deepender singh hooda corona positive : ਪੂਰੇ ਦੇਸ਼ ‘ਚ ਕੋਰੋਨਾ ਮਹਾਂਮਾਰੀ ਨੇ ਆਪਣਾ ਅਖਤਿਆਰ ਰੂਪ ਧਾਰਨ ਕੀਤਾ ਹੋਇਆ ਹੈ।ਇਸ ਮਹਾਂਮਾਰੀ ਦੀ ਲਪੇਟ ‘ਚ ਹਰ ਆਮ ਅਤੇ ਖਾਸ ਲੋਕ ਆ ਰਹੇ ਹਨ।ਦੇਸ਼ ‘ਚ ਹਰ ਰੋਜ਼ ਕੋਰੋਨਾ ਦੇ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ।ਜੋ ਕਿ ਸਿਹਤ ਵਿਭਾਗ ਲਈ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।ਕੋਰੋਨਾ ਵਾਇਰਸ ਦੇ ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਪਾ ਕੇ ਆਪਣੇ ਘਰਾਂ ਨੂੰ ਪਰਤ ਰਹੇ ਹਨ।ਦੇਸ਼ ‘ਚ 70,000 ਦੇ ਕਰੀਬ ਲੋਕ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ।ਦੱਸਣਯੋਗ ਹੈ ਕਿ ਹਰਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਹੁਣ ਤੱਕ ਇਸ ਦੀ ਲਪੇਟ ‘ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸਮੇਤ ਕਈ ਵੱਡੇ ਨੇਤਾ ਆ ਗਏ ਹਨ। ਹੁਣ ਕਾਂਗਰਸ ਦੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ।
ਦੀਪੇਂਦਰ ਹੁੱਡਾ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ।ਉਨ੍ਹਾਂ ਨੇ ਟਵਿੱਟਰ ‘ਤੇ ਲਿਖਿਆ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਡਾਕਟਰਾਂ ਦੇ ਨਿਰਦੇਸ਼ ਮੁਤਾਬਕ ਬਾਕੀ ਦੇ ਟੈਸਟ ਕੀਤੇ ਜਾ ਰਹੇ ਹਨ। ਤੁਹਾਡੇ ਸਾਰਿਆਂ ਦੀ ਦੁਆ ਨਾਲ ਛੇਤੀ ਠੀਕ ਹੋਣ ਕੇ ਤੁਹਾਡੇ ਸਾਰਿਆਂ ਦਰਮਿਆਨ ਵਾਪਸ ਪਰਤਾਂਗਾ। ਉਨ੍ਹਾਂ ਇਸ ਦੇ ਨਾਲ ਹੀ ਅਪੀਲ ਕੀਤੀ ਕਿ ਜੋ ਲੋਕ ਬੀਤੇ ਕੁਝ ਦਿਨਾਂ ਤੋਂ ਮੇਰੇ ਸੰਪਰਕ ‘ਚ ਆਏ ਸਨ, ਕ੍ਰਿਪਾ ਕਰ ਕੇ ਇਕਾਂਤਵਾਸ ਹੋ ਕੇ ਆਪਣੀ ਜਾਂਚ ਕਰਵਾਉਣ। ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਟਵੀਟ ਕਰ ਕੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ। ਦੱਸ ਦੇਈਏ ਕਿ ਹਰਿਆਣਾ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ 74 ਹਜ਼ਾਰ ਤੋਂ ਵਧੇਰੇ ਦਾ ਅੰਕੜਾ ਪਾਰ ਕਰ ਚੁੱਕਾ ਹੈ। ਇਸ ਜਾਨਲੇਵਾ ਵਾਇਰਸ ਤੋਂ 700 ਦੇ ਕਰੀਬ ਲੋਕਾਂ ਦੀ ਜਾਨ ਜਾ ਚੁੱਕੀ ਹੈ। ਰੋਜ਼ਾਨਾ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ।