ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ । ਅੰਬਾਲਾ ਦੇ ਪਿੰਡ ਬਲਾਣਾ ਵਿੱਚ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਇੱਕੋ ਸਮੇਂ ਮੌਤ ਹੋ ਗਈ ਹੈ। ਇਸ ਵਿੱਚ ਦੋ ਬੱਚੇ ਵੀ ਸ਼ਾਮਲ ਹਨ।ਦੱਸਿਆ ਜਾ ਰਿਹਾ ਹੈ ਕਿ ਰਾਤ ਖਾਣਾ ਖਾ ਕੇ ਇਹ ਪਰਿਵਾਰ ਸੁੱਤਾ ਸੀ ਜਿਸ ਤੋਂ ਬਾਅਦ ਸਵੇਰੇ ਇਨ੍ਹਾਂ ਦੀਆਂ ਲਾਸ਼ਾਂ ਮਿਲੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਪਰਿਵਾਰਿਕ ਮੈਂਬਰ ਨੇ ਪਹਿਲਾਂ ਆਪਣੇ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਜ਼ਹਿਰੀਲਾ ਪਦਾਰਥ ਦਿੱਤਾ ਅਤੇ ਬਾਅਦ ਵਿੱਚ ਫੰਦਾ ਲਗਾ ਕੇ ਖ਼ੁਦਕੁਸ਼ੀ ਕਰ ਲਈ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਮ੍ਰਿਤਕਾਂ ਦੀ ਪਹਿਚਾਣ 65 ਸਾਲਾ ਸੰਗਤ ਸਿੰਘ, ਉਨ੍ਹਾਂ ਦੀ ਪਤਨੀ ਮਹਿੰਦਰ ਕੌਰ(62), ਉਨ੍ਹਾਂ ਦੇ ਬੇਟੇ ਸੁਖਵਿੰਦਰ ਸਿੰਘ, ਸੁਖਵਿੰਦਰ ਦੀ ਪਤਨੀ ਪ੍ਰਮਿਲਾ ਅਤੇ ਦੋ ਬੱਚਿਆਂ ਦੇ ਤੌਰ ‘ਤੇ ਹੋਈ ਹੈ। ਸੁਖਵਿੰਦਰ ਸਿੰਘ ਯਮੁਨਾਨਗਰ ਦੀ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ। ਜਾਣਕਾਰੀ ਅਨੁਸਾਰ ਪਰਿਵਾਰ ਜਦੋਂ ਘਰੋਂ ਨਹੀਂ ਨਿਕਲਿਆ ਤਾਂ ਗੁਆਂਢੀਆਂ ਨੇ ਜਾਨਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਜਦੋਂ ਗੁਆਂਢੀ ਮੌਕੇ ‘ਤੇ ਪਹੁੰਚੇ ਤਾਂ ਪਰਿਵਾਰ ਨੂੰ ਬੇਸੁੱਧ ਦੇਖ ਕੇ ਘਬਰਾ ਗਏ। ਜਿਸ ਤੋਂ ਉਨ੍ਹਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਅੰਬਾਲਾ ਦੇ ਟ੍ਰਾਮਾ ਸੈਂਟਰ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਫਿਲਹਾਲ ਮੌਤ ਦੇ ਅਸਲੀ ਕਾਰਨਾਂ ਦਾ ਹਾਲੇ ਕੁਝ ਪਤਾ ਨਹੀਂ ਲੱਗਿਆ ਹੈ।
ਇਹ ਵੀ ਪੜ੍ਹੋ: ਆਮ ਆਦਮੀ ਕਲੀਨਿਕ ‘ਚ ਨਹੀਂ ਟਿਕ ਰਹੇ ਡਾਕਟਰ ! ਹੁਣ ਬਰਨਾਲਾ ‘ਚ ਆਰਥੋ ਐਮਐਸ ਸਰਜਨ ਨੇ ਦਿੱਤਾ ਅਸਤੀਫਾ
ਸੀਨ ਆਫ਼ ਕ੍ਰਾਈਮ, ਫਾਰੈਂਸਿਕ ਮਾਹਿਰਾਂ ਮੁਤਾਬਕ ਮੌਕੇ ‘ਤੇ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ ਅਤੇ ਉਸ ਵਿੱਚ ਲੱਖਾਂ ਦੇ ਲੈਣ-ਦੇਣ ਦਾ ਜ਼ਿਕਰ ਹੈ। ਉੱਥੇ ਹੀ ਇੱਕ ਹੀ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਮਾਤਮ ਦਾ ਮਾਹੌਲ ਹੈ। ਇਸ ਸਬੰਧੀ DSP ਅੰਬਾਲਾ ਜੋਗਿੰਦਰ ਸ਼ਰਮਾ ਨੇ ਦੱਸਿਆ ਕਿ ਇੱਕ ਹੀ ਪਰਿਵਾਰ ਦੇ ਦੋ ਬੱਚਿਆਂ ਸਣੇ ਛੇ ਮੈਂਬਰਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: