ਪੰਜਾਬ ਵਿੱਚ ਕਿਸਾਨਾਂ ‘ਤੇ ਇੱਕ ਵਾਰ ਫਿਰ ਮਹਿੰਗਾਈ ਦੀ ਮਾਰ ਪਈ ਹੈ। ਕੇਂਦਰ ਸਰਕਾਰ ਨੇ DAP ਖਾਦ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਜਿਸਦੇ ਮੱਦੇਨਜ਼ਰ ਅਗਲੇ ਸੀਜ਼ਨ ਵਿੱਚ ਕਿਸਾਨਾਂ ਨੂੰ DAP ਖਾਦ 150 ਰੁਪਏ ਮਹਿੰਗੀ ਮਿਲੇਗੀ। ਪੰਜਾਬ ਵਿੱਚ ਪਹਿਲਾਂ ਜਿਹੜੀ ਖਾਦ 1200 ਰੁਪਏ ਦੀ ਮਿਲਦੀ ਸੀ, ਹੁਣ ਉਸਦੀ ਕੀਮਤ ਵੱਧ ਕੇ 1350 ਰੁਪਏ ਹੋ ਗਈ ਹੈ।
ਕੇਂਦਰ ਸਰਕਾਰ ਵੱਲੋਂ DAP ਖਾਦ ਦੀਆਂ ਕੀਮਤਾਂ ਵਧਾਉਣ ਦੇ ਫੈਸਲੇ ਦਾ ਕਿਸਾਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਵਿਰੋਧ ਕਰਦਿਆਂ ਕਿਹਾ ਹੈ ਕਿ ਸਰਕਾਰ ਨੂੰ ਆਪਣਾ ਇਹ ਫ਼ੈਸਲਾ ਤੁਰੰਤ ਵਾਪਸ ਲਾਉਣਾ ਚਾਹੀਦਾ ਹੈ । ਕਿਸਾਨਾਂ ਨੇ ਕਿਹਾ ਹੈ ਕਿ ਜਿੰਨੀ ਫਸਲ ਦੀ ਕੀਮਤ ਵਧਾਈ ਜਾਂਦੀ ਹੈ, ਉਸ ਤਹਿਤ ਹੀ ਖਾਦ ਦੀ ਕੀਮਤ ਵਿੱਚ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਵਾਧਾ ਤੁਰੰਤ ਵਾਪਸ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਕੇਂਦਰ ਸਰਕਾਰ ਵੱਲੋਂ ਪ੍ਰਤੀ ਬੋਰੀ ਦੀ ਕੀਮਤ ਵਧਾ ਕੇ 1200 ਰੁਪਏ ਤੋਂ 1900 ਰੁਪਏ ਕਰ ਦਿੱਤੀ ਗਈ ਸੀ। ਉਸ ਸਮੇਂ ਕਿਸਾਨਾਂ ਵੱਲੋਂ ਕੀਤੇ ਗਏ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸਬਸਿਡੀ ਵਿੱਚ ਵਾਧਾ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕਿਸਾਨਾਂ ਨੂੰ ਖਾਦ ਪੁਰਾਣੀਆਂ ਕੀਮਤਾਂ ‘ਤੇ ਮਿਲਣ ਲੱਗ ਗਈ ਸੀ।
ਦੱਸ ਦੇਈਏ ਕਿ ਪੰਜਾਬ ਵਿੱਚ ਡੀਏਪੀ ਖਾਦ ਦੀ ਸਾਲਾਨਾ 7.50 ਲੱਖ ਮੀਟਰਕ ਟਨ ਦੀ ਖਪਤ ਹੁੰਦੀ ਹੈ ਜਿਸ ਵਿੱਚੋਂ 5.25 ਲੱਖ ਮੀਟਰਕ ਟਨ ਹਾੜ੍ਹੀ ਦੀ ਫ਼ਸਲ ’ਤੇ ਅਤੇ 2.25 ਲੱਖ ਮੀਟਰਕ ਟਨ ਡੀਏਪੀ ਦੀ ਖਪਤ ਸਾਉਣੀ ਦੀ ਫਸਲ ’ਤੇ ਹੁੰਦੀ ਹੈ ।
ਵੀਡੀਓ ਲਈ ਕਲਿੱਕ ਕਰੋ -: