ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਨੂੰ ਨਵੀਂ ਦਿੱਲੀ ਦੇ ਨਿਗਮਬੋਧ ਘਾਟ ਵਿਖੇ ਸਵੇਰੇ 11:45 ਵਜੇ ਅੰਤਿਮ ਵਿਦਾਈ ਦਿੱਤੀ ਜਾਵੇਗੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਕਾਂਗਰਸ ਹੈੱਡਕੁਆਰਟਰ ਲਿਆਂਦਾ ਗਿਆ ਹੈ। ਇੱਥੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਇੱਕ ਘੰਟੇ ਲਈ ਅੰਤਿਮ ਦਰਸ਼ਨਾਂ ਲਈ ਰੱਖਿਆ ਜਾਵੇਗਾ। ਇਸ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਵਿਦਾਈ ਦੀਆਂ ਤਿਆਰੀਆਂ ਸ਼ੁਰੂ ਹੋ ਜਾਣਗੀਆਂ।
ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਕਾਂਗਰਸ ਦਫ਼ਤਰ ਵਿੱਚ ਰੱਖੀ ਗਈ ਹੈ। ਉਨ੍ਹਾਂ ਦੇ ਅੰਤਿਮ ਦਰਸ਼ਨ ਸ਼ੁਰੂ ਹੋ ਗਏ ਹਨ। ਸੋਨੀਆ ਗਾਂਧੀ, ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪ੍ਰਿਅੰਕਾ ਨੇਤਾ ਸਮੇਤ ਕਈ ਨੇਤਾਵਾਂ ਨੇ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦਿੱਤੀ।
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਵੀਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਹਸਪਤਾਲ ਵਿਚ ਆਖਰੀ ਸਾਹ ਲਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਦੇ ਨਿਵਾਸ ‘ਤੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਦੂਜੇ ਪਾਸੇ ਕੈਬਨਿਟ ਦੀ ਬੈਠਕ ਵਿਚ ਸਾਬਕਾ ਪੀਐੱਮ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਸੋਗ ਪ੍ਰਸਤਾਵ ਪਾਸ ਕੀਤਾ ਗਿਆ। ਦੱਸ ਦੇਈਏ ਕਿ ਡਾ. ਮਨਮੋਹਨ ਸਿੰਘ ਲੰਬੇ ਸਮੇਂ ਤੋਂ ਬੀਮਾਰ ਸਨ। ਘਰ ‘ਤੇ ਬੇਹੋਸ਼ ਹੋਣ ਦੇ ਬਾਅਦ ਉਨ੍ਹਾਂ ਨੂੰ ਰਾਤ 8.06 ਵਜੇ ਦਿੱਲੀ ਦੇ ਏਮਜ਼ ਲਿਆਂਦਾ ਗਿਆ ਸੀ, ਜਿਥੇ ਵੀਰਵਾਰ ਨੂੰ ਰਾਤ 9.51 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ।
ਇਹ ਵੀ ਪੜ੍ਹੋ : ਮੀਂਹ ਮਗਰੋਂ ਪਏਗੀ ਧੁੰਦ, 17 ਜ਼ਿਲ੍ਹਿਆਂ ‘ਚ ਅਲਰਟ, ਤੇਜ਼ ਹਵਾਵਾਂ ਨਾਲ ਛਿੜੇਗੀ ਕੰਬਣੀ
ਜ਼ਿਕਰਯੋਗ ਹੈ ਕਿ ਮਨਮੋਹਨ ਸਿੰਘ 2004 ਵਿਚ ਦੇਸ਼ ਦੇ 14ਵੇਂ ਪ੍ਰਧਾਨ ਮੰਤਰੀ ਬਣਏ ਸਨ।ਉਨ੍ਹਾਂ ਨੇ 2014 ਤੱਕ ਇਸ ਅਹੁਦੇ ‘ਤੇ ਦੋ ਕਾਰਜਕਾਲ ਪੂਰੇ ਕੀਤੇ ਸਨ। ਉਹ ਦੇਸ਼ ਦੇ ਪਹਿਲੇ ਸਿੱਖ ਤੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਚੌਥੇ ਪ੍ਰਧਾਨ ਮੰਤਰੀ ਸਨ। ਮਨਮੋਹਨ ਸਿੰਘ ਦੇ ਦੇਹਾਂਤ ਕਾਰਨ ਕੇਂਦਰ ਸਰਕਾਰ ਨੇ 7 ਦਿਨ ਦਾ ਰਾਸ਼ਟਰੀ ਸੋਗ ਐਲਾਨਿਆ ਗਿਆ ਹੈ। ਨਾਲ ਹੀ ਅੱਜ ਹੋਣ ਵਾਲੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਸਨ। ਪਾਰਟੀ ਦੇ ਸਾਰੇ ਪ੍ਰੋਗਰਾਮ 3 ਜਨਵਰੀ ਦੇ ਬਾਅਦ ਸ਼ੁਰੂ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: