ਦੇਸ਼ ਦੀ ਰਾਜਧਾਨੀ ਦਿੱਲੀ ਦੇ ਮਲਕਾਗੰਜ ਇਲਾਕੇ ਵਿੱਚ ਇੱਕ ਵੱਡਾ ਹਾਦਸਾ ਹੋਇਆ ਹੈ। ਇੱਥੇ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ ਹੈ। ਉੱਥੇ ਹੀ ਇਮਾਰਤ ਦੇ ਮਲਬੇ ਹੇਠ ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।
ਉੱਤਰੀ ਦਿੱਲੀ ਦੇ ਸਬਜ਼ੀ ਮੰਡੀ ਇਲਾਕੇ ਵਿੱਚ ਘਟਨਾ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਫਾਇਰ ਵਿਭਾਗ ਦੀਆਂ ਪੰਜ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਚਸ਼ਮਦੀਦਾਂ ਅਨੁਸਾਰ ਬਹੁਤ ਸਾਰੇ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਕਈ ਵਾਹਨ ਵੀ ਮਲਬੇ ਹੇਠ ਦਬੇ ਹੋਏ ਹਨ। ਇਮਾਰਤ ਡਿੱਗਣ ਤੋਂ ਬਾਅਦ ਇਲਾਕੇ ਵਿੱਚ ਹਫੜਾ -ਦਫੜੀ ਮੱਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਬੱਚੇ ਮਲਬੇ ਵਿੱਚ ਫਸੇ ਹੋਏ ਹਨ। ਇਮਾਰਤ ਡਿੱਗਣ ਦੀ ਘਟਨਾ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ, “ਸਬਜ਼ੀ ਮੰਡੀ ਖੇਤਰ ਵਿੱਚ ਇਮਾਰਤ ਢਹਿਣ ਦਾ ਹਾਦਸਾ ਬਹੁਤ ਦੁਖਦਾਈ ਹੈ। ਪ੍ਰਸ਼ਾਸਨ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟਿਆ ਹੋਇਆ ਹੈ, ਜ਼ਿਲਾ ਪ੍ਰਸ਼ਾਸਨ ਦੇ ਜ਼ਰੀਏ ਮੈਂ ਖੁਦ ਸਥਿਤੀ ਦੀ ਨਿਗਰਾਨੀ ਕਰ ਰਿਹਾ ਹਾਂ।”
ਜਿਸ ਜਗ੍ਹਾ ‘ਤੇ ਇਮਾਰਤ ਡਿੱਗੀ ਹੈ ਉਹ ਸਬਜ਼ੀ ਮੰਡੀ ਥਾਣੇ ਅਧੀਨ ਹੈ। ਦੱਸਿਆ ਜਾ ਰਿਹਾ ਹੈ ਕਿ ਹੇਠਲੀ ਮੰਜ਼ਿਲ ‘ਤੇ ਇੱਕ ਦੁੱਧ ਦੀ ਦੁਕਾਨ ਸੀ। ਇਸ ਵਿੱਚ ਕੁੱਝ ਉਸਾਰੀ ਦਾ ਕੰਮ ਚੱਲ ਰਿਹਾ ਸੀ। ਜਦੋਂ ਇਮਾਰਤ ਡਿੱਗੀ ਤਹਾ ਉਸ ਸਮੇ ਹੇਠਾਂ ਕਈ ਗੱਡੀਆਂ ਵੀ ਖੜ੍ਹੀਆਂ ਸਨ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਵਾਹਨਾਂ ਦੇ ਅੰਦਰ ਲੋਕ ਸਨ ਜਾਂ ਨਹੀਂ। ਫਿਲਹਾਲ ਫਾਇਰ ਬ੍ਰਿਗੇਡ ਦੀਆਂ 7 ਟੀਮਾਂ ਰਾਹਤ ਅਤੇ ਬਚਾਅ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਮੌਕੇ ‘ਤੇ ਮੌਜੂਦ ਹਨ। ਬਹੁਤ ਸਾਰੇ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।