ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੀ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਹੈ। ਇਸ ਗੱਲ ਦੀ ਵੀ ਪੁਸ਼ਟੀ ਹੋਈ ਹੈ ਕਿ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਅਤੇ ਵਿਦੇਸ਼ ਮੰਤਰੀ ਸਣੇ ਕਈ ਲੋਕਾਂ ਦੀ ਮੌਤ ਹੋਈ ਹੈ। ਰਾਸ਼ਟਰਪਤੀ ਇਬਰਾਹਿਮ ਰਈਸੀ 63 ਸਾਲ ਦੇ ਸਨ। ਪ੍ਰਧਾਨ ਮੰਤਰੀ ਮੋਦੀ ਨੇ ਵੀ ਈਰਾਨ ਦੇ ਰਾਸ਼ਟਰਪਤੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਲਿਖਿਆ, “ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਈਸੀ ਦੇ ਦੇਹਾਂਤ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਾਂ। ਭਾਰਤ-ਇਰਾਨ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਈਰਾਨ ਦੇ ਲੋਕਾਂ ਪ੍ਰਤੀ ਸੰਵੇਦਨਾ। ਭਾਰਤ ਇਸ ਸੋਗ ਦੀ ਘੜੀ ਵਿੱਚ ਇਰਾਨ ਦੇ ਨਾਲ ਖੜ੍ਹਾ ਹੈ।
ਈਰਾਨ ਵਿੱਚ ਬਚਾਅ ਦਲਾਂ ਨੇ ਐਤਵਾਰ ਨੂੰ ਹਾਦਸਾਗ੍ਰਸਤ ਹੋਏ ਹੈਲੀਕਾਪਟਰ ਦਾ ਮਲਬਾ ਲੱਭ ਲਿਆ ਹੈ। ਹੈਲੀਕਾਪਟਰ ‘ਚ ਰਾਸ਼ਟਰਪਤੀ ਇਬਰਾਹਿਮ ਰਾਇਸੀ ਅਤੇ ਵਿਦੇਸ਼ ਮੰਤਰੀ ਹੁਸੈਨ ਅਮੀਰ-ਅਬਦੁੱਲਾਯਾਨ ਤੋਂ ਇਲਾਵਾ ਸੱਤ ਹੋਰ ਲੋਕ ਸਵਾਰ ਸਨ। ਇਸ ਤੋਂ ਪਹਿਲਾਂ, ਈਰਾਨੀ ਰੈੱਡ ਕ੍ਰੀਸੈਂਟ ਦੇ ਮੁਖੀ ਪੀਰ-ਹੁਸੈਨ ਕੁਲਿਵੰਦ ਨੇ ਰਾਸ਼ਟਰੀ ਟੈਲੀਵਿਜ਼ਨ ਨੂੰ ਦੱਸਿਆ ਕਿ ਕਈ ਘੰਟਿਆਂ ਦੀ ਖੋਜ ਤੋਂ ਬਾਅਦ, ਐਮਰਜੈਂਸੀ ਸੇਵਾਵਾਂ ਦੀਆਂ ਟੀਮਾਂ ਅਜੇ ਵੀ ਹਾਦਸੇ ਵਾਲੀ ਥਾਂ ਤੋਂ ਦੋ ਕਿਲੋਮੀਟਰ ਦੂਰ ਹਨ। ਹਾਲਾਂਕਿ ਉਸ ਨੇ ਹੈਲੀਕਾਪਟਰ ਨੂੰ ਦੇਖਿਆ ਹੈ ਅਤੇ ਇਸ ਦੀ ਪਛਾਣ ਕਰ ਲਈ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਅਜ਼ਾਦ ਉਮੀਦਵਾਰ ਟੀਟੂ ਬਾਣੀਆ ਨੇ ਡੀਸੀ ਦਫ਼ਤਰ ਦੇ ਬਾਹਰ ਕੀਤਾ ਅਨੋਖਾ ਰੋਸ ਪ੍ਰਦਰਸ਼ਨ
ਈਰਾਨ ਦੇ ਉੱਤਰ-ਪੱਛਮੀ ਸੂਬੇ ਪੂਰਬੀ ਅਜ਼ਰਬਾਈਜਾਨ ਦੇ ਪਹਾੜੀ ਇਲਾਕੇ ‘ਚ ਐਤਵਾਰ ਨੂੰ ਰਾਸ਼ਟਰਪਤੀ ਦਾ ਹੈਲੀਕਾਪਟਰ ਲਾਪਤਾ ਹੋ ਗਿਆ। ਉਦੋਂ ਤੋਂ ਹੀ ਹੈਲੀਕਾਪਟਰ ਦੀ ਤਲਾਸ਼ ਜਾਰੀ ਸੀ। ਇਸ ਤੋਂ ਪਹਿਲਾਂ ਈਰਾਨ ਦੀ ਕੈਬਨਿਟ ਨੇ ਐਤਵਾਰ ਸ਼ਾਮ ਨੂੰ ਐਮਰਜੈਂਸੀ ਮੀਟਿੰਗ ਕੀਤੀ। ਸਰਕਾਰੀ ਸਮਾਚਾਰ ਏਜੰਸੀ IRNA ਦੀ ਰਿਪੋਰਟ ਮੁਤਾਬਕ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਮੁਹੰਮਦ ਮੁਖਬਰ ਨੇ ਇਸ ਦੀ ਪ੍ਰਧਾਨਗੀ ਕੀਤੀ। ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਥਾਨ ‘ਤੇ ਵਾਪਰਿਆ ਜਿੱਥੇ ਸੰਘਣਾ ਜੰਗਲ ਅਤੇ ਪਹਾੜੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: