ਕੋਰੋਨਾ ਦੀ ਦੂਜੀ ਲਹਿਰ ਦੌਰਾਨ ਸਭ ਤੋਂ ਵੱਧ ਪ੍ਰਭਾਵਿਤ ਹੋਣ ਵਾਲੀ ਰਾਸ਼ਟਰੀ ਰਾਜਧਾਨੀ ਲਈ ਹੁਣ ਰਾਹਤ ਦੀ ਖਬਰ ਆਈ ਹੈ। ਦਰਅਸਲ ਦਿੱਲੀ ਵਿੱਚ ਨਵੇਂ ਮਾਮਲਿਆਂ ਵਿੱਚ ਨਿਰੰਤਰ ਗਿਰਾਵਟ ਵੇਖੀ ਜਾ ਰਹੀ ਹੈ। ਸਿਹਤ ਵਿਭਾਗ ਦੁਆਰਾ ਸ਼ਾਮ 4 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਵਿੱਚ 1568 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ।
ਇਹ 30 ਮਾਰਚ ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਘੱਟ ਕੇਸ ਹਨ। 30 ਮਾਰਚ ਨੂੰ 992 ਮਾਮਲਿਆਂ ਦੀ ਪੁਸ਼ਟੀ ਹੋਈ ਸੀ। ਇਸ ਦੇ ਨਾਲ, ਸ਼ਹਿਰ ਵਿੱਚ ਲਾਗ ਦੀ ਦਰ 2.14 ਫੀਸਦੀ ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ 24 ਘੰਟਿਆਂ ਵਿੱਚ, ਕੋਰੋਨਾ ਕਾਰਨ 156 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 4,251 ਮਰੀਜ਼ ਠੀਕ ਹੋ ਚੁੱਕੇ ਹਨ। ਸੋਮਵਾਰ ਨੂੰ ਦਿੱਲੀ ਵਿੱਚ 1550 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਸੀ ਜਦਕਿ 207 ਮਰੀਜ਼ਾਂ ਦੀ ਮੌਤ ਹੋ ਗਈ ਸੀ। ਇਸ ਸਮੇਂ ਸ਼ਹਿਰ ਵਿੱਚ 21,739 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਹੁਣ ਤੱਕ ਦਿੱਲੀ ਵਿੱਚ 13,74,682 ਲੋਕ ਠੀਕ ਹੋ ਚੁੱਕੇ ਹਨ ਅਤੇ 23,565 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : IT ਮੰਤਰਾਲੇ ਦੇ ਨਵੇਂ ਡਿਜੀਟਲ ਨਿਯਮਾਂ ਦੀ ਡੈੱਡਲਾਈਨ ਅੱਜ, ਫੇਸਬੁੱਕ ਨੇ ਕਿਹਾ – ‘ਉਨ੍ਹਾਂ ਦੇ ਅਨੁਸਾਰ ਚੱਲਣਾ ਉਦੇਸ਼, ਪਰ….’
ਇਸ ਤੋਂ ਇਲਾਵਾ ਦੇਸ਼ ਵਿੱਚ ਵੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਨਵੇਂ ਮਾਮਲਿਆਂ ਵਿੱਚ ਹੁਣ ਗਿਰਾਵਟ ਦਰਜ ਕੀਤੀ ਜਾ ਰਹੀ ਹੈ । ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ ਇੱਕ ਲੱਖ 96 ਹਜ਼ਾਰ 427 ਨਵੇਂ ਕੇਸ ਸਾਹਮਣੇ ਆਏ ਹਨ । ਵੱਡੀ ਗੱਲ ਇਹ ਹੈ ਕਿ ਦੇਸ਼ ਵਿੱਚ ਆਖਰੀ ਵਾਰ ਕੋਰੋਨਾ ਦੇ ਦੋ ਲੱਖ ਤੋਂ ਘੱਟ ਮਾਮਲੇ 13 ਅਪ੍ਰੈਲ ਨੂੰ ਆਏ ਸਨ। ਜਦੋ ਦੇਸ਼ ਵਿੱਚ ਕੋਰੋਨਾ ਦੇ ਇੱਕ ਲੱਖ 84 ਹਜ਼ਾਰ ਕੇਸ ਦਰਜ ਹੋਏ ਸਨ।
ਇਹ ਵੀ ਦੇਖੋ : ਕਿਸਾਨਾਂ ਦੇ ਹੱਕ ਚ ਡਟੇ Navjot Sidhu, ਅੰਮ੍ਰਿਤਸਰ ਤੇ ਪਟਿਆਲਾ ਚ ਲਹਿਰਾਏ ਕਾਲੇ ਝੰਡੇ, ਕੈਪਟਨ ਨੂੰ ਪਿਆ ਵਖਤ LIVE