ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਨੇ 31 ਦਸੰਬਰ ਤੋਂ 15 ਜਨਵਰੀ ਤੱਕ ਦਿੱਲੀ ਏਅਰਪੋਰਟ ‘ਤੇ ਸਕੂਲੀ ਅਧਿਆਪਕਾਂ ਨੂੰ ਕੋਵਿਡ ਡਿਊਟੀ ‘ਤੇ ਤਾਇਨਾਤ ਕਰਨ ਦੇ ਆਪਣੇ ਆਦੇਸ਼ ਨੂੰ ਵਾਪਸ ਲੈ ਲਿਆ ਹੈ। ਅਥਾਰਟੀ ਦਾ ਕਹਿਣਾ ਹੈ ਕਿ ਲੋੜ ਪੈਣ ‘ਤੇ ਏਅਰਪੋਰਟ ‘ਤੇ ਨਾਗਰਿਕ ਸੁਰੱਖਿਆ ਕਰਮਚਾਰੀ ਦੀ ਤਾਇਨਾਤੀ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਆਦੇਸ਼ ਜਾਰੀ ਕੀਤਾ ਸੀ ਕਿ ਦਿੱਲੀ ਸਰਕਾਰ ਦੇ ਸਕੂਲਾਂ ਦੇ ਅਧਿਆਪਕ 31 ਦਸੰਬਰ ਤੋਂ 15 ਜਨਵਰੀ ਤੱਕ ਦਿੱਲੀ ਹਵਾਈ ਅੱਡੇ ‘ਤੇ ਤਾਇਨਾਤ ਰਹਿਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਵੱਲੋਂ ਕੋਵਿਡ ਗਾਈਡਲਾਈਨ ਦੀ ਪਾਲਣਾ ਕੀਤੀ ਜਾਵੇ।
ਆਦੇਸ਼ ਵਿੱਚ ਕਿਹਾ ਗਿਆ ਸੀ ਇਸ ਦੌਰਾਨ ਸਕੂਲਾਂ ਵਿੱਚ ਬੱਚਿਆਂ ਦੀਆਂ ਛੁੱਟੀਆਂ ਹਨ । ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਵੀ ਨੁਕਸਾਨ ਨਹੀਂ ਹੋਵੇਗਾ । ਦੱਸ ਦਈਏ ਕਿ ਜਦੋਂ ਤੋਂ ਦਿੱਲੀ ਏਅਰਪੋਰਟ ‘ਤੇ ਕੋਰੋਨਾ ਟੈਸਟਿੰਗ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਕਈ ਯਾਤਰੀ ਕੋਰੋਨਾ ਸੰਕਰਮਿਤ ਪਾਏ ਗਏ ਹਨ। ਜਿਸ ਕਾਰਨ ਅਧਿਆਪਕਾਂ ਨੂੰ ਤਾਇਨਾਤ ਕਰਨ ਦੀ ਪਹਿਲ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























