Coronavirus outbreak in india : ਕੋਰੋਨਾ ਸੰਕਰਮਣ ਦਾ ਗ੍ਰਾਫ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਕੋਰੋਨਾ ਦੇ ਨਵੇਂ ਕੇਸਾਂ ਦੀ ਗਿਣਤੀ ਰੋਜ਼ਾਨਾ ਦੋ ਲੱਖ ਦੇ ਨੇੜੇ ਪਹੁੰਚ ਗਈ ਹੈ। ਇਸ ਦੇ ਨਾਲ ਹੀ, ਇਸ ਸਾਲ ਪਹਿਲੀ ਵਾਰ, ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਹਜ਼ਾਰ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਪਿੱਛਲੇ 24 ਘੰਟਿਆਂ ਵਿੱਚ 184,372 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 1027 ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨ। ਹਾਲਾਂਕਿ, 82,339 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਇੱਥੇ 161,736 ਨਵੇਂ ਮਾਮਲੇ ਸਾਹਮਣੇ ਆਏ ਸਨ। ਪਿੱਛਲੇ ਸਾਲ 2 ਅਕਤੂਬਰ ਨੂੰ, 1069 ਸੰਕਰਮਿਤ ਲੋਕਾਂ ਦੀ ਮੌਤ ਹੋਈ ਸੀ।
ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ 1 ਕਰੋੜ 38 ਲੱਖ 73 ਹਜ਼ਾਰ 825 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਮਹਾਂਮਾਰੀ ਦੇ ਕਾਰਨ ਮਰਨ ਵਾਲਿਆਂ ਦੀ ਕੁੱਲ ਸੰਖਿਆ 1 ਲੱਖ 72 ਹਜ਼ਾਰ 85 ਹੋ ਗਈ ਹੈ। ਹੁਣ ਤੱਕ 1 ਕਰੋੜ 23 ਲੱਖ 36 ਹਜ਼ਾਰ 36 ਵਿਅਕਤੀ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਐਕਟਿਵ ਕੇਸਾਂ ਦੀ ਗਿਣਤੀ 13 ਲੱਖ 60 ਹਜ਼ਾਰ 330 ਹੋ ਗਈ ਹੈ।
ਇਹ ਵੀ ਦੇਖੋ : 111 ਵਰ੍ਹਿਆਂ ਦੇ ਫੌਜਾ ਸਿੰਘ ਨੇ ਕਿਹਾ ਮੋਦੀ ਨਾਲੋਂ ਤਾਂ ਅੰਗਰੇਜ ਚੰਗੇ ਸਨ, ਹੋਰ ਕਿ ਕਿਹਾ ਸੁਣੋ LIVE