਬਾਅਦ ਪਿਛਲੇ 24 ਘੰਟਿਆਂ ਵਿੱਚ, ਲਾਗ ਦੇ ਨਵੇਂ ਕੇਸ 14 ਹਜ਼ਾਰ ਦੇ ਨੇੜੇ ਆ ਗਏ ਹਨ। ਮਹਾਰਾਸ਼ਟਰ, ਕੇਰਲ, ਪੰਜਾਬ ਅਤੇ ਮੱਧ ਪ੍ਰਦੇਸ਼ ਸਣੇ ਕਈ ਜਗ੍ਹਾ ‘ਤੇ ਇੱਕ ਵਾਰ ਫਿਰ ਲਾਕਡਾਊਨ ਵਰਗੇ ਹਾਲਾਤ ਬਣ ਗਏ ਹਨ। ਕੇਰਲ ਅਤੇ ਮਹਾਰਾਸ਼ਟਰ ਦੇ ਕਈ ਜ਼ਿਲ੍ਹਿਆਂ ਵਿੱਚ ਪਾਬੰਦੀਆਂ ਵਾਧਾ ਦਿੱਤੀਆਂ ਗਈਆਂ ਹਨ। ਨਵੇਂ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧਣ ਕਾਰਨ ਸਰਕਾਰ ਸਮੇਤ ਆਮ ਲੋਕਾਂ ਦੀ ਚਿੰਤਾ ਵੱਧ ਗਈ ਹੈ। ਪਿਛਲੇ 24 ਘੰਟਿਆਂ ਵਿੱਚ, ਕੋਰੋਨਾ ਦੇ 13,993 ਨਵੇਂ ਕੇਸ ਸਾਹਮਣੇ ਆਏ ਹਨ। ਇਸ ਮਿਆਦ ਦੇ ਦੌਰਾਨ ਕੋਰੋਨਾ ਵਾਇਰਸ ਕਾਰਨ 101 ਲੋਕਾਂ ਦੀ ਮੌਤ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ।
ਸਿਹਤ ਮੰਤਰਾਲੇ ਵੱਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਣ ਦੇ 13,993 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ, ਦੇਸ਼ ਵਿੱਚ ਸੰਕਰਮਣ ਦੀ ਕੁੱਲ ਗਿਣਤੀ 1,09,77,387 ਹੋ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 101 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ, ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਕੁੱਲ ਸੰਖਿਆ 1,56,212 ਹੋ ਗਈ ਹੈ।ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 10,307 ਕੋਰੋਨਾ ਮਰੀਜ਼ ਠੀਕ ਹੋ ਗਏ ਹਨ। ਇਸ ਨਾਲ ਦੇਸ਼ ਵਿੱਚ ਹੁਣ ਤੱਕ 1,06,78,048 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਿੱਚ ਸਫਲ ਹੋਏ ਹਨ। ਰੋਜ਼ਾਨਾ ਦੇ ਅਧਾਰ ਤੇ ਰਿਪੋਰਟ ਕੀਤੇ ਮਾਮਲਿਆਂ ਦੇ ਮੁਕਾਬਲੇ ਮਰੀਜ਼ਾਂ ਦੇ ਠੀਕ ਹੋਣ ਦੀ ਗਿਣਤੀ ਵਿੱਚ ਕਮੀ ਆਈ ਹੈ। ਜਦੋਂ ਕਿ ਮਰੀਜ਼ਾਂ ਦੀ ਮੁੜ ਸਿਹਤਯਾਬ ਹੋਣ ਦੀ ਗਿਣਤੀ ਲੰਬੇ ਸਮੇਂ ਤੋਂ ਰੋਜ਼ਾਨਾ ਦੇ ਅਧਾਰ ਤੇ ਰਿਪੋਰਟ ਕੀਤੇ ਗਏ ਨਵੇਂ ਕੋਰੋਨਾ ਕੇਸਾਂ ਨਾਲੋਂ ਵਧੇਰੇ ਸੀ।
ਇਹ ਵੀ ਦੇਖੋ: Heading ‘ਚ ਸਰਕਾਰਾਂ ਨੂੰ ਰਗੜੇ ਲਾਉਣ ਵਾਲੇ ਚੈਨਲ ਸਾਵਧਾਨ, ਮੰਗਲਵਾਰ ਨੂੰ ਆ ਰਹੀ ਹੈ Policy