delhi aiims opd service continue: ਦਿੱਲੀ ਏਮਜ਼ ਨੇ ਓਪੀਡੀ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਹੈ। ਏਮਜ਼ ਪ੍ਰਸ਼ਾਸਨ ਵੱਲੋਂ ਜਾਰੀ ਇੱਕ ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਫਿਲਹਾਲ ਓਪੀਡੀ ਸੇਵਾਵਾਂ ਨੂੰ ਪੱਕੇ ਤੌਰ ‘ਤੇ ਬੰਦ ਕਰਨ ਦਾ ਫੈਸਲਾ ਵਾਪਿਸ ਲਿਆ ਜਾ ਰਿਹਾ ਹੈ। ਓਪੀਡੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਜ਼ਿਕਰਯੋਗ ਹੈ ਕਿ ਕੱਲ੍ਹ ਦਿੱਲੀ ਏਮਜ਼ ਦੇ ਮੈਡੀਕਲ ਸੁਪਰਡੈਂਟ ਡਾ. ਡੀ ਕੇ ਸ਼ਰਮਾ ਨੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਐਮਰਜੈਂਸੀ ਅਤੇ ਅਰਧ-ਐਮਰਜੈਂਸੀ ਮਰੀਜ਼ਾਂ ਲਈ ਢੁਕਵੇਂ ਬੈੱਡ ਮੁਹੱਈਆ ਕਰਾਉਣ ਲਈ ਓਪੀਡੀ ਅਤੇ ਜਨਰਲ-ਪ੍ਰਾਈਵੇਟ ਵਾਰਡਾਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਬੁੱਧਵਾਰ ਨੂੰ ਜਾਰੀ ਕੀਤੇ ਗਏ ਸਰਕੂਲਰ ਅਨੁਸਾਰ ਓਪੀਡੀ, ਜਨਰਲ ਵਾਰਡ ਅਤੇ ਪ੍ਰਾਈਵੇਟ ਵਾਰਡ ਅਗਲੇ ਦੋ ਹਫ਼ਤਿਆਂ ਲਈ ਬੰਦ ਕੀਤੇ ਜਾਣੇ ਸਨ। ਜਨਰਲ ਅਤੇ ਪ੍ਰਾਈਵੇਟ ਵਾਰਡਾਂ ਵਿੱਚ ਦਾਖਲ ਐਮਰਜੈਂਸੀ ਅਤੇ ਅਰਧ-ਐਮਰਜੈਂਸੀ ਮਰੀਜ਼ਾਂ ਦਾ ਇਲਾਜ ਜਾਰੀ ਹੈ। ਦਰਅਸਲ, ਐਮਰਜੈਂਸੀ ਮਰੀਜ਼ਾਂ ਨੂੰ ਬੈੱਡ ਨਹੀਂ ਮਿਲ ਰਹੇ ਸੀ। ਇਸ ਤੋਂ ਬਾਅਦ ਦਿੱਲੀ ਏਮਜ਼ ਨੇ ਓਪੀਡੀ, ਜਨਰਲ ਵਾਰਡ ਅਤੇ ਪ੍ਰਾਈਵੇਟ ਵਾਰਡ ਨੂੰ ਬੰਦ ਕਰਨ ਦਾ ਫੈਸਲਾ ਲਿਆ ਸੀ। ਹਾਲਾਂਕਿ, ਹੁਣ ਮੈਡੀਕਲ ਸੁਪਰਡੈਂਟ ਡਾ. ਡੀ ਕੇ ਸ਼ਰਮਾ ਵੱਲੋਂ ਜਾਰੀ ਕੀਤਾ ਗਿਆ ਸਰਕੂਲਰ ਵਾਪਸ ਲੈ ਲਿਆ ਗਿਆ ਹੈ ਅਤੇ ਇਹ ਕਿਹਾ ਗਿਆ ਹੈ ਕਿ ਓਪੀਡੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। ਹਾਲਾਂਕਿ, ਜਨਰਲ ਵਾਰਡਾਂ ਅਤੇ ਨਿਜੀ ਵਾਰਡਾਂ ਬਾਰੇ ਕੋਈ ਦਿਸ਼ਾ ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ।