ਦੇਸ਼ ਦੀ ਰਾਜਧਾਨੀ ਵਿੱਚ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਇੱਥੇ AQI 400 ਦੇ ਪਾਰ ਹੋ ਗਿਆ ਹੈ। ਇਸਦੀ ਰੋਕਥਾਮ ਲਈ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਸ਼ੁੱਕਰਵਾਰ ਨੂੰ ਪ੍ਰੈਸ ਕਾਨਫਰੰਸ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰੋਕਣ ਦੇ ਲਈ ਗ੍ਰੇਪ-3 ਦੀਆਂ ਵਿਵਸਥਾਵਾਂ ਨੂੰ ਲਾਗੂ ਕੀਤਾ ਗਿਆ ਹੈ। ਇਸਦੇ ਨਾਲ ਹੀ ਰਾਜਧਾਨੀ ਵਿੱਚ 14 ਕੰਮਾਂ ‘ਤੇ ਵੀ ਪਾਬੰਦੀ ਲਗਾਈ ਗਈ ਹੈ।
ਉਨ੍ਹਾਂ ਦੱਸਿਆ ਕਿ ਦਿੱਲੀ ਸਕੱਤਰੇਤ ਤੋਂ ਕੇਂਦਰੀ ਸਕੱਤਰੇਤ ਤੇ ਆਰਕੇ ਪੁਰਮ ਤੋਂ ਕੇਂਦਰੀ ਸਕੱਤਰੇਤ ਦੇ ਲਈ ਸ਼ਟਲ ਬੱਸਾਂ ਸ਼ੁਰੂ ਕੀਤੀਆਂ ਜਾ ਰਹੀ ਹਨ। ਜਿਨ੍ਹਾਂ ਸਥਾਨਾਂ ‘ਤੇ ਨਿਰਮਾਣ ਕੰਮਾਂ ਨੂੰ ਛੂਟ ਮਿਲੀ ਹੈ, ਪਰ ਉੱਥੇ ਧੂੜ ਨੂੰ ਰੋਕਣ ਲਈ ਸਾਰੇ ਨਿਯਮਾਂ ਦਾ ਸਖਤੀ ਨਾਲ ਪਾਲਣ ਕੀਤਾ ਜਾਵੇਗਾ। ਦਿੱਲੀ ਦੇ ਅੰਦਰ ਗੈਰ ਧੂੜ ਵਾਲੇ ਕੰਮਾਂ ਨੂੰ ਕਰਨ ਦੀ ਆਗਿਆ ਰਹੇਗੀ।
ਇਹ ਵੀ ਪੜ੍ਹੋ: ਗੁਰਦਾਸਪੁਰ ਦੇ ਅਰਮਾਨਪ੍ਰੀਤ ਸਿੰਘ ਨੇ ਵਿਦੇਸ਼ ‘ਚ ਵਧਾਇਆ ਮਾਣ, ਅਮਰੀਕੀ ਫੌਜ ਦਾ ਬਣਿਆ ਹਿੱਸਾ
ਉਨ੍ਹਾਂ ਕਿਹਾ ਕਿ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਕੂਲਾਂ ਨੂੰ ਫਿਲਹਾਲ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸਨੂੰ ਲੈ ਕੇ ਸੋਮਵਾਰ ਨੂੰ ਅਗਲਾ ਫੈਸਲਾ ਲਿਆ ਜਾਵੇਗਾ। ਪ੍ਰਦੂਸ਼ਣ ‘ਤੇ ਰੋਕਥਾਮ ਲਈ ਗੁਆਂਢੀ ਰਾਜਾਂ ਨੂੰ ਵੀ ਸਰਗਰਮ ਹੋਣਾ ਪਵੇਗਾ। ਦਿੱਲੀ ਵਿੱਚ 69 ਪ੍ਰਤੀਸ਼ਤ ਦੂਜੇ ਰਾਜਾਂ ਤੋਂ ਹੀ ਦਿੱਲੀ ਵਿੱਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਅੰਦਰ ਹੁਣ ਸਖਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਵੀਡੀਓ ਲਈ ਕਲਿੱਕ ਕਰੋ : –