Delhi auto and taxi associations: ਕਿਸਾਨਾਂ ਦੇ ਮਹਾਂਅੰਦੋਲਨ ਨੂੰ ਹੁਣ ਦੇਸ਼ ਵਿਆਪੀ ਰੂਪ ਦੇਣ ਦੀ ਤਿਆਰੀ ਹੈ । ਕਿਸਾਨ ਜੱਥੇਬੰਦੀਆਂ ਨੇ 8 ਦਸੰਬਰ (ਮੰਗਲਵਾਰ) ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ । ਵਿਰੋਧੀ ਪਾਰਟੀਆਂ ਸਮੇਤ ਕਈ ਖੇਤਰੀ ਸੰਗਠਨਾਂ ਨੇ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੇ ‘ਭਾਰਤ ਬੰਦ’ ਦੇ ਸੱਦੇ ਨੂੰ ਆਪਣਾ ਸਮਰਥਨ ਦਿੱਤਾ ਹੈ । ਭਾਰਤ ਬੰਦ ਦਾ ਅਸਰ ਦਿੱਲੀ ਵਿੱਚ ਵੀ ਵੇਖਿਆ ਜਾ ਸਕਦਾ ਹੈ।
ਮੰਗਲਵਾਰ ਨੂੰ ਯਾਤਰੀਆਂ ਨੂੰ ਦਿੱਲੀ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਸ਼ਹਿਰ ਦੀਆਂ ਕੁਝ ਆਟੋ ਅਤੇ ਟੈਕਸੀ ਯੂਨੀਅਨਾਂ ਨੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ 8 ਦਸੰਬਰ ਨੂੰ ਸੱਦੇ ਗਏ ‘ਭਾਰਤ ਬੰਦ’ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ । ਹਾਲਾਂਕਿ, ਬਹੁਤ ਸਾਰੀਆਂ ਹੋਰ ਯੂਨੀਅਨਾਂ ਨੇ ਕਿਸਾਨਾਂ ਦੇ ਅੰਦੋਲਨ ਦੇ ਸਮਰਥਨ ਦੇ ਬਾਵਜੂਦ ਆਮ ਤੌਰ ‘ਤੇ ਸੇਵਾਵਾਂ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਦਿੱਲੀ ਟੈਕਸੀ ਟੂਰਿਸਟ ਟਰਾਂਸਪੋਰਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਸਮਰਾਟ ਨੇ ਇੱਕ ਬਿਆਨ ਵਿੱਚ ਕਿਹਾ ਕਿ ਕਈ ਆਟੋ ਟੈਕਸੀ ਸੰਸਥਾਵਾਂ 8 ਦਸੰਬਰ ਨੂੰ ਭਾਰਤ ਬੰਦ ਵਿੱਚ ਸ਼ਾਮਿਲ ਹੋਣਗੀਆਂ । ਉਨ੍ਹਾਂ ਕਿਹਾ ਕਿ ਵੱਖ-ਵੱਖ ਬੱਸਾਂ ਅਤੇ ਟੈਕਸੀ ਸੰਸਥਾਵਾਂ ਦੇ ਨੁਮਾਇੰਦੇ ਵੀ ਐਤਵਾਰ ਨੂੰ ਸਿੰਘੁ ਬਾਰਡਰ ‘ਤੇ ਪਹੁੰਚ ਕੇ ਕਿਸਾਨਾਂ ਨੂੰ ਆਪਣਾ ਸਮਰਥਨ ਦਰਸਾਉਂਦੇ ਹਨ।
ਇਹ ਵੀ ਦੇਖੋ: ਬੁਜ਼ਰਗਾਂ ਦੇ ਕਿਵੇਂ ਠੰਢ ਚ ਵੀ ਹੌਸਲੇ ਬੁਲੰਦ ,ਦੇਖੋ ਕਿਸਾਨ ਅੰਦੋਲਨ ਦੀਆਂ ੜਕਸਾਰ ਦੀ ਤਸਵੀਰਾਂ