ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਮੰਗਲਵਾਰ ਨੂੰ ਐਲਾਨ ਹੋਵੇਗਾ। ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੇਸ਼ ਕਾਨਫਰੰਸ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। ਇਸ ਤੋਂ ਪਹਿਲਾਂ ਸੋਮਵਾਰ ਨੂੰ ਚੋਣ ਕਮਿਸ਼ਨ ਨੇ ਅੰਤਿਮ ਵੋਟਰ ਸੂਚੀ ਜਾਰੀ ਕੀਤੀ ਸੀ। ਚੋਣ ਕਮਿਸ਼ਨ ਦਿੱਲੀ ਦੇ ਵਿਗਿਆਨ ਭਵਨ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰੇਗਾ। 70 ਮੈਂਬਰੀ ਦਿੱਲੀ ਵਿਧਾਨ ਸਭਾ ਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋਣ ਜਾ ਰਿਹਾ ਹੈ।
ਚੋਣਾਂ ਦੇ ਐਲਾਨ ਤੋਂ ਬਾਅਦ ਦਿੱਲੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸੱਤਾਧਾਰੀ ‘ਆਪ’ ਦੀ ਨਜ਼ਰ ਹੈਟ੍ਰਿਕ ‘ਤੇ ਹੈ। ਇਸ ਤੋਂ ਪਹਿਲਾਂ 6 ਜਨਵਰੀ ਨੂੰ ਚੋਣ ਕਮਿਸ਼ਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਰਾਂ ਦੀ ਅੰਤਿਮ ਸੂਚੀ ਜਾਰੀ ਕੀਤੀ ਸੀ। ਕਮਿਸ਼ਨ ਨੇ ਆਪਣੇ ਬਿਆਨ ਵਿੱਚ ਕਿਹਾ ਸੀ ਕਿ ਕੁੱਲ 1 ਕਰੋੜ 55 ਲੱਖ 24 ਹਜ਼ਾਰ 858 ਵੋਟਰ ਰਜਿਸਟਰਡ ਹਨ। ਇਸ ਤੋਂ ਇਲਾਵਾ ਇਨ੍ਹਾਂ ਵਿੱਚੋਂ 84 ਲੱਖ 49 ਹਜ਼ਾਰ 645 ਪੁਰਸ਼ ਵੋਟਰ ਹਨ, ਜਦਕਿ 71 ਲੱਖ 73 ਹਜ਼ਾਰ 952 ਮਹਿਲਾ ਵੋਟਰ ਹਨ।
ਇਹ ਵੀ ਪੜ੍ਹੋ : ਬਠਿੰਡਾ ਦੇ ਪਿੰਡ ਬਦਿਆਲਾ ‘ਚ ਵੱਡੀ ਵਾ/ਰਦਾ.ਤ, ਖੇਤਾਂ ‘ਚ ਰਹਿੰਦੇ ਬਜ਼ੁਰਗ ਜੋੜੇ ਦਾ ਬੇ.ਰਹਿ/ਮੀ ਨਾਲ ਕ/ਤ.ਲ
2020 ਵਿੱਚ, ਚੋਣਾਂ ਦੀਆਂ ਤਰੀਕਾਂ ਦਾ ਐਲਾਨ 6 ਜਨਵਰੀ ਨੂੰ ਕੀਤਾ ਗਿਆ ਸੀ। 8 ਫਰਵਰੀ ਨੂੰ ਵੋਟਾਂ ਪੈਣ ਤੋਂ ਬਾਅਦ 11 ਫਰਵਰੀ ਨੂੰ ਵੋਟਾਂ ਦੀ ਗਿਣਤੀ ਹੋਈ। ਜਿਸ ਵਿੱਚ ਆਮ ਆਦਮੀ ਪਾਰਟੀ ਨੂੰ ਵੱਡੀ ਬਹੁਮਤ ਨਾਲ ਜਿੱਤ ਮਿਲੀ ਸੀ। ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਸੀਟਾਂ ਵਿੱਚੋਂ 62 ਸੀਟਾਂ ਜਿੱਤੀਆਂ ਸਨ, ਜਦਕਿ ਭਾਜਪਾ ਨੇ ਅੱਠ ਸੀਟਾਂ ਜਿੱਤੀਆਂ ਸਨ। ਇਸ ਦੇ ਨਾਲ ਹੀ ਕਾਂਗਰਸ ਦਾ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ। ਇਹ ਪਾਰਟੀ ਦਿੱਲੀ ਵਿੱਚ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ।
ਵੀਡੀਓ ਲਈ ਕਲਿੱਕ ਕਰੋ -: