Deep sidhu custody extended : 26 ਜਨਵਰੀ ਨੂੰ ਰਾਜਧਾਨੀ ਦਿੱਲੀ ਵਿੱਚ ਹੋਈ ਘਟਨਾ ਨੂੰ ਲੈ ਕੇ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਦੀ 7 ਦਿਨਾਂ ਦੀ ਪੁਲਿਸ ਰਿਮਾਂਡ ਅੱਜ ਖਤਮ ਹੋ ਰਹੀ ਹੈ। ਹੁਣ ਇਸ ਮਾਮਲੇ ਵਿੱਚ ਦੀਪ ਸਿੱਧੂ ਨੂੰ ਹੋਰ 7 ਦਿਨਾਂ ਲਈ ਕ੍ਰਾਈਮ ਬ੍ਰਾਂਚ ਦੀ ਹਿਰਾਸਤ ਵਿੱਚ ਰੱਖਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾ ਦੀਪ ਸਿੱਧੂ ਨੂੰ 9 ਫਰਵਰੀ ਨੂੰ 7 ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜਿਆ ਗਿਆ ਸੀ। ਜਿਸ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਸੀ। ਕ੍ਰਾਈਮ ਬ੍ਰਾਂਚ ਨੇ ਦੀਪ ਸਿੱਧੂ ਦੀ ਹਿਰਾਸਤ ਵਧਾਉਣ ਦੀ ਮੰਗ ਕੀਤੀ ਸੀ। ਹੁਣ ਦੀਪ ਸਿੱਧੂ ਨੂੰ 23 ਫਰਵਰੀ ਤੱਕ ਪੁਲਿਸ ਹਿਰਾਸਤ ਵਿੱਚ ਰੱਖਿਆ ਜਾਵੇਗਾ।
ਇਸ ਮਾਮਲੇ ਦੀ ਜਾਂਚ ਲਈ ਸ਼ਨੀਵਾਰ ਨੂੰ ਦਿੱਲੀ ਪੁਲਿਸ ਦੀਪ ਸਿੱਧੂ ਅਤੇ ਇਕਬਾਲ ਸਿੰਘ ਨੂੰ ਲਾਲ ਕਿਲ੍ਹੇ ਲੈ ਗਈ ਸੀ । ਪੁਲਿਸ ਦਾ ਕਹਿਣਾ ਹੈ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ਵਿੱਚ ਵਾਪਰੀ ਘਟਨਾ ਲਈ ਦੀਪ ਸਿੱਧੂ ਦਾ ਹੱਥ ਸੀ। ਹਾਲਾਂਕਿ ਪੁੱਛਗਿੱਛ ਦੌਰਾਨ ਸਿੱਧੂ ਨੇ ਕਿਹਾ ਕਿ ਹਰ ਕੋਈ ਲਾਲ ਕਿਲ੍ਹੇ ਜਾ ਰਿਹਾ ਸੀ, ਇਸ ਲਈ ਉਹ ਵੀ ਚਲਾ ਗਿਆ, ਇਸਦੇ ਪਿੱਛੇ ਉਸਦਾ ਕੋਈ ਗਲਤ ਇਰਾਦਾ ਨਹੀਂ ਸੀ।
ਇਹ ਵੀ ਦੇਖੋ : ਵੱਡੀ ਖ਼ਬਰ: ‘Deep Sidhu’ ਦੀ ਹੋਈ ਮੁੜ ਅਦਾਲਤ ‘ਚ ਹੋਈ ਪੇਸ਼ੀ, ਐਨੇ ਦਿਨਾਂ ਦਾ ਰਿਮਾਂਡ ਹੋਰ ਵਧਿਆ !