Delhi assembly farmer law protest: ਖੇਤੀਬਾੜੀ ਕਾਨੂੰਨਾਂ ਵਿਰੁੱਧ ਟਿਕਰੀ ਸਰਹੱਦ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 22ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇੱਕ ਪ੍ਰਦਰਸ਼ਨਕਾਰੀ ਨੇ ਕਿਹਾ, “ਅਸੀਂ ਸਰਕਾਰ ਤੋਂ ਇਨ੍ਹਾਂ ਕਾਨੂੰਨਾਂ ਦੀ ਮੰਗ ਨਹੀਂ ਕੀਤੀ, ਅਸੀਂ ਸਰਕਾਰ ਨੂੰ ਸਾਡੀ ਫਸਲ ਦੀ ਕੀਮਤ ਵਧਾਉਣ ਲਈ ਕਹਿੰਦੇ ਹਾਂ, ਉਹ ਇਸ ਵਿਚ ਵਾਧਾ ਨਹੀਂ ਕਰਦੇ।” ਇਸ ਸਭ ਦੇ ਵਿਚਕਾਰ ਖੇਤੀਬਾੜੀ ਐਕਟ ਨੂੰ ਲੈ ਕੇ ਦਿੱਲੀ ਵਿਧਾਨ ਸਭਾ ਵਿੱਚ ਹੰਗਾਮਾ ਹੋਇਆ ਹੈ। ਵੀਰਵਾਰ ਨੂੰ ਦਿੱਲੀ ਵਿਧਾਨ ਸਭਾ ‘ਚ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ, ਜਿਸ ਵਿੱਚ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸਦਨ ਵਿੱਚ ਹੀ ਖੇਤੀਬਾੜੀ ਕਾਨੂੰਨ ਦੀ ਕਾਪੀ ਪਾੜ ਦਿੱਤੀ।
ਸੈਸ਼ਨ ਦੀ ਸ਼ੁਰੂਆਤ ਵਿੱਚ ਮੰਤਰੀ ਕੈਲਾਸ਼ ਗਹਿਲੋਤ ਨੇ ਇੱਕ ਮਤਾ ਪੱਤਰ ਪੇਸ਼ ਕੀਤਾ, ਜਿਸ ਵਿੱਚ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ। ਇਸ ਤੋਂ ਬਾਅਦ, ਹਰੇਕ ਨੂੰ ਬੋਲਣ ਲਈ ਪੰਜ ਮਿੰਟ ਦਿੱਤੇ ਜਾਂ ਰਹੇ ਹਨ। ਆਮ ਆਦਮੀ ਪਾਰਟੀ ਦੇ ਵਿਧਾਇਕ ਮਹਿੰਦਰ ਗੋਇਲ, ਸੋਮਨਾਥ ਭਾਰਤੀ ਨੇ ਸਦਨ ਵਿੱਚ ਖੇਤੀਬਾੜੀ ਕਾਨੂੰਨ ਦੀ ਕਾਪੀ ਪਾੜ ਦਿੱਤੀ। ਇਸ ਦੌਰਾਨ ਉਨ੍ਹਾਂ ਜੈ ਜਵਾਨ, ਜੈ ਕਿਸਾਨ ਦੇ ਨਾਅਰੇ ਲਗਾਏ ਅਤੇ ਕਿਹਾ ਕਿ ਜੋ ਕਾਨੂੰਨ ਕਿਸਾਨਾਂ ਦੇ ਵਿਰੁੱਧ ਹੈ, ਅਸੀਂ ਇਸ ਨੂੰ ਸਵੀਕਾਰ ਨਹੀਂ ਕਰਾਂਗੇ। ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਲਗਾਤਾਰ ਕਿਸਾਨ ਅੰਦੋਲਨ ਦੇ ਨਾਲ ਦਿਖਾਈ ਦੇ ਰਹੀ ਹੈ। ਅਰਵਿੰਦ ਕੇਜਰੀਵਾਲ ਖ਼ੁਦ ਸਿੰਘੂ ਸਰਹੱਦ ‘ਤੇ ਕਿਸਾਨਾਂ ਨੂੰ ਮਿਲਣ ਪਹੁੰਚੇ ਸਨ, ਇਸ ਤੋਂ ਇਲਾਵਾ’ ਆਪ ‘ਨੇ ਵੀ ਇੱਕ ਰੋਜ਼ਾ ਭਾਰਤ ਬੰਦ ਦਾ ਸਮਰਥਨ ਕੀਤਾ ਸੀ। ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਤਿੰਨੋਂ ਕਾਨੂੰਨ ਕਿਸਾਨਾਂ ਦੇ ਵਿਰੁੱਧ ਹਨ, ਅਜਿਹੇ ਵਿੱਚ ਕੇਂਦਰ ਨੂੰ ਇਨ੍ਹਾਂ ਨੂੰ ਤੁਰੰਤ ਵਾਪਿਸ ਲੈਣਾ ਚਾਹੀਦਾ ਹੈ। ਦੂਜੇ ਪਾਸੇ, ਕੇਂਦਰ ਸਰਕਾਰ ਅਤੇ ਭਾਜਪਾ ਦਾ ਕਹਿਣਾ ਹੈ ਕਿ ਦਿੱਲੀ ਸਰਕਾਰ ਨੇ ਨਵੰਬਰ ਦੇ ਅਖੀਰਲੇ ਹਫ਼ਤੇ ਵਿੱਚ ਇਨ੍ਹਾਂ ਕਾਨੂੰਨਾਂ ਦੀ ਨੋਟੀਫਿਕੇਸ਼ਨ ਨੂੰ ਲਾਗੂ ਕਰ ਦਿੱਤਾ ਹੈ, ਅਜਿਹੇ ਵਿੱਚ ਸਿਰਫ ਦਿਖਾਵੇ ਦਾ ਵਿਰੋਧ ਹੀ ਕੀਤਾ ਜਾ ਰਿਹਾ ਹੈ।
ਇਹ ਵੀ ਦੇਖੋ : 22ਵੇਂ ਦਿਨ ਕੜਾਕੇ ਦੀ ਠੰਡ ‘ਚ ਕਿਸਾਨਾਂ ਦੇ ਸਟੇਜ਼ ਤੋਂ ਜੋਸ਼ੀਲੇ ਬੋਲ LIVE…