ਕਾਂਗਰਸ ਪਾਰਟੀ ਦੀ ਸਰਵਉੱਚ ਸੰਸਥਾ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੀ ਅੱਜ ਮੀਟਿੰਗ ਹੋਈ ਹੈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੀ ਮੁੜ ਸੁਰਜੀਤੀ ਲਈ ਨੇਤਾਵਾਂ ਵਿੱਚ ਅਨੁਸ਼ਾਸਨ ਅਤੇ ਸੰਜਮ ‘ਤੇ ਜ਼ੋਰ ਦਿੱਤਾ ਹੈ।
ਆਪਣੇ ਸੰਬੋਧਨ ਦੇ ਅਰੰਭ ਵਿੱਚ, ਕਿਸਾਨ ਅੰਦੋਲਨ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਨੇ ਤਿੰਨੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਦੱਸਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ‘ਤੇ ਹੋਈ ਬੇਰਹਿਮੀ ਨੇ ਭਾਜਪਾ ਦੀ ਮਾਨਸਿਕਤਾ ਦਾ ਪਰਦਾਫਾਸ਼ ਕੀਤਾ ਹੈ। ਕਾਂਗਰਸ ਪ੍ਰਧਾਨ ਨੇ ਕਿਹਾ, “ਅਸੀਂ ਕਿਸਾਨਾਂ ਅਤੇ ਕਿਸਾਨ ਸੰਗਠਨਾਂ ਦੇ ਚੱਲ ਰਹੇ ਅੰਦੋਲਨ ਦੇ ਪਿਛੋਕੜ ਵਿੱਚ ਮਿਲ ਰਹੇ ਹਾਂ। ‘ਤਿੰਨ ਕਾਲੇ ਕਾਨੂੰਨਾਂ’ ਨੂੰ ਸੰਸਦ ਵਿੱਚੋਂ ਪਾਸ ਹੋਏ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਅਸੀਂ ਉਨ੍ਹਾਂ ਨੂੰ ਵਿਧਾਨਿਕ ਜਾਂਚ ਦੇ ਘੇਰੇ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ ਹੈ।”
ਇਹ ਵੀ ਪੜ੍ਹੋ : ਟਿਕੈਤ ਦਾ ਵੱਡਾ ਬਿਆਨ, ਕਿਹਾ – ‘ਹੱਤਿਆ ਸਰਕਾਰ ਦੀ ਸਾਜ਼ਿਸ਼, ਪ੍ਰਸ਼ਾਸਨ ਨੂੰ ਦਿੱਤੇ ਕਰੋੜਾਂ ਰੁਪਏ’
ਪਰ ਮੋਦੀ ਸਰਕਾਰ ਉਨ੍ਹਾਂ ਨੂੰ ਪਾਸ ਕਰਵਾਉਣ ‘ਤੇ ਤੁਲੀ ਹੋਈ ਸੀ ਤਾਂ ਜੋ ਕੁੱਝ ਪ੍ਰਾਈਵੇਟ ਕੰਪਨੀਆਂ ਨੂੰ ਲਾਭ ਹੋ ਸਕੇ। ਸੋਨੀਆ ਗਾਂਧੀ ਨੇ ਕਿਹਾ, “ਕਿਸਾਨਾਂ ਨੇ ਤੁਰੰਤ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਆਪਣਾ ਵਿਰੋਧ ਸ਼ੁਰੂ ਕਰ ਦਿੱਤਾ ਅਤੇ ਉਦੋਂ ਤੋਂ ਉਨ੍ਹਾਂ ਨੂੰ ਬਹੁਤ ਨੁਕਸਾਨ ਝੱਲਣਾ ਪਿਆ। ਲਖੀਮਪੁਰ-ਖੀਰੀ ਦੀ ਹੈਰਾਨ ਕਰਨ ਵਾਲੀ ਘਟਨਾ ਭਾਜਪਾ ਦੀ ਮਾਨਸਿਕਤਾ ਨੂੰ ਉਜਾਗਰ ਕਰਦੀ ਹੈ ਕਿ ਉਹ ਕਿਵੇਂ ਕਿਸਾਨਾਂ ਨਾਲ ਕਿਵੇਂ ਧੋਖਾ ਕਰਦੀ ਹੈ?”
ਵੀਡੀਓ ਲਈ ਕਲਿੱਕ ਕਰੋ -: