coronavirus recovery in india: ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਤਬਾਹੀ ਮੱਚਾ ਦਿੱਤੀ ਹੈ। ਭਾਰਤ ਵਿੱਚ ਵੀ ਕੋਰੋਨਾ ਵਾਇਰਸ ਦੇ ਮਾਮਲਿਆਂ ‘ਚ ਨਿਰੰਤਰ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਦੇ ਅਨੁਸਾਰ ਕੋਵਿਡ 19 ਦੇ 13,586 ਨਵੇਂ ਮਾਮਲਿਆਂ ਨਾਲ ਪੀੜਤਾਂ ਦੀ ਗਿਣਤੀ ਵੱਧ ਕੇ 3,80,532 ਹੋ ਗਈ ਹੈ। ਪਿੱਛਲੇ 24 ਘੰਟਿਆਂ ਵਿੱਚ 336 ਲੋਕਾਂ ਦੀ ਮੌਤ ਹੋਈ, ਜਦਕਿ ਵੀਰਵਾਰ ਨੂੰ ਮ੍ਰਿਤਕਾਂ ਦੀ ਗਿਣਤੀ 334 ਅਤੇ ਬੁੱਧਵਾਰ ਨੂੰ ਇਹ ਅੰਕੜਾ 2003 ਰਿਹਾ ਸੀ। ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਗਿਣਤੀ ਹੁਣ 12,573 ਹੋ ਗਈ ਹੈ। ਇਹਨਾਂ ਵਧਦਿਆਂ ਮਾਮਲਿਆਂ ਵਿੱਚ ਦੇਸ਼ ਲਈ ਇੱਕ ਰਾਹਤ ਦੀ ਖ਼ਬਰ ਵੀ ਹੈ। ਇਸ ਮਹਾਮਾਰੀ ਤੋਂ ਪੀੜਤ 2 ਲੱਖ ਤੋਂ ਜ਼ਿਆਦਾ ਲੋਕ ਹੁਣ ਤੱਕ ਇਸ ਬੀਮਾਰੀ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ ਅਤੇ ਪਿੱਛਲੇ 2 ਦਿਨਾਂ ਤੋਂ ਮ੍ਰਿਤਕਾਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ।
ਭਾਰਤ ਵਿੱਚ ਹੁਣ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 3 ਲੱਖ 80 ਹਜ਼ਾਰ 532 ਹੋ ਗਈ ਹੈ। ਭਾਰਤ ‘ਚ ਕੋਰੋਨਾ ਤੋਂ ਲੜਾਈ ਜਿੱਤਣ ਵਾਲੇ ਕੁੱਲ ਲੋਕਾਂ ਦੀ ਗਿਣਤੀ 2 ਲੱਖ 4 ਹਜ਼ਾਰ 711 ਹੋ ਗਈ ਹੈ। ਇਸ ਸਮੇਂ ਦੇਸ਼ ਵਿੱਚ 1 ਲੱਖ 63 ਹਜ਼ਾਰ 248 ਸਰਗਰਮ ਕੇਸ ਹਨ।