dehli cm arvind kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਭਾਵ ਅੱਜ ਇੱਕ ਵਾਰ ਫਿਰ ਤੋਂ ਕਿਸਾਨਾਂ ਨਾਲ ਸਿੰਘੂ ਬਾਰਡਰ ‘ਤੇ ਜਾ ਕੇ ਗੱਲਬਾਤ ਕਰਨਗੇ।ਕੇਜਰੀਵਾਲ ਅੱਜ ਸ਼ਾਮ 6 ਵਜੇ ਸਿੰਘੂ ਬਾਰਡਰ ‘ਤੇ ਜਾਣਗੇ, ਜਿਥੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਕੇਜਰੀਵਾਲ ‘ਸ਼ਹੀਦੀ ਹਫਤੇ’ ਦੌਰਾਨ ਸਿੰਘੂ ਬਾਰਡਰ ‘ਤੇ ਕੀਰਤਨ ਦਰਬਾਰ ‘ਚ ਹਿੱਸਾ ਲੈਣਗੇ।ਦੱਸ ਦੇਈਏ ਕਿ ਬੀਤੇ ਦਿਨੀਂ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫ੍ਰੰਸ ਕਰ ਕੇ ਐਲਾਨ ਕੀਤਾ ਸੀ ਕਿ ਉਹ 27 ਅਤੇ 28 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪੁੱਤਰਾਂ-ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫਤਿਹ ਸਿੰਘ ਦਾ
ਸ਼ਹੀਦੀ ਦਿਹਾੜਾ ਮਨਾਉਣਗੇ।ਇਸ ਦੌਰਾਨ ਸਰਹੱਦ ‘ਤੇ ਕੀਰਤਨ ਦਰਬਾਰ ਦੇ ਨਾਲ ਹੀ ਲੰਗਰ ਦੀ ਵੀ ਵਿਵਸਥਾ ਕੀਤੀ ਗਈ ਹੈ।ਦੱਸ ਦੇਈਏ ਕਿ ਇਸ ਤੋਂ ਪਹਿਲ਼ਾਂ ਵੀ ਮੁੱਖ ਮੰਤਰੀ ਕੇਜਰੀਵਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਸਨ।ਉਨ੍ਹਾਂ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਬਣ ਕੇ ਨਹੀਂ ਸਗੋਂ ਇੱਕ ਸੇਵਕ ਬਣ ਕੇ ਆਇਆ ਹਾਂ।ਦੂਜੇ ਪਾਸੇ ਕਿਸਾਨਾਂ ਦੇ ਸਮਰਥਨ ‘ਚ ਕੇਜਰੀਵਾਲ ਨੇ ਇੱਕ ਦਿਨ ਦਾ ਵਰਤ ਰੱਖ ਕੇ ਕਿਸਾਨਾਂ ਦੇ ਸਮਰਥਨ ‘ਚ ਖੇਤੀ ਕਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਸੀ।ਦੱਸਣਯੋਗ ਹੈ ਕਿ ਅੱਜ ਦੇ ਦਿਨ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਲਾਲਾਂ ਨੂੰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਫ਼ਤਿਹ ਸਿੰਘ ਨੂੰ ਨੀਹਾਂ ‘ਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਗਿਆ ਸੀ।ਨਿੱਕੀ ਉਮਰੇ ਸਾਹਿਬਜ਼ਾਦਿਆਂ ਨੇ ਸਿੱਖੀ ਖਾਤਰ ਆਪਣੀਆਂ ਜਾਨਾਂ ਵਾਰ ਗਏ।ਉਨ੍ਹਾਂ ਦੀ ਸ਼ਹੀਦੀ ਇਤਿਹਾਸ ‘ਚ ਇੱਕ ਲਾਸਾਨੀ ਅਤੇ ਰੂਹ ਕੰਬਾਊ ਸ਼ਹਾਦਤ ਹੈ।
‘ਤੇਰਾ ਦੇਸ਼ ਭਗਤ ਸਿੰਘ ਓਏ ਲੁੱਟ ਲਿਆ ਗ਼ਦਾਰਾਂ ਨੇ’ ਦੇਖੋ ਦਸਵੀਂ ‘ਚ ਪੜ੍ਹਦੇ ਗਰੀਬ ਘਰ ਦੇ ਮੁੰਡੇ ਨੇ ਕਰਤੀ ਕਮਾਲ