Coronavirus India Updates: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ । ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 9987 ਨਵੇਂ ਕੇਸ ਸਾਹਮਣੇ ਆਏ ਹਨ ਅਤੇ 331 ਲੋਕਾਂ ਦੀ ਮੌਤ ਹੋ ਗਈ ਹੈ । ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਮਰੀਜ਼ਾਂ ਦੀ ਕੁੱਲ ਗਿਣਤੀ 2 ਲੱਖ 66 ਹਜ਼ਾਰ 598 ਹੋ ਗਈ ਹੈ, ਜਿਸ ਵਿੱਚ 7466 ਲੋਕਾਂ ਦੀ ਮੌਤ ਚੁੱਕੀ ਹੈ ।
ਪਿਛਲੇ 24 ਘੰਟਿਆਂ ਵਿੱਚ ਤਕਰੀਬਨ 5 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ. ਹੁਣ ਕੋਰੋਨਾ ਤੋਂ ਲੜਾਈ ਜਿੱਤਣ ਵਾਲੇ ਲੋਕਾਂ ਦੀ ਗਿਣਤੀ 1 ਲੱਖ 29 ਹਜ਼ਾਰ 214 ਹੋ ਗਈ ਹੈ । ਇਸ ਸਮੇਂ ਦੇਸ਼ ਵਿੱਚ 1 ਲੱਖ 29 ਹਜ਼ਾਰ 917 ਸਰਗਰਮ ਕੇਸ ਹਨ । ICMR ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 1 ਲੱਖ 41 ਹਜ਼ਾਰ 682 ਲੋਕਾਂ ਦੀ ਜਾਂਚ ਕੀਤੀ ਗਈ ਹੈ । ਹੁਣ ਤੱਕ ਦੇਸ਼ ਵਿੱਚ 49 ਲੱਖ 16 ਹਜ਼ਾਰ 116 ਟੈਸਟ ਕੀਤੇ ਜਾ ਚੁੱਕੇ ਹਨ ।
ਮਹਾਂਰਾਸ਼ਟਰ ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਸੂਬਾ ਹੈ. ਇੱਥੇ ਕੁੱਲ ਮਰੀਜ਼ਾਂ ਦੀ ਗਿਣਤੀ 88 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ 3169 ਲੋਕਾਂ ਦੀ ਮੌਤ ਹੋ ਗਈ ਹੈ । ਮਹਾਂਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ 2553 ਨਵੇਂ ਕੇਸ ਸਾਹਮਣੇ ਆਏ ਅਤੇ 109 ਲੋਕਾਂ ਦੀ ਮੌਤ ਹੋ ਗਈ ਹੈ । ਇੱਥੇ 40 ਹਜ਼ਾਰ 975 ਵਿਅਕਤੀਆਂ ਦਾ ਇਲਾਜ ਕੀਤਾ ਗਿਆ ਹੈ । ਰਾਜ ਵਿੱਚ ਹੁਣ 44 ਹਜ਼ਾਰ 374 ਸਰਗਰਮ ਕੇਸ ਹਨ ।
ਉੱਥੇ ਹੀ ਦਿੱਲੀ ਵਿੱਚ ਸੋਮਵਾਰ ਨੂੰ ਇੱਕ ਹਜ਼ਾਰ ਤੋਂ ਵੱਧ ਨਵੇਂ ਕੇਸ ਸਾਹਮਣੇ ਆਏ ਅਤੇ 17 ਲੋਕਾਂ ਦੀ ਮੌਤ ਹੋ ਗਈ । ਦਿੱਲੀ ਸਰਕਾਰ ਵੱਲੋਂ ਜਾਰੀ ਕੀਤੀ ਗਈ ਹੈਲਥ ਬੁਲੇਟਿਨ ਵਿੱਚ ਡੈਥ ਆਡਿਟ ਕਮੇਟੀ ਦੀ ਰਿਪੋਰਟ ਦੇ ਅਧਾਰ ‘ਤੇ 30 ਮਈ ਤੋਂ 6 ਜੂਨ ਤੱਕ 62 ਕੋਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਲੇਟ ਰਿਪੋਰਟਿੰਗ ਹੋਈ ਹੈ। ਇੱਥੇ ਮਰੀਜ਼ਾਂ ਦੀ ਕੁੱਲ ਸੰਖਿਆ 30 ਹਜ਼ਾਰ ਦੇ ਨੇੜੇ ਹੈ, ਜਿਸ ਵਿੱਚ 874 ਲੋਕ ਆਪਣੀ ਜਾਨ ਗਵਾ ਚੁੱਕੇ ਹਨ ।