ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ ਵਿੱਚ ਕਥਿਤ ਤੌਰ ‘ਤੇ ਸ਼ਰਾਬ ਪੀਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ। ਪਿਛਲੇ ਹਫਤੇ ਸੂਬੇ ‘ਚ ਸ਼ਰਾਬ ਦੇ ਸੇਵਨ ਨਾਲ ਮਰਨ ਵਾਲਿਆਂ ਦੀ ਗਿਣਤੀ 22 ਤੱਕ ਪਹੁੰਚ ਗਈ ਸੀ। ਹੁਣ ਇੱਕ ਵਾਰ ਫਿਰ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਮਛੇਰੇ ਕੁੱਪਸਾਮੀ ਅਤੇ ਡਰਾਈਵਰ ਵਿਵੇਕ ਵਜੋਂ ਹੋਈ ਹੈ।
ਦੋਵਾਂ ਲਾਸ਼ਾਂ ਤੋਂ ਲਏ ਗਏ ਸੈਂਪਲ ਦੀ ਫੋਰੈਂਸਿਕ ਰਿਪੋਰਟ ਵਿਚ ਮੀਥੇਨੌਲ ਦੀ ਮੌਜੂਦਗੀ ਦੀ ਪੁਸ਼ਟੀ ਨਹੀਂ ਹੋਈ, ਜਿਸ ਦੀ ਵਰਤੋਂ ਨਾਜਾਇਜ਼ ਸ਼ਰਾਬ ਬਣਾਉਣ ਵਿਚ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਹੋਈਆਂ 22 ਮੌਤਾਂ ਵਿੱਚ ਮੀਥੇਨੌਲ ਦੀ ਓਵਰਡੋਜ਼ ਹੋਣ ਦਾ ਖੁਲਾਸਾ ਹੋਇਆ ਸੀ। ਇਸ ਤੋਂ ਬਾਅਦ ਸੂਬੇ ਭਰ ‘ਚ ਕਾਫੀ ਹੰਗਾਮਾ ਹੋਇਆ ਅਤੇ ਲੋਕਾਂ ਨੇ ਇਸ ਦਾ ਵਿਰੋਧ ਕੀਤਾ। ਪੁਲਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਕਤਲ। ਜ਼ਿਲ੍ਹਾ ਪੁਲੀਸ ਮੁਖੀ ਆਸ਼ੀਸ਼ ਰਾਵਤ ਨੇ ਦੱਸਿਆ ਕਿ ਬਾਰ ਵਿੱਚ ਲੱਗੇ ਸੀਸੀਟੀਵੀ ਕੰਮ ਨਹੀਂ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਹਫਤੇ ਹੋਏ ਨਜਾਇਜ਼ ਸ਼ਰਾਬ ਦੇ ਮਾਮਲੇ ਵਿੱਚ 40 ਦੇ ਕਰੀਬ ਲੋਕ ਅਜੇ ਵੀ ਇਲਾਜ ਅਧੀਨ ਹਨ। ਸਰਕਾਰ ਨੇ ਵਿਲੂਪੁਰਮ ਜ਼ਿਲ੍ਹੇ ਦੇ ਐਸਪੀ ਸਮੇਤ ਦਸ ਪੁਲਿਸ ਮੁਲਾਜ਼ਮਾਂ ਅਤੇ ਪਾਬੰਦੀ ਲਾਗੂ ਕਰਨ ਦੇ ਇੰਚਾਰਜ ਦੋ ਡੀਐਸਪੀਜ਼ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚੇਂਗਲਪੱਟੂ ਦੇ ਐਸਪੀ ਦਾ ਵੀ ਤਬਾਦਲਾ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਤਾਮਿਲਨਾਡੂ ਵਿੱਚ ਵਿਰੋਧੀ ਧਿਰ ਵੱਲੋਂ ਲਗਾਤਾਰ ਸਰਕਾਰ ਦੀ ਆਲੋਚਨਾ ਕੀਤੀ ਜਾ ਰਹੀ ਹੈ। AIADMK ਮੁਖੀ EPS ਨੇ ਮੁੱਖ ਮੰਤਰੀ ਐਮਕੇ ਸਟਾਲਿਨ ਦੇ ਅਸਤੀਫੇ ਦੀ ਮੰਗ ਕੀਤੀ ਹੈ। ਸਰਕਾਰੀ ਦੁਕਾਨਾਂ ‘ਤੇ ਗੈਰ-ਕਾਨੂੰਨੀ ਸ਼ਰਾਬ ਦੀ ਵਿਕਰੀ ਦਾ ਦੋਸ਼ ਲਗਾਉਂਦੇ ਹੋਏ ਭਾਜਪਾ ਦੇ ਸੂਬਾ ਪ੍ਰਧਾਨ ਕੇ ਅੰਨਾਮਲਾਈ ਨੇ ਸ਼ਰਾਬ ਦੇ ਇੰਚਾਰਜ ਮੰਤਰੀ ਸੇਂਥਿਲ ਬਾਲਾਜੀ ਦੇ ਅਸਤੀਫੇ ਦੀ ਮੰਗ ਵੀ ਕੀਤੀ ਹੈ। ਹਾਲਾਂਕਿ, ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਅੰਨਾਮਾਲਾਈ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।