ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਾਰੀਕਾਂ ਦਾ ਐਲਾਨ ਹੋ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ 5 ਫਰਵਰੀ ਨੂੰ ਵੋਟਿੰਗ ਹੋਵੇਗੀ। ਚੋਣਾਂ ਦੇ ਨਤੀਜਿਆਂ ਦਾ ਐਲਾਨ 8 ਫਰਵਰੀ ਨੂੰ ਹੋਵੇਗਾ। ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਦਿੱਲੀ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਵਾਰ ਦਿੱਲੀ ਚੋਣਾਂ ਵਿੱਚ 1.55 ਕਰੋੜ ਤੋਂ ਵੱਧ ਵੋਟਰ ਵੋਟ ਪਾਉਣਗੇ। ਜਿਸ ਵਿੱਚ ਪਹਿਲੀ ਵਾਰ ਵੋਟਰਾਂ ਦੀ ਗਿਣਤੀ 2.08 ਲੱਖ ਹੋਵੇਗੀ।
ਪ੍ਰੈਸ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਦਿੱਲੀ ‘ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ 5 ਫਰਵਰੀ ਨੂੰ ਸਿੰਗਲ ਫੇਜ਼ ‘ਚ ਹੋਵੇਗੀ। 10 ਜਨਵਰੀ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ। ਉਮੀਦਵਾਰ 17 ਜਨਵਰੀ ਤੱਕ ਨਾਮਜ਼ਦਗੀ ਦਾਖਲ ਕਰਨ ਸਕਣਗੇ ਅਤੇ 20 ਜਨਵਰੀ ਤੱਕ ਨਾਮਜ਼ਦਗੀ ਵਾਪਸ ਲਈ ਜਾ ਸਕੇਗੀ। ਵੋਟਾਂ ਦੀ ਗਿਣਤੀ 8 ਫਰਵਰੀ ਨੂੰ ਹੋਵੇਗੀ ਅਤੇ ਉਸੇ ਦਿਨ ਨਤੀਜੇ ਐਲਾਨੇ ਜਾਣਗੇ।
ਇਸ ਵਾਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ 1.55 ਕਰੋੜ ਤੋਂ ਵੱਧ ਵੋਟਰ ਵੋਟ ਪਾਉਣਗੇ। ਚੋਣ ਕਮਿਸ਼ਨ ਦੇ ਅਨੁਸਾਰ, ਦਿੱਲੀ ਵਿੱਚ ਕੁੱਲ ਵੋਟਰਾਂ ਦੀ ਗਿਣਤੀ 1,55,24,858 ਹੈ, ਜਿਸ ਵਿੱਚ 83,49,645 ਪੁਰਸ਼, 71,73,952 ਔਰਤਾਂ ਅਤੇ 1,261 ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਅੰਤਿਮ ਸੂਚੀ ਅਨੁਸਾਰ 18 ਤੋਂ 19 ਸਾਲ ਦੀ ਉਮਰ ਦੇ ਪਹਿਲੀ ਵਾਰ ਵੋਟਰਾਂ ਦੀ ਗਿਣਤੀ ਵਿੱਚ 52,554 ਦਾ ਵਾਧਾ ਹੋਇਆ ਹੈ, ਜੋ ਕਿ ਨੌਜਵਾਨ ਨਾਗਰਿਕਾਂ ਦੀ ਵੱਧ ਰਹੀ ਭਾਗੀਦਾਰੀ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ : ਕੱਛ ‘ਚ 540 ਫੁੱਟ ਡੂੰਘੇ ਬੋਰਵੈੱਲ ‘ਚ ਡਿੱ/ਗੀ 18 ਸਾਲ ਦੀ ਕੁੜੀ, NDRF ਦੀ ਟੀਮ ਵੱਲੋਂ ਬਚਾਅ ਕਾਰਜ ਜਾਰੀ
ਦਿੱਲੀ ਵਿਧਾਨ ਸਭਾ ਚੋਣਾਂ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੀ ਨਜ਼ਰ ਹੈਟ੍ਰਿਕ ‘ਤੇ ਹੋਵੇਗੀ। ਪਾਰਟੀ ਪਿਛਲੇ 10 ਸਾਲਾਂ ਤੋਂ ਦਿੱਲੀ ਵਿੱਚ ਸੱਤਾ ਵਿੱਚ ਹੈ। 2015 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ‘ਆਪ’ 67 ਸੀਟਾਂ ਜਿੱਤ ਕੇ ਦਿੱਲੀ ‘ਚ ਸੱਤਾ ‘ਚ ਆਈ ਸੀ। 2020 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੇ 62 ਸੀਟਾਂ ਜਿੱਤ ਕੇ ਵਾਪਸੀ ਕੀਤੀ। ਇਸ ਦੇ ਨਾਲ ਹੀ ਭਾਜਪਾ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਇੱਕ ਅੰਕ ਤੱਕ ਸੀਮਤ ਰਹੀ।
ਵੀਡੀਓ ਲਈ ਕਲਿੱਕ ਕਰੋ -: